Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਸਮਝੌਤਾ ਐਕਸਪ੍ਰੈੱਸ ਬਲਾਸਟ ਕੇਸ ਦੀ ਸੁਣਵਾਈ 20 ਮਾਰਚ ਤੱਕ ਫਿਰ ਟਲੀ

March 19, 2019 09:40 AM

ਪੰਚਕੂਲਾ, 18 ਮਾਰਚ, (ਪੋਸਟ ਬਿਊਰੋ)- ਬਹੁ-ਚਰਚਿਤ ਸਮਝੌਤਾ ਐਕਸਪ੍ਰੈੱਸ ਧਮਾਕਾ ਕੇਸ ਦੀ ਸੁਣਵਾਈ ਇਕ ਵਾਰ ਫਿਰ ਟਲ ਗਈ ਹੈ। ਸੋਮਵਾਰ ਨੂੰ ਐੱਨ ਆਈ ਏ ਦੀ ਵਿਸ਼ੇਸ਼ ਅਦਾਲਤ ਵਿੱਚ ਪਾਕਿਸਤਾਨੀ ਔਰਤ ਦੀ ਗਵਾਹੀ ਉੱਤੇਫੈਸਲਾ ਹੋਣਾ ਸੀ। ਸੁਣਵਾਈ ਦੁਪਹਿਰ ਬਾਅਦ ਸ਼ੁਰੂ ਹੋਈ, ਕਿਉਂਕਿ ਵਕੀਲਾਂ ਦੀ ਹੜਤਾਲ ਚੱਲ ਰਹੀ ਸੀ। ਇਸ ਦੌਰਾਨ ਰਾਹਿਲਾ ਵਕੀਲ ਦੀ ਪਟੀਸ਼ਨ ਉੱਤੇ ਦੋਵਾਂ ਪੱਖਾਂ ਨੇ ਆਪੋ-ਆਪਣੀ ਗੱਲ ਰੱਖੀ।
ਵਰਨਣ ਯੋਗ ਹੈ ਕਿ ਇਸ ਕੇਸ ਦੀ ਸੁਣਵਾਈਪਿੱਛੋਂ ਕੇਸਦਾ ਫੈਸਲਾ ਆਉਣ ਦੀ ਆਸ ਸੀ, ਪਰ ਪਾਕਿਸਤਾਨੀ ਔਰਤ ਰਾਹਿਲਾ ਵਕੀਲ ਨੇ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਸ ਕੇਸ ਦੇ ਨਵੇਂ ਸਬੂਤ ਹੋਣ ਦਾ ਦਾਅਵਾ ਕੀਤਾ ਸੀ। ਪੰਚਕੂਲਾ ਦੀ ਐੱਨ ਆਈ ਆਈ ਕੋਰਟ ਵਿੱਚ ਪੈਂਡਿੰਗ ਸਮਝੌਤਾ ਐਕਸਪ੍ਰੈੱਸ ਧਮਾਕਾ ਕੇਸ ਦੀ ਚਸ਼ਮਦੀਦ ਪਾਕਿਸਤਾਨੀ ਔਰਤ ਰਾਹਿਲਾ ਵਕੀਲ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਕੋਈ ਫੈਸਲਾ ਸੁਣਾਉਣ ਤੋਂ ਪਹਿਲਾਂ ਉਸ ਨੂੰ ਸੁਣਵਾਈ ਦਾ ਮੌਕਾ ਦੇਣ ਦੀ ਮੰਗ ਕੀਤੀ ਹੈ। ਇਹ ਪਟੀਸ਼ਨ ਸ਼ੁੱਕਰਵਾਰ ਨੂੰ ਹਾਈ ਕੋਰਟ ਦੀ ਰਜਿਸਟਰੀ ਵਿੱਚ ਦਾਇਰ ਕੀਤੀ ਗਈ ਸੀ, ਜਿਸ ਉੱਤੇ ਹਾਈ ਕੋਰਟ ਅਗਲੇ ਹਫਤੇ ਸੁਣਵਾਈ ਕਰ ਸਕਦੀ ਹੈ।
ਪਾਕਿਸਤਾਨ ਦੇ ਹਾਜ਼ੀਆਬਾਦ ਦੀ ਰਾਹਿਲਾ ਵਕੀਲ ਨੇ ਉੱਤਰ ਪ੍ਰਦੇਸ਼ ਦੇ ਮਹਰੂਫ ਰਾਹੀਂ ਹਾਈ ਕੋਰਟਨੂੰ ਪਟੀਸ਼ਨ ਦੇ ਕੇ ਕਿਹਾ ਹੈ ਕਿ ਉਹ ਇਸ ਘਟਨਾ ਦੀ ਚਸ਼ਮਦੀਦ ਗਵਾਹ ਹੈ, ਪਰ ਅਜੇ ਇਸ ਕੇਸ ਵਿੱਚ ਉਸ ਦਾ ਪੱਖ ਸੁਣਿਆਨਹੀਂ ਗਿਆ। ਇਹ ਕੇਸ ਪੰਚਕੂਲਾ ਦੀ ਐੱਨ ਆਈ ਏ ਕੋਰਟ ਵਿੱਚ ਚੱਲ ਰਿਹਾ ਹੈ ਅਤੇ ਟਰਾਇਲ ਪੂਰਾ ਹੋ ਚੁੱਕਾ ਹੈ। ਪਟੀਸ਼ਨਰ ਨੇ ਦੱਸਿਆ ਕਿ ਇਸ ਕੇਸਦੇ ਮੁਆਵਜ਼ੇ ਲਈ ਰੇਲਵੇ ਟ੍ਰਿਬਿਊਨਲ ਵਿੱਚ ਕੇਸ ਚੱਲਦਾ ਸੀ, ਜਿੱਥੇ ਉਸ ਨੂੰ ਦਸੰਬਰ 2006 ਵਿੱਚ ਮੁਆਵਜ਼ਾ ਮਿਲ ਗਿਆ ਤਾਂ ਉਸ ਨੂੰ ਪਤਾ ਲੱਗਾ ਕਿ ਇਸ ਬਾਰੇ ਪੰਚਕੂਲਾ ਦੀ ਐੱਨ ਆਈ ਏ ਕੋਰਟ ਵਿੱਚ ਵੀ ਕੇਸ ਚੱਲਦਾ ਹੈ, ਜਿੱਥੇ ਟਰਾਇਲ ਪੂਰਾ ਹੋਣ ਵਾਲਾ ਹੈ। ਪਹਿਲਾਂ ਉਸ ਨੂੰ ਇਸ ਕੇਸ ਦੀ ਜਾਣਕਾਰੀ ਨਹੀਂ ਸੀ। ਇਸ ਲਈ ਇਸ ਘਟਨਾ ਦੇ ਮ੍ਰਿਤਕਾਂ ਤੇ ਪੀੜਤਾਂ ਨੂੰ ਸਹੀ ਨਿਆਂ ਦਿਵਾਉਣ ਲਈ ਪਟੀਸ਼ਨਰ ਦੇ ਬਿਆਨ ਰਿਕਾਰਡ ਕਰਵਾਏ ਜਾਣੇ ਚਾਹੀਦੇ ਹਨ। ਉਸ ਦਾ ਦੋਸ਼ ਹੈ ਕਿ ਉਸ ਦੀ ਮੰਗ ਨੂੰ ਪੰਚਕੂਲਾ ਦੀ ਐੱਨ ਆਈ ਏ ਕੋਰਟ ਮੰਨਣ ਨੂੰ ਤਿਆਰ ਨਹੀਂਜਾਪਦੀ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਕੇਸ ਲੰਬਾ ਖਿੱਚਣ ਦੇ ਮਕਸਦ ਨਾਲ ਇਸ ਤਰ੍ਹਾਂ ਦੀ ਅਰਜ਼ੀ ਦਾਇਰ ਕੀਤੀ ਜਾ ਰਹੀ ਹੈ।
18 ਫਰਵਰੀ 2007 ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲਦੀ ਸਮਝੌਤਾ ਐਕਸਪ੍ਰੈੱਸ ਵਿੱਚ ਧਮਾਕੇ ਹੋਏ ਸਨ। ਇਹ ਟਰੇਨ ਦਿੱਲੀ ਤੋਂ ਪਾਕਿਸਤਾਨ ਦੇ ਲਾਹੌਰ ਸ਼ਹਿਰ ਤੱਕ ਜਾਂਦੀ ਹੈ। ਧਮਾਕੇ ਹਰਿਆਣਾ ਦੇ ਪਾਣੀਪਤ ਜ਼ਿਲੇ ਦੇ ਦੀਵਾਨਾ ਸਟੇਸ਼ਨ ਨੇੜੇ ਹੋਏ ਸਨ ਤੇ ਉਸ ਤੋਂ ਬਾਅਦ ਲੱਗੀ ਅੱਗ ਵਿੱਚ 68 ਵਿਅਕਤੀਆਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋਏ ਸਨ। ਮ੍ਰਿਤਕਾਂ ਵਿੱਚ 10 ਭਾਰਤੀ ਨਾਗਰਿਕ ਸਨ। ਕੇਸ ਦੀ ਅਗਲੀਸੁਣਵਾਈ 20 ਮਾਰਚ ਨੂੰ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼