Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਟਰੂਡੋ ਵੱਲੋਂ ਐਸਐਨਸੀ-ਲਾਵਾਲਿਨ ਮਾਮਲੇ ਨਾਲ ਜੁੜੇ ਮੁੱਦਿਆਂ ਦੀ ਜਾਂਚ ਲਈ ਵਿਸ਼ੇਸ਼ ਸਲਾਹਕਾਰ ਨਿਯੁਕਤ

March 19, 2019 09:31 AM

ਓਟਵਾ, 18 ਮਾਰਚ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਸਐਨਸੀ-ਲਾਵਾਲਿਨ ਮਾਮਲੇ ਨਾਲ ਜੁੜੇ ਮੁੱਦਿਆਂ ਦੀ ਜਾਂਚ ਲਈ ਐਨੇ ਮੈਕਲੇਲਨ ਨੂੰ ਆਪਣਾ ਵਿਸ਼ੇਸ਼ ਸਲਾਹਕਾਰ ਨਿਯੁਕਤ ਕੀਤਾ ਹੈ। ਮੈਕਲੇਲਨ ਦਾ ਕਹਿਣਾ ਹੈ ਕਿ ਨਿਆਂ ਮੰਤਰੀ ਤੇ ਅਟਾਰਨੀ ਜਨਰਲ ਦੀਆਂ ਭੂਮਿਕਾਵਾਂ ਨੂੰ ਵੱਖ ਕਰਨ ਦੀ ਸੰਭਾਵਨਾਂ ਉੱਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਸਕਦਾ ਹੈ।
ਇੱਕ ਇੰਟਰਵਿਊ ਵਿੱਚ ਸਾਬਕਾ ਲਿਬਰਲ ਮੰਤਰੀ ਤੇ ਡਿਪਟੀ ਪ੍ਰਧਾਨ ਮੰਤਰੀ ਮੈਕਲੇਲਨ ਨੇ ਆਖਿਆ ਕਿ ਇਨ੍ਹਾਂ ਭੂਮਿਕਾਵਾਂ ਨੂੰ ਵੱਖ ਕਰਕੇ ਇਨ੍ਹਾਂ ਲਈ ਦੋ ਲੋਕਾਂ ਨੂੰ ਨਿਯੁਕਤ ਕਰਨਾ, ਤਾਂ ਕਿ ਅਟਾਰਨੀ ਜਨਰਲ ਕੈਬਨਿਟ ਟੇਬਲ ਉੱਤੇ ਨਾ ਬੈਠੇ, ਗੁੰਝਲਦਾਰ ਮਸਲਾ ਹੈ। ਇਹ ਕੋਈ ਸਾਧਾਰਨ ਗੱਲ ਨਹੀਂ ਹੈ। ਹਾਊਸ ਦੀ ਨਿਆਂ ਕਮੇਟੀ ਸਾਹਮਣੇ ਪੇਸ਼ ਹੋ ਕੇ ਜੋਡੀ ਵਿਲਸਲ ਰੇਅਬੋਲਡ ਵੱਲੋਂ ਕਈ ਸਵਾਲਾਂ ਦੇ ਜਵਾਬ ਦਿੱਤੇ ਜਾਣ ਤੋਂ ਬਾਅਦ ਟਰੂਡੋ ਨੇ ਪਹਿਲੇ ਪ੍ਰਸ਼ਨ ਕਾਲ ਦੌਰਾਨ ਹਿੱਸਾ ਲਿਆ ਤੇ ਇਸ ਨਵੀਂ ਨਿਯੁਕਤੀ ਦਾ ਐਲਾਨ ਕੀਤਾ।
ਨਵੀਂ ਜਾਂਚ ਦਾ ਐਲਾਨ ਕਰਨ ਸਮੇਂ ਹਾਊਸ ਵਿੱਚ ਬਿਆਨ ਜਾਰੀ ਕਰਨ ਮੌਕੇ ਟਰੂਡੋ ਨੇ ਆਖਿਆ ਕਿ ਕੈਨੇਡੀਅਨ ਆਪਣੀਆਂ ਸੰਸਥਾਵਾਂ ਤੇ ਉਨ੍ਹਾਂ ਦੀ ਸੇਵਾ ਕਰਨ ਵਾਲੇ ਲੋਕਾਂ ਵਿੱਚ ਵਿਸ਼ਵਾਸ ਕਰਨ ਦੀ ਉਮੀਦ ਰੱਖਦੇ ਹਨ ਤੇ ਇਸ ਦਾ ਉਨ੍ਹਾਂ ਨੂੰ ਪੂਰਾ ਹੱਕ ਵੀ ਹੈ। ਪਿਛਲੇ ਕੁੱਝ ਹਫਤਿਆਂ ਦੀਆਂ ਘਟਨਾਵਾਂ ਨੇ ਕਈ ਅਹਿਮ ਸਵਾਲ ਉਠਾਏ ਹਨ। ਹੁਣ ਮੈਕਲੇਲਨ ਇਸ ਬਾਰੇ ਵਿਚਾਰ ਕਰੇਗੀ ਕਿ ਸਰਕਾਰੀ ਮਸ਼ੀਨਰੀ ਜਾਂ ਵਿਧਾਨਕ ਤਬਦੀਲੀਆਂ ਦੀ ਸਿਫਾਰਿਸ਼ ਕੀਤੀ ਜਾਣੀ ਚਾਹੀਦੀ ਹੈ ਜਾਂ ਨਹੀਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ