Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਕੈਪਟਨ ਅਮਰਿੰਦਰ ਨੇ ਕਿਹਾ: ਦਿੱਲੀ ਵਿੱਚ ਜੋ ਮਰਜ਼ੀ ਹੁੰਦਾ ਰਹੇ, ਪੰਜਾਬ ਵਿੱਚ ਕਿਸੇ ਨਾਲ ਕੋਈ ਸਮਝੌਤਾ ਨਹੀਂ

March 18, 2019 09:42 AM

ਚੰਡੀਗੜ੍ਹ, 17 ਮਾਰਚ, (ਪੋਸਟ ਬਿਊਰੋ)- ਪਾਰਲੀਮੈਂਟ ਚੋਣਾਂ ਲਈ ਆਮ ਆਦਮੀ ਪਾਰਟੀ ਨਾਲ ਸਮਝੌਤੇ ਵਾਸਤੇ ਦਿੱਲੀ ਵਿੱਚ ਲੰਬੀ ਖਿੱਚੋਤਾਣ ਤੋਂ ਬਾਅਦ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਵਿਚਾਲੇ ਸਮਝੌਤੇ ਦੀਆਂ ਸੰਭਾਵਨਾਵਾਂ ਹਾਲੇ ਵੀ ਬਣ ਰਹੀਆਂ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਵੀ ਇਸ ਗਠਜੋੜ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਹੈ, ਪਰ ਏਥੇ ਉਸ ਦੀ ਗੱਲ ਬਣਦੀ ਨਜ਼ਰ ਨਹੀਂ ਆ ਰਹੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਪੰਜਾਬ ਵਿੱਚ ਕਿਸੇ ਵੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਕਰਨਾ ਚਾਹੁੰਦੀ ਅਤੇ ਏਥੇ ਆਮ ਆਦਮੀ ਪਾਰਟੀ ਨਾਲ ਸਮਝੌਤੇ ਦੀ ਕੋਈਗੱਲਬਾਤ ਹੀ ਨਹੀਂ ਹੈ।
ਇਸ ਸੰਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਵਿਚ ਕੁਝ ਵੀ ਹੋਵੇ, ਇਸ ਦਾ ਅਸਰ ਪੰਜਾਬ ਉੱਤੇ ਨਹੀਂ ਪਵੇਗਾ। ਕਾਂਗਰਸ ਦੀ ਪੰਜਾਬ ਲਈ ਇੰਚਾਰਜ ਆਸ਼ਾ ਕੁਮਾਰੀ ਨੇ ਕਿਹਾ ਕਿ ਪੰਜਾਬ ਵਿੱਚ ਨਾ ਆਮ ਆਦਮੀਪਾਰਟੀ ਨਾਲ ਸਾਡੀ ਕੋਈ ਗੱਲ ਹੋਈ ਹੈ ਅਤੇ ਨਾ ਇਸ ਦੀ ਕੋਈ ਸੰਭਾਵਨਾ ਹੈ।ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਦਿੱਲੀ ਤੇ ਹਰਿਆਣੇ ਵਿੱਚ ਗਠਜੋੜ ਕਰਨ ਦੇ ਲਈ ਕੋਸਿ਼ਸ਼ ਕਰ ਰਹੀ ਹੈ। ਦਿੱਲੀ ਵਿਚ ਉਸ ਪਾਰਟੀ ਦੇ ਕਾਂਗਰਸ ਨਾਲ ਗਠਜੋੜ ਦੀ ਗੱਲਬਾਤ ਵਿੱਚ ਗਰਮੀ ਆਉਣ ਨਾਲ ਪੰਜਾਬ ਵਿੱਚ ਵੀ ਇਹ ਸਿਆਸੀ ਚਰਚਾ ਚੱਲ ਪਈ ਹੈ ਕਿ ਕੀ ਪੰਜਾਬ ਵਿਚ ਇਸ ਕੋਈ ਸੰਭਾਵਨਾ ਬਣ ਸਕਦੀ ਹੈ।
ਆਮ ਆਦਮੀ ਪਾਰਟੀ ਪੰਜਾਬ ਵਿੱਚ ਬਣੇ ਅਕਾਲੀ ਦਲ ਟਕਸਾਲੀ ਨਾਲ ਵੀ ਸਮਝੌਤੇ ਦੀ ਗੱਲਬਾਤ ਕਰ ਰਹੀ ਹੈ, ਪਰ ਇੱਥੇ ਵੀ ਵੱਡਾ ਅੜਿੱਕਾ ਹੈ। ਦੋਵੇਂ ਪਾਰਟੀਆਂ ਅਨੰਦਪੁਰ ਸਾਹਿਬ ਦੀ ਸੀਟ ਨਹੀਂ ਛੱਡਣਾ ਚਾਹੁੰਦੀਆਂ ਅਤੇ ਦੋਵਾਂ ਹੀ ਪਾਰਟੀਆਂ ਨੇ ਅਨੰਦਪੁਰ ਸਾਹਿਬ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੁੰਦਾ ਹੈ ਤਾਂ ਕੀ ਪੰਜਾਬ ਵਿੱਚ ਇਸ ਦੀ ਸੰਭਾਵਨਾ ਬਣ ਸਕਦੀ ਹੈ ਤੇ ਇਸ ਦਾ ਪੰਜਾਬ ਉੱਤੇ ਕੀ ਅਸਰ ਪੈ ਸਕਦਾ ਹੈ? ਇਹ ਸਵਾਲ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਦੀ ਕੋਈ ਸੰਭਾਵਨਾ ਨਹੀਂ। ਪਾਰਟੀ ਹਾਈ ਕਮਾਨ ਨੂੰ ਪਹਿਲਾਂ ਹੀ ਦੱਸ ਦਿੱਤਾ ਗਿਆ ਹੈ ਕਿ ਪੰਜਾਬ `ਚ ਕਾਂਗਰਸ ਇਕੱਲੀਚੋਣ ਲੜੇਗੀ। ਜਿੱਥੋਂ ਤਕ ਇਸ ਦੇ ਅਸਰ ਦਾ ਸਵਾਲ ਹੈ, ਪੰਜਾਬ ਵਿੱਚ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਖਿੰਡ ਚੁੱਕੀ ਹੈ ਤੇ ਉਨ੍ਹਾਂ ਸਾਹਮਣੇ ਆਪਣੀ ਹੋਂਦ ਦਾ ਸਵਾਲ ਖੜ੍ਹਾ ਹੋਇਆ ਪਿਆ ਹੈ। ਦਿੱਲੀ ਜਾਂ ਕਿਸੇ ਹੋਰ ਸੂਬੇ ਵਿਚ ਵੀ ਆਪ ਨਾਲ ਸਮਝੌਤਾ ਹੋ ਜਾਵੇ ਤਾਂ ਉਸ ਦਾ ਅਸਰ ਪੰਜਾਬ `ਤੇ ਬਿਲਕੁਲ ਨਹੀਂ ਪੈਣ ਵਾਲਾ।ਸੂਬਾ ਇੰਚਾਰਜ ਆਸ਼ਾ ਕੁਮਾਰੀ ਦਾ ਕਹਿਣਾ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਆਪ ਵਿਰੋਧੀ ਧਿਰ ਵਿਚ ਹੈ। ਲੋਕ ਸਭਾ ਚੋਣਾਂ ਵਿੱਚ ਅਸੀਂ ਇਸ ਪਾਰਟੀ ਨਾਲ ਜਾਈਏ, ਇਹ ਕਿਸ ਤਰ੍ਹਾਂ ਹੋ ਸਕਦਾ ਹੈ। ਪੰਜਾਬ `ਚ ਨਾ ਗਠਜੋੜ ਦੀ ਕੋਈ ਤਜਵੀਜ਼ ਹੈ ਤੇ ਨਾ ਇਸ ਦੀ ਕੋਈ ਸੰਭਾਵਨਾ ਹੈ। ਕਾਂਗਰਸ ਇਕੱਲੇ ਹੀ ਸਾਰੀਆਂ ਸੀਟਾਂ `ਤੇ ਲੜੇਗੀ ਤੇ ਜਿੱਤੇਗੀ।
ਵਰਨਣ ਯੋਗ ਹੈ ਕਿ ਪੰਜਾਬ ਵਿਧਾਨ ਸਭਾ `ਚ ਕਾਂਗਰਸ 117 ਵਿਚੋਂ 78 ਸੀਟਾਂ `ਤੇ ਕਾਬਜ਼ ਹੈ। ਪੰਜਾਬ ਵਿੱਚ ਇਹ ਸ਼ਾਇਦ ਪਹਿਲਾ ਮੌਕਾ ਹੈ ਕਿ ਕੋਈ ਪਾਰਟੀ ਏਨੇ ਭਾਰੀ ਬਹੁਮਤ ਨਾਲ ਸੱਤਾ ਧਿਰ ਵਿਚ ਹੋਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ