Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ
 
ਅੰਤਰਰਾਸ਼ਟਰੀ

ਨਿਊਜ਼ੀਲੈਂਡ ਗੋਲੀਬਾਰੀ ਦੀਆਂ 15 ਲੱਖ ਵੀਡੀਓਜ਼ ਫੇਸਬੁੱਕ ਉਤੋਂ ਹਟਾਈਆਂ

March 19, 2019 09:01 AM

ਵਾਸ਼ਿੰਗਟਨ, 18 ਮਾਰਚ (ਪੋਸਟ ਬਿਊਰੋ)- ਸੋਸ਼ਲ ਮੀਡੀਆ ਸਾਈਟ ਫੇਸਬੁੱਕ ਦੇ ਮੁਤਾਬਕ ਉਸ ਨੇ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਦੀ ਗੋਲੀਬਾਰੀ ਦੀਆਂ 15 ਲੱਖ ਵੀਡੀਓਜ਼ ਹਟਾਈਆਂ ਹਨ। ਸ਼ੁੱਕਰਵਾਰ ਇਥੋਂ ਦੀਆਂ ਦੋ ਮਸਜਿਦਾਂ `ਚ ਹਮਲਾਵਰ ਨੇ ਗੋਲੀਬਾਰੀ ਕੀਤੀ ਸੀ, ਜਿੱਥੇ 50 ਲੋਕਾਂ ਦੀ ਮੌਤ ਹੋਈ ਤੇ ਕਰੀਬ 50 ਲੋਕ ਜ਼ਖਮੀ ਹੋਏ ਸਨ।
ਵਰਨਣ ਯੋਗ ਹੈ ਕਿ ਸ਼ੁੱਕਰਵਾਰ ਨੂੰ ਮੁਸਲਿਮ ਭਾਈਚਾਰੇ ਦੇ ਲੋਕ ਨਮਾਜ਼ ਲਈ ਮਸਜਿਦਾਂ `ਚ ਇਕੱਠੇ ਹੁੰਦੇ ਸਨ। ਹਮਲਾਵਰ ਨੇ ਪੂਰੀ ਘਟਨਾ ਦਾ ਫੇਸਬੁੱਕ ਅਤੇ ਯੂਟਿਊਬ `ਤੇ ਲਾਈਵ ਵਿਖਾਇਆ ਸੀ। ਫੇਸਬੁੱਕ ਨੇ ਇੱਕ ਟਵੀਟ `ਚ ਕਿਹਾ ਕਿ ਪਹਿਲੇ 24 ਘੰਟਿਆਂ ਵਿੱਚ ਅਸੀਂ ਹਮਲੇ ਦੀਆਂ 15 ਲੱਖ ਵੀਡੀਓਜ਼ ਹਟਾਈਆਂ। ਇੰਨੀ ਮਾਤਰਾ ਵਿੱਚ ਹਟਾਈਆਂ ਗਈਆਂ ਵੀਡੀਓਜ਼ ਤੋਂ ਸਾਫ ਹੈ ਕਿ ਇਨ੍ਹਾਂ ਨੂੰ ਵੱਡੀ ਗਿਣਤੀ ਲੋਕਾਂ ਨੇ ਸ਼ੇਅਰ ਕੀਤਾ ਤੇ ਬਹੁਤ ਵਾਇਰਲ ਵੀ ਹੋਈ ਸੀ। ਫੇਸਬੁੱਕ ਨੇ ਆਪਣੇ ਇਕ ਹੋਰ ਟਵੀਟ `ਚ ਕਿਹਾ ਕਿ ਨਿਊਜ਼ੀਲੈਂਡ ਪੁਲਸ ਤੋਂ ਹਮਲੇ ਨਾਲ ਸਬੰਧਤ ਵੀਡੀਓ ਦੀ ਜਾਣਕਾਰੀ ਮਿਲਣ ਪਿੱਛੋਂ ਉਸ ਨੇ ਇੰਸਟਾਗ੍ਰਾਮ ਤੇ ਫੇਸਬੁੱਕ ਤੋਂ ਤੇਜ਼ੀ ਨਾਲ ਵੀਡੀਓ ਹਟਾਈਆਂ ਸਨ। ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹਮਲੇ ਦੀ ਸ਼ਲਾਘਾ ਨਾਲ ਸਬੰਧਿਤ ਸਮੱਗਰੀ ਵੀ ਹਟਾਈ ਹੈ।
ਫੇਸਬੁੱਕ ਨਿਊਜ਼ੀਲੈਂਡ ਦਾ ਕਹਿਣਾ ਹੈ ਕਿ ਘਟਨਾ ਨਾਲ ਪੀੜਤ ਲੋਕਾਂ ਦੇ ਸਨਮਾਨ ਤੇ ਪ੍ਰਸ਼ਾਸਨ ਦੀ ਚਿੰਤਾ ਦੇਖਦੇ ਹੋਏ ਵੀਡੀਓ ਦੇ ਸਾਰੇ ਐਡਿਟ ਕੀਤੇ ਵਰਜ਼ਨ ਵੀ ਹਟਾਏ ਜਾ ਰਹੇ ਹਨ। ਸਿਰਫ ਫੇਸਬੁੱਕ ਹੀ ਅਜਿਹਾ ਪਲੇਟਫਾਰਮ ਹੈ ਜਿਥੇ ਗੋਲੀਬਾਰੀ ਦੀ ਘਟਨਾ ਦਾ ਵੀਡੀਓ ਸ਼ੇਅਰ ਕੀਤਾ ਗਿਆ ਸੀ ਤੇ ਇਹ ਲਾਈਵ ਕੁਝ ਦੇਰ ਬਾਅਦ ਯੂਟਿਊਬ ਉੱਤੇ ਵੀ ਸ਼ੇਅਰ ਕੀਤਾ ਗਿਆ। ਗੂਗਲ ਦੇ ਵੀਡੀਓ ਪਲੇਟਫਾਰਮ ਨੇ ਟਵੀਟ ਕਰਕੇ ਕਿਹਾ ਕਿ ਉਹ ਚੌਕਸੀ ਨਾਲ ਹਮਲੇ ਨਾਲ ਸਬੰਧਿਤ ਸਾਰੀਆਂ ਹਿੰਸਕ ਵੀਡੀਓ ਹਟਾਉਣ ਵਾਲਾ ਕੰਮ ਕਰ ਰਿਹਾ ਹੈ। ਇਸ ਬਾਰੇ ਫੋਟੋ ਸ਼ੇਅਰ ਕਰਨ ਦੇ ਦੋਸ਼ ਵਿੱਚ ਇਕ 18 ਸਾਲ ਦੇ ਲੜਕੇ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੇ ਫੋਟੋ ਸ਼ੇਅਰ ਕਰ ਕੇ ਲਿੱਖਿਆ ਸੀ ਕਿ ‘ਟਾਰਗੇਟ ਅਚੀਵਡ`। ਇਸ ਲੜਕੇ ਨੂੰ ਕੋਰਟ ਵਿੱਚ ਪੇਸ਼ ਕਰਨ ਤੋਂ ਬਾਅਦ ਜ਼ਮਾਨਤ ਨਹੀਂ ਦਿੱਤੀ ਗਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ