Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਨੀਦਰਲੈਂਡ ਦੇ ਉਟਰੈਕਟ ਸ਼ਹਿਰ ਵਿੱਚ ਗੋਲੀਬਾਰੀ, 3 ਮੌਤਾਂ, ਕਈ ਲੋਕ ਜ਼ਖ਼ਮੀ

March 19, 2019 09:37 AM

ਐਮਸਟਰਡਮ, 18 ਮਾਰਚ, (ਪੋਸਟ ਬਿਊਰੋ)- ਨੀਦਰਲੈਂਡ ਦੇ ਉਟਰੈਕਟਸ਼ਹਿਰ ਵਿਚ ਗੋਲੀਬਾਰੀ ਦੀ ਵਾਰਦਾਤ ਵਿਚ 3 ਜਣਿਆਂ ਦੀ ਮੌਤ ਹੋ ਗਈ ਅਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਕ ਨੀਦਰਲੈਂਡ ਦੇ ਉਟਰੈਕਟ ਦੀ ਪੁਲਿਸ ਨੇ ਟਵੀਟ ਕਰ ਕੇ ਕਿਹਾ ਕਿ ਇਹ ਟਰਾਮ ਵਿਚ ਸ਼ੂਟਿੰਗ ਦੀ ਘਟਨਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮਦਦ ਲਈ ਹੈਲੀਕਾਪਟਰ ਵੀ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਪਿੱਛੇ ਅਤਿਵਾਦੀਆਂ ਦਾ ਹੱਥ ਹੋ ਸਕਦਾ ਹੈ।ਉਟਰੈਕਟ ਪੁਲਿਸ ਦੇ ਮੁਤਾਬਕ ਫਾਇਰਿੰਗ ਸਥਾਨਕ ਸਮੇਂ ਮੁਤਾਬਕ ਸਵੇਰੇ 10:45 ਵਜੇ ਹੋਈ, ਜਿਸ ਵਿਚ ਕਈ ਲੋਕ ਜਖ਼ਮੀ ਹੋ ਗਏ ਹਨ। ਜਿਥੇ ਫਾਇਰਿੰਗ ਹੋਈ, ਉਸ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਕੇ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।ਯੂਟ੍ਰੇਕਟ ਦੇ ਮੇਅਰ ਨੇ ਦੱਸਿਆ ਹੈ ਕਿ ਗੋਲੀਬਾਰੀ ਦੀ ਘਟਨਾ ਵਿਚ ਤਿੰਨ ਲੋਕਾਂ ਦੀ ਮੌਤ ਹੋਈ ਹੈ। ਡੱਚ ਐਂਟੀ ਟੈਰੋਰਿਜ਼ਮ ਦੇ ਹੈੱਡ ਨੇ ਕਿਹਾ ਕਿ ਊਟਰੈਕਟ ਵਿਚ ਕਈ ਥਾਈਂ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਐਂਟੀ ਟੈਰਰ ਕੋ-ਆਰਡੀਨੇਟਰ ਪੀਟਰ ਜੈਪ ਐਲਹਰਸਬਰਗ ਨੇ ਟਵਿੱਟਰ ਉੱਤੇ ਲੋਕਾਂ ਨੂੰ ਯਾਦ ਕਰਵਾਇਆ ਕਿ ਅਜੇ ਹਮਲਾਵਰ ਪੁਲਸ ਦੀ ਪਹੁੰਚ ਤੋਂ ਬਾਹਰ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਸੀ ਕਿ ਉਟਰੈਕਟ ਵਿਚ ਖਤਰੇ ਦਾ ਪੱਧਰ 5 ਤੱਕ ਪਹੁੰਚ ਗਿਆ ਹੈ, ਜੋ ਸਭ ਤੋਂ ਜ਼ਿਆਦਾ ਹੈ।
ਇਸ ਹਮਲੇ ਤੋਂ ਬਾਅਦ ਮੌਕੇ ਉੱਤੇ ਪੁੱਜੀ ਪੁਲਸ ਦਾ ਕਹਿਣਾ ਸੀ ਕਿ ਇਸ ਦੀ ਜਾਂਚ ਅੱਤਵਾਦੀ ਘਟਨਾ ਨਾਲ ਜੋੜ ਕੇ ਕੀਤੀ ਜਾ ਰਹੀ ਹੈ। ਇਹ ਘਟਨਾ ਉਟਰੈਕਟ ਸ਼ਹਿਰ ਦੀ ਟਰਾਮ ਸਰਵਿਸ ਦੇ 24 ਅਕਤੂਬਰ ਜੰਕਸ਼ਨ ਨੇੜੇ ਹੋਈ ਹੈ। ਪੁਲਸ ਨੇ ਨੇੜਲੇ ਇਲਾਕਿਆਂ ਨੂੰ ਘੇਰ ਲਿਆ ਅਤੇ ਮਦਦ ਲਈ ਕਈ ਹੈਲੀਕਾਪਟਰ ਤਾਇਨਾਤ ਕੀਤੇ ਗਏ ਸਨ। ਸਥਾਨਕ ਮੀਡੀਆ ਨੇ ਕਤਲ ਕਰਨ ਵਾਲੇ ਨਕਾਬਪੋਸ਼ ਦੇ ਨਾਲ ਹਥਿਆਰਬੰਦ ਪੁਲਸ ਅਤੇ ਟਰਾਮ ਨੇੜੇ ਐਮਰਜੈਂਸੀ ਵਾਹਨਾਂ ਦੀਆਂ ਫੋਟੋ ਦਿਖਾਈਆਂ, ਜੋ ਸੜਕ ਉੱਤੇ ਬਣੇ ਪੁਲ ਦੇ ਕੰਢੇ ਰੁਕ ਗਏ ਸਨ। ਨਿਊਜ਼ ਏਜੰਸੀ ਏ ਐਨ ਪੀ ਨੇ ਟਰਾਮ ਚਲਾਉਣ ਵਾਲੀ ਕਿਊਬਜ਼ ਕੰਪਨੀ ਦੇ ਹਵਾਲੇ ਨਾਲ ਕਿ ਸ਼ਹਿਰ ਵਿੱਚ ਟਰਾਮ ਸੇਵਾਵਾਂ ਕੁਝ ਦੇਰ ਰੋਕ ਦਿੱਤੀ ਗਈ ਹੈ।
ਡੱਚ ਪੁਲਸ ਅਤੇ ਨੀਮ ਫੌਜੀ ਫੋਰਸਾਂ ਨੇ ਏਅਰਪੋਰਟ ਅਤੇ ਮਹੱਤਵਪੂਰਨ ਰੇਲਵੇ ਸਟੇਸ਼ਨਾਂ ਉੱਤੇ ਜਾਂਚ ਕਰਨ ਦੇ ਨਾਲ ਸੁਰੱਖਿਆ ਵਧਾ ਦਿੱਤੀ ਹੈ। ਇਸ ਮੌਕੇ ਗੁਆਂਢ ਵਾਲੇ ਦੇਸ਼ ਜਰਮਨੀ ਵਿਚ ਵੀ ਪੁਲਸ ਸੁਰੱਖਿਆ ਵਧਾਈ ਗਈ ਹੈ। ਪੁਲਸ ਨੇ ਬਾਅਦ ਵਿੱਚ ਦੱਸਿਆ ਕਿ 37 ਸਾਲ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਵਿਅਕਤੀ ਦਾ ਜਨਮ ਤੁਰਕੀ ਵਿਚ ਹੋਇਆ ਅਤੇ ਇਸ ਦਾ ਯੂਟ੍ਰੇਕਟ ਵਿਚ ਹੋਈ ਗੋਲੀਬਾਰੀ ਨਾਲ ਸਿੱਧਾ ਸਬੰਧ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ