Welcome to Canadian Punjabi Post
Follow us on

28

March 2024
 
ਕੈਨੇਡਾ

ਪ੍ਰਿਵੀ ਕਾਉਂਸਲ ਦੇ ਕਲਰਕ ਮਾਈਕਲ ਵਰਨਿੱਕ ਨੇ ਰਿਟਾਇਰ ਹੋਣ ਦਾ ਕੀਤਾ ਐਲਾਨ

March 19, 2019 09:33 AM

ਓਟਵਾ, 18 ਮਾਰਚ (ਪੋਸਟ ਬਿਊਰੋ) : ਕੈਨੇਡਾ ਦੇ ਸੱਭ ਤੋਂ ਸੀਨੀਅਰ ਬਿਊਰੋਕਰੈਟ, ਪ੍ਰਿਵੀ ਕਾਉਂਸਲ ਦੇ ਕਲਰਕ ਮਾਈਕਲ ਵਰਨਿੱਕ ਨੇ ਰਿਟਾਇਰ ਹੋਣ ਦਾ ਐਲਾਨ ਕਰ ਦਿੱਤਾ ਹੈ। ਹੁਣ ਅਗਲੀਆਂ ਫੈਡਰਲ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਟਰੂਡੋ ਨੂੰ ਫੈਡਰਲ ਪਬਲਿਕ ਸਰਵਿਸ ਦੀ ਵਾਗਡੋਰ ਸਾਂਭਣ ਲਈ ਕਿਸੇ ਹੋਰ ਅਧਿਕਾਰੀ ਨੂੰ ਨਿਯੁਕਤ ਕਰਨਾ ਹੋਵੇਗਾ।
ਪ੍ਰਧਾਨ ਮੰਤਰੀ ਨੂੰ ਲਿਖੇ ਖੁੱਲ੍ਹੇ ਪੱਤਰ, ਜੋ ਕਿ ਕੈਨੇਡਾ ਸਰਕਰ ਦੀ ਵੈੱਬਸਾਈਟ ਉੱਤੇ ਪੋਸਟ ਕੀਤਾ ਗਿਆ ਹੈ, ਵਿੱਚ ਵਰਨਿੱਕ ਨੇ ਲਿਖਿਆ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਚੱਲ ਰਹੇ ਹਾਲਾਤ ਤੇ ਵਾਪਰੀਆਂ ਘਟਨਾਂਵਾਂ ਤੋਂ ਉਨ੍ਹਾਂ ਇਹ ਮਨ ਬਣਾਇਆ ਹੈ ਕਿ ਉਹ ਅਗਲੀ ਚੋਣ ਮੁਹਿੰਮ ਲਈ ਪ੍ਰਿਵੀ ਕਾਉਂਸਲ ਦੇ ਕਲਰਕ ਤੇ ਕੈਬਨਿਟ ਸਕੱਤਰ ਵਜੋਂ ਹੋਰ ਸੇਵਾ ਨਹੀਂ ਨਿਭਾਅ ਸਕਣਗੇ। ਇਸੇ ਲਈ ਉਨ੍ਹਾਂ ਚੋਣਾਂ ਤੋਂ ਪਹਿਲਾਂ ਹੀ ਰਿਟਾਇਰ ਹੋਣ ਦਾ ਮਨ ਬਣਾਇਆ ਹੈ। ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਵਰਨਿੱਕ ਦਾ ਨਾਂ ਬੋਲਣ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਉਨ੍ਹਾਂ ਤੋਂ ਅਸਤੀਫੇ ਦੀ ਮੰਗ ਕੀਤੀ ਗਈ ਸੀ। ਇਸ ਦਾ ਹਵਾਲਾ ਦਿੰਦਿਆਂ ਵਰਨਿੱਕ ਨੇ ਆਖਿਆ ਕਿ ਹੁਣ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਆਪਸੀ ਵਿਸ਼ਵਾਸ ਤੇ ਸਨਮਾਨ ਵਾਲਾ ਰਿਸ਼ਤਾ ਉਹ ਕਿਸੇ ਵੀ ਕੀਮਤ ਉੱਤੇ ਨਹੀਂ ਨਿਭਾਅ ਸਕਣਗੇ।
ਜਿ਼ਕਰਯੋਗ ਹੈ ਕਿ ਜੋਡੀ ਵਿਲਸਨ ਰੇਅਬੋਲਡ ਵੱਲੋਂ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਸਿਆਸੀ ਦਬਾਅ ਪਾਉਣ ਵਾਲਿਆਂ ਵਿੱਚ ਸੀਨੀਅਰ ਅਧਿਕਾਰੀ ਵਜੋਂ ਸਿੱਧੇ ਤੌਰ ਉੱਤੇ ਵਰਨਿੱਕ ਦਾ ਨਾਂ ਲਿਆ ਗਿਆ ਸੀ। ਰੇਅਬੋਲਡ ਨੇ ਦੋਸ਼ ਲਾਇਆ ਸੀ ਕਿ ਵਰਨਿੱਕ ਨੇ ਹੀ ਉਸ ਨੂੰ ਧਮਕਾਇਆ ਸੀ। ਪਰ ਹਾਊਸ ਦੀ ਨਿਆਂ ਕਮੇਟੀ ਸਾਹਮਣੇ ਦੋ ਵਾਰੀ ਪੇਸ਼ ਹੋ ਕੇ ਵਰਨਿੱਕ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਿਆ ਤੇ ਰੇਅਬੋਲਡ ਨੂੰ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਦੇਣ ਤੋਂ ਇਨਕਾਰ ਕੀਤਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ