Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਬ੍ਰਿਟਿਸ਼ ਰਾਜ ਵੇਲੇ ਭਾਰਤ ਵਿੱਚ ਵੱਡੇ ਘੋਟਾਲੇ ਉੱਤੇ ਅੰਗਰੇਜ਼ਾਂ ਨੇ ਪਰਦਾ ਪਾਇਆ ਸੀ

March 19, 2019 08:58 AM

ਲੰਡਨ, 18 ਮਾਰਚ (ਪੋਸਟ ਬਿਊਰੋ)- ਬ੍ਰਿਟੇਨ ਦੇ ਓਦੋਨ ਦੇ ਪ੍ਰਧਾਨ ਮੰਤਰੀ ਕਲੇਮੈਂਟ ਏਟਲੀ, ਸਕਰਾਰ ਦੀ ਵਿਦੇਸ਼ੀ ਖੁਫੀਆ ਸੇਵਾ ਐੱਮ ਆਈ-6 ਦੇ ਪ੍ਰਮੁੱਖਾਂ ਅਤੇ ਬਕਿੰਘਮ ਪੈਲੇਸ ਦੇ ਸਹਾਇਕਾਂ ਨੇ ਮਿਲ ਕੇ ਭਾਰਤ ਵਿੱਚ ਤੈਨਾਤ ਉਸ ਦੇ ਇੱਕ ਗਵਰਨਰ ਵੱਲੋਂ ਚੈਰਿਟੀ ਫੰਡ ਦੀ ਚੋਰੀ ਨਾਲ ਜੁੜੇ ਬ੍ਰਿਟਿਸ਼ ਸਾਮਰਾਜ ਦੇ ਆਖਰੀ ਘੋਟਾਲੇ ਉਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦਾ ਭੇਦ ਬਾਅਦ ਵਿੱਚ ਖੁੱਲ੍ਹਾ ਹੈ।
ਬ੍ਰਿਟੇਨ ਦੇ ਰਾਸ਼ਟਰੀ ਖਜ਼ਾਨਚੀ ਨੇ ਖੁਲਾਸਾ ਕੀਤਾ ਕਿ ਸਾਲ 1940 ਅਤੇ 1946 ਵਿਚਾਲੇ ਮਦਰਾਸ ਪ੍ਰੈਜੀਡੈਂਸੀ ਦੇ ਗਵਰਨਰ ਸਰ ਆਰਥਰ ਹੋਪ ਨੂੰ ਇੰਡੀਅਨ ਰੈੱਡ ਕਰਾਸ ਨੂੰ ਦਾਨ ਦੇਣ ਦਾ ਕੰਮ ਸੌਂਪਿਆ ਗਿਆ ਸੀ। ‘ਦਿ ਟਾਈਮਜ਼’ ਦੀ ਇੱਕ ਖਬਰ ਮੁਤਾਬਕ ਸਾਲ 1944 ਵਿੱਚ ਬ੍ਰਿਟਿਸ਼ ਦਫਤਰ ਨੂੰ ਉਨ੍ਹਾਂ ਦੇ ਵਧਦੇ ਕਰਜ਼ੇ ਦੇ ਬਾਰੇ ਵਿੱਚ ਭਣਕ ਲੱਗ ਗਈ। ਜਾਣਕਾਰੀ ਮਿਲੀ ਕਿ ਉਨ੍ਹਾਂ ਨੇ ਚੈਰਿਟੀ ਲਈ ਦਿੱਤੇ ਫੰਡ ਦੀ ਦੁਰਵਰਤੋਂ ਵੀ ਕੀਤੀ। ਦੱਸਿਆ ਜਾਂਦਾ ਹੈ ਕਿ ਹੋਪ ਨੂੰ ਘੋੜ ਦੌੜ ਦਾ ਸ਼ੌਕ ਸੀ ਅਤੇ ਇਸ ਕਾਰਨ ਉਨ੍ਹਾਂ 'ਤੇ ਕਰਜ਼ਾ ਵਧ ਜਾਣ ਕਾਰਨ ਉਨ੍ਹਾਂ ਨੇ ਫੰਡ ਦਾ ਗਬਨ ਸ਼ੁਰੂ ਕਰ ਦਿੱਤਾ। ਮੰਨਿਆ ਜਾਂਦਾ ਹੈ ਕਿ ਉਸ ਵਕਤ ਉਨ੍ਹਾਂ ਨੇ ਆਪਣਾ ਕਰਜ਼ਾ ਮੋੜਨ ਦੇ ਲਈ 40000 ਪੌਂਡ ਦੇ ਫੰਡ ਦਾ ਗਬਨ ਕੀਤਾ।
ਖਜ਼ਾਨਚੀ ਦੇ ਦਸਤਾਵੇਜ਼ਾਂ ਅਨੁਸਾਰ ਜਦਂ ਭਾਰਤ ਦੇ ਵਾਇਸਰਾਏ ਲਾਰਡ ਵਾਵੇਲ ਨੂੰ ਪਤਾ ਲੱਗਾ ਤਾਂ ਭਾਰਤ ਵਿੱਚ ਹੋਪ ਦੇ ਕੁੱਝ ਲੈਣਦਾਰ ਆਪਣਾ ਪੈਸਾ ਵਾਪਸ ਮੰਗਦੇ ਹਨ ਤਾਂ ਉਨ੍ਹਾਂ ਫੈਸਲਾ ਕੀਤਾ ਕਿ ਗਵਰਨਰ ਨੂੰ ਚੁੱਪਚਾਪ ਅਹੁਦੇ ਤੋਂ ਹਟਾ ਦਿੱਤਾ ਜਾਏ। ਉਸ ਵਕਤ ਇਸ ਦੇ ਲਈ ਹੋਪ ਦੀ ਸਿਹਤ ਨੂੰ ਆਧਾਰ ਬਣਾਇਆ ਗਿਆ। ਜਦ 1947 ਵਿੱਚ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਬ੍ਰਿਟਿਸ਼ ਪ੍ਰਧਾਨ ਮੰਤਰੀ ਐਟਲੀ ਨੇ ਬ੍ਰਿਟੇਨ ਦੇ ਲੋਕਾਂ ਦੇ ਪੈਸਿਆਂ ਦੀ ਵਰਤੋਂ ਕਰ ਕੇ ਇੰਡੀਅਨ ਰੈੱਡ ਕਰਾਸ ਨੂੰ ਦਾਨ ਦੇਣ ਦੀ ਮਨਜ਼ੂਰੀ ਇਸ ਤਰ੍ਹਾਂ ਦਿੱਤੀ ਕਿ ਲੋਕਾਂ ਨੂੰ ਕਦੇ ਇਸ ਦੇ ਬਾਰੇ ਪਤਾ ਹੀ ਨਾ ਲੱਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ