Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਚੋਣ ਟਿਕਟਾਂ ਲਈ ਅਫਸਰਾਂ ਦੀ ਦਾਅਵੇਦਾਰੀ ਕੁਝ ਭਾਰੀ ਪਵੇਗੀ

March 19, 2019 09:05 AM

ਮੋਗਾ, 18 ਮਾਰਚ (ਪੋਸਟ ਬਿਊਰੋ)- ਫਰੀਦਕੋਟ ਲੋਕ ਸਭਾ ਹਲਕੇ ਦੇ ਚੋਣ ਨਕਸ਼ੇ ਵਿੱਚ ਜਿਥੇ ਸਾਲ 2014 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਧੂ ਸਿੰਘ ਤੋਂ ਹਾਰੀ ਹੋਈ ਉਮੀਦਵਾਰ ਪਰਮਜੀਤ ਕੌਰ ਗੁਲਸ਼ਨ ਨੇ ਫਿਰ ਇਸ ਸੀਟ ਤੋਂ ਦਾਅਵਾ ਕਰ ਦਿੱਤਾ ਹੈ, ਉਥੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਆਏ ਜੋਗਿੰਦਰ ਸਿੰਘ ਪੰਜਗਰਾਈਂ ਤੇ ਹੋਰਨਾਂ ਦੀ ਦਾਅਵੇਦਾਰੀ ਨਾਲ ਇਹ ਅਟਕਲਾਂ ਚੱਲ ਪਈਆਂ ਹਨ ਕਿ ਅਕਾਲੀ ਦਲ ਇਸ ਵਾਰ ਇਥੋਂ ਪੈਰਾਸ਼ੂਟ ਉਮੀਦਵਾਰ ਨੂੰ ਸੁੱਟ ਸਕਦਾ ਹੈ। ਇਸ ਬਾਰੇ ਸਾਬਕਾ ਆਈ ਏ ਐਸ ਅਫਸਰ ਦਰਬਾਰਾ ਸਿੰਘ ਦਾ ਨਾਂ ਵੀ ਚੱਲ ਰਿਹਾ ਹੈ। ਕਾਂਗਰਸ ਪਾਰਟੀ ਵੀ ਮੋਗਾ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਸਾਬਕਾ ਆਈ ਏ ਐਸ ਤੇ ਇਸ ਸਮੇਂ ਵਿੱਚ ਲੁਧਿਆਣਾ ਦੀ ਗਿੱਲ ਵਿਧਾਨ ਸਭਾ ਸੀਟ ਤੋਂ ਵਿਧਾਇਕ ਕੁਲਦੀਪ ਸਿੰਘ ਵੈਦ ਉੱਤੇ ਵੀ ਦਾਅ ਖੇਡ ਸਕਦੀ ਹੈ।
ਵਰਨਣ ਯੋਗ ਹੈ ਕਿ ਫਰੀਦਕੋਟ ਲੋਕ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਵਜੋਂ ਪਰਮਜੀਤ ਕੌਰ ਗੁਲਸ਼ਨ ਸਾਲ 2009 ਵਿੱਚ ਜਿੱਤ ਚੁੱਕੇ ਹਨ। ਪਾਰਲੀਮੈਂਟ ਮੈਂਬਰ ਵਜੋਂ ਗੁਲਸ਼ਨ ਨੇ ਫਰੀਦਕੋਟ ਦੀ ਜਨਤਾ ਨਾਲ ਹੀ ਨਹੀਂ, ਵਰਕਰਾਂ ਨਾਲ ਵੀ ਸਬੰਧ ਤੋੜ ਲਿਆ ਸੀ। ਪਾਰਲੀਮੈਂਟ ਮੈਂਬਰ ਹਲਕਾ ਵਿਕਾਸ ਫੰਡ ਵੀ ਦੇਣ ਲਈ ਉਹ ਸ਼ਾਇਦ ਹੀ ਕਿਸੇ ਖੇਤਰ ਵਿੱਚ ਗਏ ਹੋਣ। ਇਹ ਗਰਾਂਟ ਵੀ ਬਾਦਲ ਸਰਕਾਰ ਦੇ ਮੰਤਰੀ ਰਹੇ ਜਥੇਦਾਰ ਤੋਤਾ ਸਿੰਘ ਰਾਹੀਂ ਪਹੁੰਚੀ ਸੀ। ਏਸੇ ਲਈ ਬੀਬੀ ਗੁਲਸ਼ਨ ਖੁਦ ਵੋਟਰਾਂ ਨਾਲ ਸਬੰਧ ਨਹੀਂ ਰੱਖ ਸਕੀ ਅਤੇ ਇਸ ਵਾਰ ਅਕਾਲੀ ਦਲ ਪਾਰਟੀ ਇਸ ਸੀਟ 'ਤੇ ਕੋਈ ਖਤਰਾ ਮੁੱਲ ਨਹੀਂ ਲੈਣਾ ਚਾਹੁੰਦੀ। ਲੋੜ ਪੈਣ ਉਤੇ ਇਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓ ਐਸ ਡੀ ਰਹਿ ਚੁੱਕੇ ਦਰਬਾਰਾ ਸਿੰਘ ਦੇ ਨਾਂ 'ਤੇ ਅਟਕਲਾਂ ਲਾਈਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਵਿੱਚ ਮੁਹੰਮਦ ਸਿੱਦੀਕ ਅਤੇ ਅਜੀਤ ਸਿੰਘ ਸ਼ਾਂਤ ਦੀ ਦਾਅਵੇਦਾਰੀ ਵਿਚਾਲੇ ਆਈ ਏ ਐਸ ਕੁਲਦੀਪ ਵੈਦ ਹਨ। ਕਾਂਗਰਸ ਸੂਤਰਾਂ ਮੁਤਾਬਕ ਵਿਧਾਇਕ ਕੁਲਦੀਪ ਵੈਦ ਚਾਹੁੰਦੇ ਹਨ ਕਿ ਜੇ ਕਾਂਗਰਸ ਉਨ੍ਹਾਂ ਨੂੰ ਫਰੀਦਕੋਟ ਲੋਕ ਸਭਾ ਖੇਤਰ ਤੋਂ ਪਾਰਟੀ ਉਮੀਦਵਾਰ ਬਣਾਵੇ ਤਾਂ ਲੁਧਿਆਣਾ ਦੀ ਗਿੱਲ ਵਿਧਾਨ ਸਭਾ ਸੀਟ ਛੱਡਣ ਉੱਤੇ ਓਥੋਂ ਉਨ੍ਹਾਂ ਦੇ ਲੜਕੇ ਨੂੰ ਟਿਕਟ ਦਿੱਤੀ ਜਾਵੇ। ਸੂਤਰਾਂ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁਲਦੀਪ ਵੈਦ ਦੀ ਇਸ ਮੰਗ ਨੂੰ ਪੂਰਾ ਕਰਨ ਲਈ ਰਾਜ਼ੀ, ਉਹ ਫਰੀਦਕੋਟ ਤੋਂ ਉਨ੍ਹਾਂ ਨੂੰ ਟਿਕਟ ਦੇਣ ਲਈ ਤਿਆਰ ਹਨ ਪਰ ਗਿੱਲ ਹਲਕੇ ਤੋਂ ਉਨ੍ਹਾਂ ਦੇ ਲੜਕੇ ਨੂੰ ਸੀਟ ਦੇਣ ਲਈ ਤਿਆਰ ਨਹੀਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ