Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਅਬੋਹਰ ਦਾ ਹਥਿਆਰ ਸਪਲਾਇਰ ਦਿੱਲੀ ਵਿੱਚ ਕਾਬੂ, 16 ਸਾਲਾਂ ਤੋਂ ਕਰ ਰਿਹਾ ਸੀ ਧੰਦਾ

March 18, 2019 09:23 AM

ਨਵੀਂ ਦਿੱਲੀ, 17 ਮਾਰਚ (ਪੋਸਟ ਬਿਊਰੋ)- ਦਿੱਲੀ ਪੁਲਸ ਦੀ ਕਰਾਈਮ ਬ੍ਰਾਂਚ ਨੇ ਨਾਜਾਇਜ਼ 2000 ਕਾਰਤੂਸਾਂ ਦੇ ਨਾਲ ਇੱਕ ਹਥਿਆਰ ਸਮੱਗਲਰ ਨੂੰ ਫੜਿਆ ਹੈ। ਉਸ ਦੀ ਪਛਾਣ ਪੰਜਾਬ ਦੇ ਅਬੋਹਰ ਦੇ ਵਾਸੀ ਅਮਰ ਲਾਲ (62) ਵਜੋਂ ਹੋਈ ਹੈ। ਉਹ ਦਿੱਲੀ ਰਾਸ਼ਟਰੀ ਰਾਜਧਾਨੀ ਖੇਤਰ (ਐੱਨ ਸੀ ਆਰ) ਅਤੇ ਪੰਜਾਬ ਦੇ ਬਦਮਾਸ਼ਾਂ ਨੂੰ ਕਾਰਤੂਸ ਤੇ ਹਥਿਆਰਾਂ ਦੀ ਸਪਲਾਈ ਕਰਦਾ ਸੀ। ਅਮਰ ਲਾਲ ਤਸਕਰੀ ਵਿੱਚ ਪਿਛਲੇ 17 ਸਾਲਾਂ ਤੋਂ ਕਈ ਲੋਕਾਂ ਦੇ ਝੂਠੇ ਹਥਿਆਰ ਲਾਇਸੈਂਸ ਵੀ ਬਣਵਾ ਚੁੱਕਾ ਸੀ। ਪੁਲਸ ਨੇ ਇਸ ਘਟਨਾ ਵਿੱਚ ਵਰਤੀ ਕਾਰ ਅਤੇ 25 ਹਜ਼ਾਰ ਰੁਪਏ ਵੀ ਫੜੇ ਹਨ। ਤਲਾਸ਼ੀ ਦੌਰਾਨ ਦੋਸ਼ੀ ਤੋਂ 0.32 ਬੋਰ ਦੇ ਇੱਕ ਹਜ਼ਾਰ ਹੋਰ 0.315 ਬੋਰ ਦੇ ਇੱਕ ਹਜ਼ਾਰ ਕਾਰਤੂਸ ਬਰਾਮਦ ਹੋਏ ਹਨ।
ਪਤਾ ਲੱਗਾ ਹੈ ਕਿ ਅਮਰ ਲਾਲ ਪਹਿਲਾਂ ਅਬੋਹਰ ਵਿੱਚ ਗੰਨ ਹਾਊਸ ਦਾ ਸੇਲਜ਼ਮੈਨ ਹੁੰਦਾ ਸੀ। ਬਾਅਦ ਵਿੱਚ ਉਸ ਨੇ ਆਪਣਾ ਗੰਨ ਹਾਊਸ ਖੋਲ੍ਹ ਲਿਆ, ਪ੍ਰੰਤੂ ਘਾਟੇ ਦੇ ਬਾਅਦ ਕਾਰੋਬਾਰ ਬੰਦ ਹੋਣ 'ਤੇ ਉਸ ਨੇ ਹਥਿਆਰ ਤਸਕਰੀ ਸ਼ੁਰੂ ਕਰ ਦਿੱਤੀ ਸੀ। ਉਹ ਹਥਿਆਰਾਂ ਦੇ ਫਰਜ਼ੀ ਲਾਇਸੈਂਸ ਵੀ ਬਣਵਾ ਦਿੰਦਾ ਸੀ। ਇਸ ਮਾਮਲੇ ਵਿੱਚ 2002 ਵਿੱਚ ਸੀ ਬੀ ਆਈ ਨੇ ਉਸ ਨੂੰ ਪਹਿਲੀ ਵਾਰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਵਿੱਚ ਉਸ ਨੇ ਦੱਸਿਆ ਕਿ ਉਹ 125 ਤੋਂ 150 ਰੁਪਏ ਵਿੱਚ ਕਾਰਤੂਸ ਗੰਨ ਹਾਊਸ ਤੋਂ ਲੈਂਦਾ ਅਤੇ ਦੁੱਗਣੀ ਕੀਮਤ 'ਤੇ ਬਦਮਾਸ਼ਾਂ ਨੂੰ ਵੇਚਦਾ ਸੀ। ਉਸ ਦੇ ਖਿਲਾਫ ਪੰਜਾਬ ਪੁਲਸ ਅਤੇ ਸੀ ਬੀ ਆਈ ਵਿੱਚ ਦੋ-ਦੋ ਮੁਕੱਦਮੇ ਦਰਜ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼