Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਮੋਦੀ ਰਾਜ ਵਿੱਚ ਬੇਰੁਜ਼ਗਾਰੀ ਨੇ 45 ਸਾਲਾਂ ਦੇ ਰਿਕਾਰਡ ਤੋੜੇ

March 19, 2019 09:02 AM

ਚੰਡੀਗੜ੍ਹ, 18 ਮਾਰਚ (ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਨੇ ਸਾਲ 2014 ਦੀਆਂ ਚੋਣਾਂ ਦੌਰਾਨ ਦੇਸ਼ ਵਿੱਚ ਹਰ ਸਾਲ ਦੋ ਕਰੋੜ ਨੌਕਰੀਆਂ ਪੈਦਾ ਕਰਨ ਦੇ ਵਾਅਦੇ ਨਾਲ ਵੋਟਾਂ ਲਈਆਂ ਸਨ, ਪਰ ਅੰਕੜਿਆਂ ਅਨੁਸਾਰ ਮੋਦੀ ਰਾਜ ਵਿੱਚ ਰੁਜ਼ਗਾਰ ਵਧਣ ਦੇ ਉਲਟ ਘਟਿਆ ਅਤੇ ਬੇਰੁਜ਼ਗਾਰੀ ਦੀ ਦਰ 45 ਸਾਲਾਂ ਦਾ ਰਿਕਾਰਡ ਤੋੜ ਗਈ ਹੈ।
ਨੈਸ਼ਨਲ ਸੈਂਪਲ ਸਰਵੇ ਆਫਿਸ (ਐਨ ਐਸ ਐਸ ਓਜ਼) ਦੇ ਅਨੁਸਾਰ ਪਿਛਲੇ ਸਾਢੇ ਚਾਰ ਦਹਾਕਿਆਂ ਦੌਰਾਨ ਮੋਦੀ ਰਾਜ ਵੇਲੇ ਸਾਲ 2017-18 ਦੌਰਾਨ ਬੇਰੁਜ਼ਗਾਰੀ ਦਾ ਰਿਕਾਰਡ 6.1 ਫੀਸਦੀ 'ਤੇ ਪੁੱਜ ਗਿਆ ਹੈ। ਐਨ ਐਸ ਐਸ ਓਜ਼ ਦੇ ਅੰਕੜੇ ਅਧਿਕਾਰਤ ਤੌਰ 'ਤੇ ਜਾਰੀ ਨਹੀਂ ਕੀਤੇ ਗਏ, ਪਰ ਰਿਪੋਰਟ ਹੈ ਕਿ ਦੇਸ਼ ਦੇ ਸ਼ਹਿਰੀ ਖੇਤਰ ਵਿੱਚ 7.8 ਫੀਸਦੀ ਤੇ ਦਿਹਾਤੀ ਖੇਤਰ ਵਿੱਚ 5.3 ਫੀਸਦੀ ਬੇਰੁਜ਼ਗਾਰੀ ਹੋਈ ਹੈ। ਇਨ੍ਹਾਂ ਅੰਕੜਿਆਂ ਅਨੁਸਾਰ ਨਵੰਬਰ 2016 ਵਿੱਚ ਮੋਦੀ ਸਰਕਾਰ ਵੱਲੋਂ ਕੀਤੀ ਨੋਟਬੰਦੀ ਤੋਂ ਬਾਅਦ ਬੇਰੁਜ਼ਗਾਰੀ ਬੇਕਾਬੂ ਹੋ ਗਈ ਅਤੇ ਸਾਲ 2004-05 ਤੋਂ ਲੈ ਕੇ 2011-12 ਤੱਕ ਦਿਹਾਤੀ ਖੇਤਰ ਦੀਆਂ ਪੜ੍ਹੀਆਂ ਲਿਖੀਆਂ ਔਰਤਾਂ ਵਿੱਚ ਬੇਰੁਜ਼ਗਾਰੀ 9.7 ਫੀਸਦੀ ਤੋਂ 15.2 ਫੀਸਦੀ ਸੀ, ਜੋ ਸਾਲ 2017-18 ਵਿੱਚ ਵਧ ਕੇ 17.3 ਫੀਸਦੀ ਹੋ ਗਈ। ਸਾਲ 2004-05 ਤੋਂ 2011-12 ਤੱਕ ਪੇਂਡੂ ਖੇਤਰ ਦੇ ਪੜ੍ਹੇ ਲਿਖੇ ਮਰਦਾਂ ਦੀ ਬੇਰੁਜ਼ਗਾਰੀ 3.5 ਤੋਂ 4.4 ਫੀਸਦੀ ਸੀ, ਜੋ ਸਾਲ 2017-18 ਦੌਰਾਨ ਵਧ ਕੇ 10.5 ਫੀਸਦੀ ਹੋ ਗਈ।
ਅਰਥ ਸ਼ਾਸਤਰੀ ਸੁੱਚਾ ਸਿੰਘ ਗਿੱਲ ਨੇ ਦੱਸਿਆ ਕਿ ਨਰਿੰਦਰ ਮੋਦੀ ਸਰਕਾਰ ਨੇ ਪੰਜ ਸਾਲਾ ਰਾਜ ਵਿੱਚ 10 ਕਰੋੜ (ਦੋ ਕਰੋੜ ਹਰ ਸਾਲ) ਨੌਕਰੀਆਂ ਪੈਦਾ ਕਰਨ ਦਾ ਵਾਅਦਾ ਕੀਤਾ ਸੀ, ਪਰ ਇਸ ਦੇ ਉਲਟ ਅੰਕੜੇ ਬੋਲਦੇ ਹਨ ਕਿ ਇਸ ਦੌਰਾਨ 1.1 ਕਰੋੜ ਨੌਕਰੀਆਂ ਘਟੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਿਛਲੇ 45 ਸਾਲਾਂ ਵਿੱਚ ਅੱਜ ਤੱਕ ਦੀ ਸਭ ਤੋਂ ਵੱਧ 6.1 ਫੀਸਦੀ ਬੇਰੁਜ਼ਗਾਰੀ ਹੋਈ ਹੈ, ਜੋ ਪਹਿਲਾਂ 4.5 ਫੀਸਦੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਪ੍ਰਾਜੈਕਟਾਂ 'ਤੇ ਨਿਵੇਸ਼ ਕਰ ਰਹੀ ਹੈ, ਜਿਥੇ ਰੁਜ਼ਗਾਰ ਪੈਦਾ ਨਹੀਂ ਹੁੰਦੇ। ਇਕ ਹੋਰ ਆਰਥਿਕ ਮਾਹਰ ਰਣਜੀਤ ਸਿੰਘ ਘੁੰਮਣ ਨੇ ਪੰਜਾਬ ਵਿੱਚ ਵੱਡੇ ਪੱਧਰ 'ਤੇ ਬੇਰੁਜ਼ਗਾਰੀ ਬਾਰੇ ਕਿਹਾ ਕਿ ਸਰਕਾਰ ਨੇ ਬੇਰੁਜ਼ਗਾਰੀ ਦੇ ਤਾਜ਼ੇ ਅੰਕੜੇ ਹੀ ਨਹੀਂ ਜੋੜੇ ਅਤੇ ਨਾ ਹੀ ਘਰ-ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਕਰਨ ਲਈ ਕੋਈ ਨੀਤੀ ਜਾਂ ਆਧਾਰ ਬਣਾਇਆ ਹੈ। ਇਸ ਤੋਂ ਇਲਾਵਾ ਛੋਟੀ ਕਿਸਾਨੀ ਵਾਲੇ ਪਰਵਾਰਾਂ ਦੇ ਬੱਚੇ ਵਿੱਤੀ ਮਜਬੂਰੀਆਂ ਕਾਰਨ ਬਹੁਤਾ ਪੜ੍ਹਨ ਦੇ ਸਮਰੱਥ ਨਹੀਂ ਹੁੰਦੇ, ਜਿਸ ਕਾਰਨ ਇਸ ਵਰਗ ਦੇ ਬੱਚਿਆਂ ਨੂੰ ਨੌਕਰੀ ਨਾਮਾਤਰ ਮਿਲਦੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ