Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਸੁਪਰੀਮ ਕੋਰਟ ਦੇ ਸਾਬਕਾ ਜੱਜ ਪੀ ਸੀ ਘੋਸ਼ ਭਾਰਤ ਦੇ ਪਹਿਲੇ ਲੋਕਪਾਲ ਹੋਣਗੇ

March 19, 2019 09:15 AM

ਨਵੀਂ ਦਿੱਲੀ, 18 ਮਾਰਚ (ਪੋਸਟ ਬਿਊਰੋ)- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਪਿਨਾਕੀ ਚੰਦਰ ਘੋਸ਼ ਭਾਰਤ ਦੇ ਪਹਿਲੇ ਲੋਕਪਾਲ ਹੋਣਗੇ। ਕੱਲ੍ਹ ਲੋਕਪਾਲ ਦੀ ਨਿਯੁਕਤੀ ਬਾਰੇ ਪ੍ਰਧਾਨ ਮੰਤਰੀ ਨਾਲ ਬੈਠਕ 'ਚ ਇਹ ਫੈਸਲਾ ਲਿਆ ਗਿਆ, ਜਿਸ ਦੀ ਅਧਿਕਾਰਕ ਪੁਸ਼ਟੀ ਬਾਅਦ ਵਿੱਚ ਹੋਵੇਗੀ।
ਵਰਨਣ ਯੋਗ ਹੈ ਕਿ ਸੁਪਰੀਮ ਕੋਰਟ ਦੇ ਸਾਬਕਾ ਜੱਜ ਪੀ ਸੀ ਘੋਸ਼ ਇਸ ਵਕਤ ਮਨੁੱਖੀ ਅਧਿਕਾਰਾਂ ਬਾਰੇ ਕੌਮੀ ਕਮਿਸ਼ਨ ਦੇ ਮੈਂਬਰ ਹਨ। ਲੋਕਪਾਲ ਦੀ ਮੰਗ ਲਈ ਅੰਨਾ ਹਜ਼ਾਰੇ ਦੀ ਅਗਵਾਈ 'ਚ ਡਾਕਟਰ ਮਨਮੋਹਨ ਸਿੰਘ ਵਾਲੀ ਦੂਸਰੀ ਸਰਕਾਰ ਦੇ ਸਮੇਂ ਵੱਡਾ ਅੰਦੋਲਨ ਸ਼ੁਰੂ ਹੋਇਆ ਸੀ। ਅੱਜ ਜਸਟਿਸ ਘੋਸ਼ ਦੀ ਚੋਣ ਕਰਨ ਵਾਲੀ ਲੋਕਪਾਲ ਚੋਣ ਕਮੇਟੀ ਦੇ ਮੁਖੀ ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ ਹਨ। ਲੋਕਪਾਲ ਕਮਿਸ਼ਨ ਦੇ ਜੁਡੀਸ਼ਲ ਮੈਂਬਰ ਬਣਨ ਵਾਸਤੇ ਬੇਨਤੀ ਕਰਤਾ ਨੂੰ ਸੁਪਰੀਮ ਕੋਰਟ ਦਾ ਮੌਜੂਦਾ ਜਾਂ ਸਾਬਕਾ ਚੀਫ ਜੱਜ ਜਾਂ ਕਿਸੇ ਵੀ ਹਾਈ ਕੋਰਟ ਦਾ ਮੌਜੂਦਾ ਜਾਂ ਸਾਬਕਾ ਮੁੱਖ ਜੱਜ ਹੋਣਾ ਚਾਹੀਦਾ ਹੈ। ਨਾਨ-ਜੁਡੀਸ਼ਲ ਮੈਂਬਰਾਂ 'ਚ ਭਿ੍ਰਸ਼ਟਾਚਾਰ ਵਿਰੋਧੀ ਖੇਤਰ ਦਾ 25 ਸਾਲਾਂ ਦਾ ਤਜਰਬਾ ਰੱਖਣ ਵਾਲਾ ਕੋਈ ਵੀ ਵਿਅਕਤੀ ਹੋ ਸਕਦਾ ਹੈ। ਇਹ ਯੋਗਤਾ ਲੋਕਪਾਲ ਕਾਨੂੰਨ ਵਿੱਚ ਮਿਥੀ ਗਈ ਹੈ। ਚੇਅਰਮੈਨ ਅਹੁਦੇ ਦਾ ਕੋਈ ਵੀ ਚੁਣਿਆ ਪ੍ਰਤੀਨਿਧੀ ਜਾਂ ਕੋਈ ਵੀ ਕਾਰੋਬਾਰੀ ਖੇਤਰ ਦਾ ਜਾਂ ਕਿਸੇ ਵੀ ਖੇਤਰ ਦਾ ਪੇਸ਼ੇਵਰ ਨਹੀਂ ਹੋ ਸਕਦਾ। ਇਸ ਤੋਂ ਇਲਾਵਾ ਉਮੀਦਵਾਰ ਕਿਸੇ ਵੀ ਲਾਭ ਦੇ ਅਹੁਦੇ ਉਤੇ ਨਹੀਂ ਹੋਣਾ ਚਾਹੀਦਾ। ਲੋਕਪਲਾ ਕਮਿਸ਼ਨ ਦੇ ਪ੍ਰਧਾਨ ਦਾ ਕਾਰਜਕਾਲ ਪੰਜ ਸਾਲ ਹੋਵੇਗਾ ਅਤੇ ਤਨਖਾਹ ਸੁਪਰੀਮ ਕੋਰਟ ਦੇ ਚੀਫ ਜਸਟਿਸ ਦੇ ਬਰਾਬਰ ਹੋਵੇਗੀ। ਇਸ ਅਹੁਦੇ ਲਈ ਘੱਟੋ-ਘੱਟ ਉਮਰ 45 ਸਾਲ ਹੈ। ਭਿ੍ਰਸ਼ਟਾਚਾਰ ਵਿਰੋਧੀ ਕਾਰਕੁਨ ਅੰਨਾ ਹਜ਼ਾਰੇ ਨੇ ਲੋਕਪਾਲ ਨਿਯੁਕਤੀ 'ਚ ਦੇਰੀ ਕਾਰਨ ਦੁਬਾਰਾ ਅੰਦੋਲਨ ਸ਼ੁਰੂ ਕਰ ਦਿੱਤਾ ਸੀ, ਜਿਸ ਦੇ ਬਾਅਦ ਲੋਕਪਾਲ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਸੀ ਅਤੇ ਇਸੇ ਵਾਅਦੇ ਨਾਲ ਅੰਨਾ ਹਜ਼ਾਰੇ ਨੇ ਅੰਦੋਲਨ ਸਮਾਪਤ ਕਰ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼