Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਕਾਰਵਾਈ ਹੋਣ ਲੱਗੀ ਤਾਂ ਹਾਫਿਜ਼ ਦੇ ਗੁਰਗੇ ਰੂਪੋਸ਼ ਹੋ ਗਏ

March 18, 2019 09:44 AM

ਲਾਹੌਰ, 17 ਮਾਰਚ, (ਪੋਸਟ ਬਿਊਰੋ)- ਅੰਤਰਰਾਸ਼ਟਰੀ ਦਬਾਅ ਵਿਚ ਪਾਕਿਸਤਾਨ ਸਰਕਾਰ ਨੇ ਅੱਤਵਾਦੀ ਸੰਗਠਨਾਂ ਦੇ ਖ਼ਿਲਾਫ਼ ਕਾਰਵਾਈ ਤਾਂ ਸ਼ੁਰੂ ਕਰ ਦਿੱਤੀ ਹੈ, ਪ੍ਰੰਤੂ ਇਸ ਦੀ ਸੂਚਨਾ ਮਿਲਦੇ ਸਾਰ ਜਮਾਤ-ਉਦ-ਦਾਵਾ ਅਤੇ ਫਲਾਹ-ਏ-ਇਨਸਾਨੀਅਤ ਦੇ ਮੈਂਬਰ ਅਤੇ ਮੁੱਖ ਕਾਰਕੁੰਨ ਰੂਪੋਸ਼ ਹੋ ਗਏ ਹਨ। ਦੋਵੇਂ ਜਮਾਤਾਂ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀਆਂ ਹਨ। ਇਸ ਵੇਲੇ ਹਾਫਿਜ਼ ਸਈਦ ਅਤੇ ਜੈਸ਼-ਇ-ਮੁਹੰਮਦ ਦਾ ਸਰਗਨਾ ਮਸੂਦ ਅਜ਼ਹਰ ਸੁਰੱਖਿਆ ਬਲਾਂ ਦੇ ਘੇਰੇ ਵਿਚ ਨਜ਼ਰਬੰਦ ਹਨ।
ਪਤਾ ਲੱਗਾ ਹੈ ਕਿ ਪਾਕਿਸਤਾਨ ਵਿਚ ਸੁਰੱਖਿਆ ਬਲਾਂ ਨੇ ਪਾਬੰਦੀਸ਼ੁਦਾ ਜਮਾਤਾਂ ਦੀ ਸੂਚੀ ਵਿਚ ਸ਼ਾਮਲ ਲਸ਼ਕਰ-ਏ-ਤਾਇਬਾ, ਜਮਾਤ-ਉਦ-ਦਾਵਾ, ਫਲਾਹ-ਏ-ਇਨਸਾਨੀਅਤ ਅਤੇ ਜੈਸ਼-ਏ-ਮੁਹੰਮਦ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸਕਾਰਵਾਈ ਹੇਠ ਜੈਸ਼ ਦੇ ਸਰਗਨਾ ਮਸੂਦ ਅਜ਼ਹਰ ਦੇ ਪੁੱਤਰ ਅਤੇ ਭਰਾ ਸਮੇਤ 100 ਤੋਂ ਜ਼ਿਆਦਾ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਹਾਫਿਜ਼ ਸਈਦ ਨੂੰ ਨਜ਼ਰਬੰਦ ਕੀਤਾ ਗਿਆ ਹੈ। ਆਮ ਪ੍ਰਭਾਵ ਹੈ ਕਿ ਪਾਕਿਸਤਾਨ ਸਰਕਾਰ ਨੇ ਕਿਹਾ ਹੈ ਕਿ ਇਹ ਕਾਰਵਾਈ ਫਾਇਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫਏਟੀ ਐੱਫ) ਦੇ ਕਹੇ ਉੱਤੇ ਕੀਤੀ ਗਈ ਹੈ, ਪ੍ਰੰਤੂ ਇਸ ਦੇ ਬਾਵਜੂਦ ਜਮਾਤ-ਉਦ-ਦਾਵਾ ਅਤੇ ਫਲਾਹ-ਏ-ਇਨਸਾਨੀਅਤ ਦੇ ਸਾਰੇ ਵੱਡੇ ਅਹੁਦੇਦਾਰ ਅਤੇ ਮੁੱਖ ਕਾਰਕੁੰਨ ਬਚ ਨਿਕਲਣ ਵਿੱਚ ਕਾਮਯਾਬ ਰਹੇ। ਉਹ ਰੂਪੋਸ਼ ਹੋ ਕੇ ਆਪਣੀਆਂ ਸਰਗਰਮੀਆਂ ਚਲਾ ਰਹੇ ਹਨ। ਜਮਾਤ ਦੀ ਮੀਡੀਆ ਟੀਮ ਵੀ ਰੂਪੋਸ਼ ਹੈ। ਹਾਲੇ ਉਹ ਕੋਈ ਬਿਆਨ ਵੀ ਜਾਰੀ ਨਹੀਂ ਕਰ ਰਹੀ।ਇਸ ਦੌਰਾਨ ਜਮਾਤ ਦੀ ਮੀਡੀਆ ਟੀਮ ਨਾਲ ਜੁੜੇ ਯਾਹੀਆ ਮੁਜਾਹਿਦ ਅਤੇ ਅਹਿਮਦ ਨਦੀਮ ਨੇ ਕਿਹਾ ਹੈ ਕਿ ਸਮੇਂ ਦੇ ਨਾਲ ਸਰਕਾਰੀ ਕਾਰਵਾਈ ਰੁਕੇਗੀ ਤਾਂ ਫਿਰ ਸਾਰੇ ਮਿਲ ਕੇ ਕੰਮ ਕਰਾਂਗੇ। ਪਿਛਲੇ 20 ਸਾਲ `ਚ ਪਹਿਲੀ ਵਾਰ ਹਾਫਿਜ਼ ਸਈਦ ਨੂੰ ਲਾਹੌਰ ਵਿਚ ਉਸ ਦੇ ਜਮਾਤ-ਉਦ-ਦਾਵਾ ਹੈੱਡਕੁਆਰਟਰ ਦੀ ਮਸਜਿਦ ਵਿਚ ਭਾਸ਼ਣ ਦੇਣੋਂ ਰੋਕਿਆ ਗਿਆ ਹੈ। ਸਰਕਾਰੀ ਬੁਲਾਰੇ ਅਨੁਸਾਰ ਸਰਕਾਰ ਨੇ ਫਿਲਹਾਲ ਹਾਫਿਜ਼ ਸਈਦ ਅਤੇ ਮਸੂਦ ਅਜ਼ਹਰ ਨੂੰ ਨਜ਼ਰਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ