Welcome to Canadian Punjabi Post
Follow us on

29

March 2024
 
ਭਾਰਤ

ਨਦੀਆਂ ਵਿੱਚ ਪ੍ਰਦੂਸ਼ਣ ਕਾਰਨ ਯੂ ਪੀ ਸਰਕਾਰ ਉੱਤੇ ਪੰਜ ਕਰੋੜ ਰੁਪਏ ਜੁਰਮਾਨਾ

March 19, 2019 09:18 AM

ਨਵੀਂ ਦਿੱਲੀ, 18 ਮਾਰਚ (ਪੋਸਟ ਬਿਊਰੋ)- ਪੱਛਮੀ ਉਤਰ ਪ੍ਰਦੇਸ਼ ਦੀਆਂ ਨਦੀਆਂ ਵਿੱਚ ਪ੍ਰਦੂਸ਼ਣ ਰੋਕਣ ਤੋਂ ਨਾਕਾਮ ਰਹੀ ਉਤਰ ਪ੍ਰਦੇਸ਼ ਦੀ ਸਰਕਾਰ ਉੱਤੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨ ਜੀ ਟੀ) ਨੇ ਪੰਜ ਕਰੋੜ ਰੁਪਏ ਜੁਰਮਾਨਾ ਲਾਇਆ ਹੈ। ਟਿ੍ਰਬਿਊਨਲ ਨੇ ਕਿਹਾ ਹੈ ਕਿ ਇਨ੍ਹਾਂ ਨਦੀਆਂ ਦੇ ਪੁਨਰ ਜੀਵਨ ਲਈ ਬਣੀ ਕਾਰਜ ਯੋਜਨਾ ਦੇ ਪ੍ਰੋਗਰਾਮ ਉੱਤੇ ਇਹ ‘ਪਰਫਾਰਮੈਂਸ ਗਾਰੰਟੀ’ ਰਕਮ ਖਰਚ ਕੀਤੀ ਜਾਵੇਗੀ।
ਐਨ ਜੀ ਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੀ ਬੈਂਚ ਨੇ ਉੱਤਰ ਪ੍ਰਦੇਸ਼ ਦੇ ਚੀਫ ਸੈਕਟਰੀ ਨੂੰ ਸਹਾਰਨਪੁਰ, ਮੁਜ਼ੱਫਰਨਗਰ, ਸ਼ਾਮਲੀ, ਮੇਰਠ, ਬਾਗਪਤ ਤੇ ਗਾਜ਼ੀਆਬਾਦ ਜ਼ਿਲਿਆਂ ਦੇ ਲੋਕਾਂ ਦੇ ਪੀਣ ਵਾਲੇ ਪਾਣੀ ਦੇ ਕੇਸ ਨੂੰ ਨਿੱਜੀ ਰੂਪ ਵਿੱਚ ਦੇਖਣ ਦਾ ਹੁਕਮ ਦਿੱਤਾ ਹੈ। ਇਸ ਬਾਰੇ ਯੂ ਪੀ ਸਰਕਾਰ ਦੀ ਹਾਲੇ ਤੱਕ ਦੀ ਗੰਭੀਰ ਨਾਕਾਮੀ ਅਤੇ ਨਦੀਆਂ ਦੇ ਪ੍ਰਦੂਸ਼ਣ ਨਾਲ ਜਨਤਾ ਦੀ ਸਿਹਤ 'ਤੇ ਪੈਂਦੇ ਪ੍ਰਭਾਵ ਨੂੰ ਚਿੰਤਾਜਨਕ ਦੱਸਦੇ ਹੋਏ ਬੈਂਚ ਨੇ ਕਿਹਾ ਕਿ ਇਹ ਜੁਰਮਾਨਾ ਲਾਉਣਾ ਜ਼ਰੂਰੀ ਹੈ। ਬੈਂਚ ਨੇ ਕਿਹਾ ਕਿ ਉਤਰ ਪ੍ਰਦੇਸ਼ ਸਰਕਾਰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ ਪੀ ਸੀ ਬੀ) ਨੂੰ ਪੰਜ ਕਰੋੜ ਰੁਪਏ ਦੇਵੇਗੀ ਤੇ ਉਸ ਨੂੰ ਛੇ ਮਹੀਨਿਆਂ ਵਿੱਚ ਇਸ ਕਾਰਜ ਯੋਜਨਾ ਨੂੰ ਲਾਗੂ ਕਰਨਾ ਪਵੇਗਾ। ਜੇ ਕਾਰਜ ਯੋਜਨਾ ਲਾਗੂ ਨਾ ਹੋਈ ਤਾਂ ਇਹ ਰਕਮ ਜ਼ਬਤ ਕਰ ਲਈ ਜਾਵੇਗੀ। ਐਨ ਜੀ ਟੀ ਨੇ ਚੀਫ ਸੈਕਟਰੀ ਨੂੰ ਰਿਟਾਇਰਡ ਜਸਟਿਸ ਐਮ ਯੂ ਖਾਨ ਦੀ ਅਗਵਾਈ ਵਾਲੀ ਕਮੇਟੀ ਨੂੰ ਹੋਰ ਜ਼ਰੂਰੀ ਮਦਦ ਵੀ ਦੇਣ ਦਾ ਹੁਕਮ ਦਿੱਤਾ ਹੈ, ਤਾਂ ਕਿ ਕਮੇਟੀ ਇਨ੍ਹਾਂ ਨਦੀਆਂ ਨੂੰ ਆਪਣੇ ਮੂਲ ਸਰੂਪ ਵਿੱਚ ਲਿਆਉਣ ਲਈ ਕਾਰਜ ਯੋਜਨਾ ਨੂੰ ਲਾਗੂ ਕਰਨ ਦੀ ਨਿਗਰਾਨੀ ਕਰ ਸਕੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ