Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਖਹਿਰਾ ਨੇ ਅਮਰਿੰਦਰ ਸਰਕਾਰ ਵਿਰੁੱਧ ਚਾਰਜਸ਼ੀਟ ਜਾਰੀ ਕੀਤੀ

March 19, 2019 09:07 AM

ਚੰਡੀਗੜ੍ਹ, 18 ਮਾਰਚ (ਪੋਸਟ ਬਿਊਰੋ)- ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਤੇ ਬਠਿੰਡਾ ਪਾਰਲੀਮੈਂਟ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ਵਿਰੁੱਧ ਚਾਰਜਸ਼ੀਟ ਜਾਰੀ ਕਰ ਕੇ ਦੋਸ਼ ਲਾਇਆ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਬੀਤੇ ਕੱਲ੍ਹ ਮੀਡੀਆ ਸਾਹਮਣੇ ਕੀਤੇ ਵੱਡੇ ਦਾਅਵੇ ਝੂਠ ਦਾ ਪੁਲੰਦਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਨੇ ਆਪਣੇ ਦੋ ਸਾਲਾ ਰਾਜ ਨੂੰ ਲੋਕਾਂ ਸਾਹਮਣੇ ਜਾਇਜ਼ ਠਹਿਰਾਉਣ ਲਈ ਝੂਠ ਬੋਲਣ ਤੇ ਸ਼ਬਦਾਂ ਤੇ ਅੰਕੜਿਆਂ ਦਾ ਹੇਰ ਫੇਰ ਕਰਨ ਦੀ ਕਲਾ ਆਪਣੇ ਦੋਸਤਾਂ ਬਾਦਲ ਪਿਤਾ-ਪੁੱਤਰ ਕੋਲੋਂ ਸਿੱਖ ਲਈ ਜਾਪਦੀ ਹੈ।
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਾਹਰੋਂ ਲੋਕਤੰਤਰੀ ਦਿਖਾਈ ਦਿੰਦੀ ਹੈ, ਪਰ ਅਸਲ ਵਿੱਚ ਇਸ ਨੂੰ ਅਫਸਰਾਂ ਦੀ ਇਕ ਛੋਟੀ ਜਿਹੀ ਜੁੰਡਲੀ ਚਲਾ ਰਹੀ ਹੈ ਤੇ ਤਾਨਾਸ਼ਾਹੀ ਢੰਗ ਕਾਰਨ ਕੈਪਟਨ ਏਥੇ ਚੁਣੇ ਹੋਏ ਨੁਮਾਇੰਦਿਆਂ ਦੀ ਥਾਂ ਅਫਸਰਾਂ ਉਪਰ ਨਿਰਭਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਢਾਈ ਲੱਖ ਕਰੋੜ ਰੁਪਏ ਦੇ ਵੱਡੇ ਕਰਜ਼ੇ ਦੀ ਮਾਰ ਹੇਠ ਹੈ, ਇਸ ਦੇ ਬਾਵਜੂਦ ਕੈਪਟਨ ਆਪਣੇ ਸੱਜਣਾਂ ਮਿੱਤਰਾਂ ਨੂੰ ਖੁਸ਼ ਕਰਨ ਲਈ ਸਲਾਹਕਾਰਾਂ ਅਤੇ ਓ ਐਸ ਡੀਜ਼ ਦੀ ਫੌਜ ਨਿਯੁਕਤ ਕਰਕੇ ਉਨ੍ਹਾਂ ਨੂੰ ਮੰਤਰੀ ਰੁਤਬੇ ਦੇ ਰਹੇ ਹਨ ਅਤੇ ਕਾਂਗਰਸੀ ਆਗੂਆਂ ਦੇ ਲਸ਼ਕਰ ਤੇ ਸੁਰੱਖਿਆ ਦਸਤੇ ਸਰਕਾਰੀ ਖਜ਼ਾਨੇ ਉਤੇ ਵੱਡਾ ਬੋਝ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸ਼ਿਮਲਾ ਦੀਆਂ ਪਹਾੜੀਆਂ ਅਤੇ ਦਿੱਲੀ ਤੇ ਲੰਡਨ ਵਰਗੇ ਆਰਾਮ ਦਾਇਕ ਸਥਾਨਾਂ ਉਤੇ ਪਾਰਟੀਆਂ ਕਰਦੇ ਹਨ, ਜਦ ਕਿ ਪੰਜਾਬ ਦੇ ਗੰਭੀਰ ਮੁੱਦਿਆਂ ਵਾਸਤੇ ਉਨ੍ਹਾਂ ਕੋਲ ਸਮਾਂ ਨਹੀਂ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਮੱਥੇ ਨੂੰ ਲਾ ਕੇ ਚਾਰ ਹਫਤਿਆਂ ਵਿੱਚ ਨਸ਼ੇ ਖਤਮ ਕਰਨ ਦੀ ਸਹੁੰ ਖਾਣ ਵਾਲੇ ਕੈਪਟਨ ਅਤੇ ਬਾਦਲਾਂ ਦੀ ਸੋਚ ਵਿੱਚ ਰਤਾ ਵੀ ਫਰਕ ਨਹੀਂ ਅਤੇ ਦੋਵਾਂ ਨੇ ਹਜ਼ਾਰਾਂ ਛੋਟੇ ਨਸ਼ੇੜੀਆਂ ਨੂੰ ਫੜ ਕੇ ਜੇਲ੍ਹਾਂ ਭਰ ਦਿੱਤੀਆਂ, ਪਰ ਡਰੱਗ ਮਾਫੀਆ ਸੂਬੇ ਵਿੱਚ ਕਾਇਮ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਜਾਣਬੁੱਝ ਕੇ ਕੋਈ ਜਾਂਚ ਨਹੀਂ ਕਰਵਾਈ।
ਇਸ ਮੌਕੇ ਖਹਿਰਾ ਨੇ ਕਿਹਾ ਕਿ ਹਰ ਘਰ ਨੌਕਰੀ ਦੇਣ ਦੇ ਵਾਅਦੇ ਨੂੰ ਲਾਗੂ ਕਰਨ ਵਿੱਚ ਕੈਪਟਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ‘ਨੌਕਰੀ ਮੇਲਿਆਂ' ਦਾ ਡਰਾਮਾ ਕੀਤਾ ਗਿਆ, ਪਰ ਹਰ ਵਰਗ ਦੇ ਮੁਲਾਜ਼ਮਾਂ ਸਮੇਤ ਡਾਕਟਰਾਂ, ਅਧਿਆਪਕਾਂ, ਵੈਟਨਰੀ ਡਾਕਟਰਾਂ, ਖੇਤੀ ਇੰਸਪੈਕਟਰਾਂ ਦੀਆਂ ਹਜ਼ਾਰਾਂ ਸਰਕਾਰੀ ਪੋਸਟਾਂ ਖਾਲੀ ਹਨ, ਸਰਕਾਰ ਨੌਕਰੀਆਂ ਦੇਣ ਤੋਂ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ਭਿ੍ਰਸ਼ਟਾਚਾਰ ਬਾਰੇ ਕੈਪਟਨ ਅਤੇ ਬਾਦਲ ਆਪਸ ਵਿੱਚ ਰਲੇ ਹੋਏ ਹਨ, ਬਾਦਲਾਂ ਨੇ ਆਪਣੇ ਰਾਜ ਦੇ ਆਖਰ ਵਿੱਚ ਕੈਪਟਨ ਵਿਰੁੱਧ ਚੱਲਦੇ ਲੁਧਿਆਣਾ ਸਿਟੀ ਸੈਂਟਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਕੇਸਾਂ ਵਿੱਚ ਉਨ੍ਹਾਂ ਨੂੰ ਕਲੀਨ ਚਿੱਟਾਂ ਦਿੱਤੀਆਂ ਹਨ, ਕੈਪਟਨ ਵੀ ਬਾਦਲ ਪਰਵਾਰ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜਾਂਚ ਕਰਾਉਣ ਤੋਂ ਭੱਜ ਗਏ ਹਨ ਅਤੇ ਜੂਨੀਅਰ ਬਾਦਲ ਦਾ ਵਪਾਰ ਕਾਂਗਰਸ ਰਾਜ ਵਿੱਚ ਵੀ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫੀਆ ਕਾਬੂ ਕਰਨ ਵਿੱਚ ਕੈਪਟਨ ਬੁਰੀ ਤਰ੍ਹਾਂ ਫੇਲ੍ਹ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ