Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਪੰਜਾਬੀ ਪੋਸਟ ਮਾਰਕੀਟਿੰਗ ਟੀਮ ਦੇ ਰੂਹ-ਏ-ਰਵਾਂ ਸਰਦਾਰ ਹਰਬੇਲ ਸਿੰਘ ਨਾਗਪਾਲ ਦਾ ਅਚਾਨਕ ਦਿਹਾਂਤ

March 18, 2019 09:52 AM

ਬਰੈਂਪਟਨ ਪੋਸਟ ਬਿਉਰੋ: ਕੈਨੇਡੀਅਨ ਪੰਜਾਬੀ ਪੋਸਟ ਦੇ ਮਾਰਕੀਟਿੰਗ ਐਗਜ਼ੈਕਟਿਵ ਸਰਦਾਰ ਹਰਬੇਲ ਸਿੰਘ ਨਾਗਪਾਲ ਕੱਲ ਐਤਵਾਰ ਨੂੰ ਸਵੇਰੇ 8 ਵਜੇ ਦੇ ਕਰੀਬ ਦਿਲ ਦਾ ਦੌਰਾ ਪੈਣ ਕਾਰਣ ਅਕਾਲ ਚਲਾਣਾ ਕਰ ਗਏ ਹਨ। ਨੇਕ-ਦਿਲ ਇਨਸਾਨ, ਮਿਲਾਪੜੇ ਸੁਭਾਅ ਦੇ ਮਾਲਕ, ਅਤੇ ਪਰਿਵਾਰ ਦੀ ਸੁਖ ਸਲਾਮਤੀ ਲਈ ਸਖ਼ਤ ਮਿਹਨਤ ਨੂੰ ਪ੍ਰਣਾਏ ਹੋਏ ਹਰਬੇਲ ਸਿੰਘ ਨਾਗਪਾਲ ਦਾ ਅਚਾਨਕ ਚਲਿਆ ਜਾਣਾ ਉਹਨਾਂ ਦੇ ਪਰਿਵਾਰ ਦੇ ਨਾਲ 2 ਸਮੁੱਚੇ ਕੈਨੇਡੀਅਨ ਪੰਜਾਬੀ ਪੋਸਟ ਅਦਾਰੇ ਅਤੇ ਬਰੈਂਪਟਨ/ਮਿਸੀਸਾਗਾ ਦੇ ਬਿਜਸਨ ਹਲਕਿਆਂ ਲਈ ਵੱਡਾ ਘਾਟਾ ਹੈ।

ਸਵਰਗੀ ਨਾਗਪਾਲ ਦੇ ਬੇਟੇ ਸਤਿੰਦਰਪਾਲ (ਐਸ ਪੀ) ਸਿੰਘ ਨਾਗਪਾਲ ਨੇ ਦੱਸਿਆ ਕਿ ਹਮੇਸ਼ਾ ਦੀ ਤਰਾਂ ਆਪਣੇ ਅਕੀਦੇ ਮੁਤਾਬਕ ਪੰਜ ਇਸ਼ਨਾਨ ਕਰਕੇ ਉਹਨਾਂ ਉੱਠ ਕੇ ਰੱਬ ਦਾ ਪਾਠ ਕੀਤਾ। ਉਪਰੰਤ ਥੋੜੀ ਦੇਰ ਸੁਸਤਾਉਣ ਤੋਂ ਬਾਅਦ ਜਦੋਂ ਇਸ਼ਨਾਨ ਲਈ ਜਾਣ ਲੱਗੇ ਤਾਂ ਉਹਨਾਂ ਛਾਤੀ ਵਿੱਚ ਥੋੜਾ ਦਰਦ ਹੋਣ ਬਾਰੇ ਕਿਹਾ। ਪਰਿਵਾਰ ਦੇ ਮੈਂਬਰਾਂ ਨੇ ਡਾਕਟਰੀ ਸਲਾਹ ਜਾਂ 911 ਕਾਲ ਕਰਨ ਲਈ ਪੁੱਛਿਆ ਪਰ ਦਰਦ ਨੂੰ ਮਾਮੂਲੀ ਜਾਣ ਕੇ ਸ੍ਰੀ ਨਾਗਪਾਲ ਇਸ਼ਨਾਨ ਕਰਨ ਚਲੇ ਗਏ। ਸ਼ਾਵਰ ਵਿੱਚੋਂ ਬਾਹਰ ਆ ਕੇ ਉਹ ਅਚਾਨਕ ਨਿਢਾਲ ਹੋ ਗਏ। 911 ਕਾਲ ਤੋਂ ਬਾਅਦ ਉਹਨਾਂ ਨੂੰ ਜਾਰਜ ਟਾਊਨ ਹਸਪਤਾਲ ਲਿਜਾਇਆ ਗਿਆ ਜਿੱਥੇ ਉਹ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ।

ਸ੍ਰੀ ਨਾਗਪਾਲ 2010 ਵਿੱਚ ਆਪਣੇ ਬੇਟੇ ਐਸ ਡੀ ਨਾਗਪਾਲ ਵੱਲੋਂ ਸਪਾਂਪਰ ਹੋ ਕੇ ਕੈਨੇਡਾ ਆਏ ਸਨ ਅਤੇ ਉਸ ਵੇਲੇ ਤੋਂ ਹੀ ਪੰਜਾਬੀ ਪੋਸਟ ਟੀਮ ਦਾ ਅਨਿੱਖੜਵਾਂ ਅੰਗ ਬਣੇ ਰਹੇ ਸਨ। ਉਹ ਆਪਣੇ ਪਿੱਛੇ ਪਤਨੀ ਬੀਬੀ ਜੁਗਿੰਦਰ ਕੌਰ ਨਾਗਪਾਲ, ਬੇਟਾ ਐਸ ਪੀ ਨਾਗਪਾਲ ਅਤੇ ਬੇਟੀ ਗੁਰਪ੍ਰੀਤ ਕੌਰ (ਮੁਹਾਲੀ, ਪੰਜਾਬ ਵਾਸੀ) ਛੱਡ ਗਏ ਹਨ।

ਸ੍ਰੀ ਨਾਗਪਾਲ ਦੇ ਅੰਤਮ ਸੰਸਕਾਰ ਦੀਆਂ ਰਸਮਾਂ 24 ਮਾਰਚ ਦਿਨ ਐਤਵਾਰ ਨੂੰ ਬਰੈਮਵਿਨ ਕੋਰਟ ਉੱਤੇ ਸਥਿਤ ਬਰੈਂਪਟਨ ਫਿਊਨਰਲ ਅਤੇ ਕਰੈਮੇਟੋਰੀਅਮ ਵਿਖੇ ਦੁਪਿਹਰ 12 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਹੋਣਗੀਆਂ। ਇਸ ਉਪਰੰਤ ਉਹਨਾਂ ਨਮਿੱਤ ਪਾਠ ਦਾ ਭੋਗ ਅਤੇ ਅਰਦਾਸ ਬਰੈਂਪਟਨ ਵਿੱਚ ਸਨਪੈਕ ਬੂਲੇਬਵਾਰਡ ਉੱਤੇ ਸਥਿਤ ਗੁਰਦੁਆਰਾ ਜੋਤ ਪ੍ਰਕਾਸ਼ ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮੀ ਸਾਢੇ ਪੰਜ ਵਜੇ ਤੱਕ ਹੋਵਗੀ।

ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਤਿੰਦਰਪਾਲ (ਐਸ ਪੀ) ਨਾਗਪਾਲ 416-709-4525 ਜਾਂ ਕਰਨਜੀਤ ਸਿੰਘ ਹੁੰਦਲ 647-401-7866 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ