Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਅਗਲੇ ਸਾਲ ਓਨਟਾਰੀਓ ਵਿੱਚ ਖੁੱਲ੍ਹ ਸਕਦੀਆਂ ਹਨ ਅਣਗਿਣਤ ਪੌਟ ਸੌ਼ਪਜ਼!

September 28, 2018 07:36 AM

ਓਨਟਾਰੀਓ, 27 ਸਤੰਬਰ (ਪੋਸਟ ਬਿਊਰੋ) : ਅਗਲੇ ਸਾਲ ਅਪਰੈਲ ਤੱਕ ਓਨਟਾਰੀਓ ਵਿੱਚ 500 ਤੋਂ 1000 ਪ੍ਰਾਈਵੇਟ ਪੌਟ ਸ਼ੌਪਜ਼ ਖੁੱਲ੍ਹਣ ਦੀ ਸੰਭਾਵਨਾ ਹੈ। ਮੈਰੀਜੁਆਨਾ ਸਬੰਧੀ ਲਾਇਸੰਸਸ਼ੁਦਾ ਰੀਟੇਲਰ ਬਣਨ ਅਤੇ ਜਿੱਥੇ ਮੈਰੀਜੁਆਨਾ ਦਾ ਸੇਵਨ ਕੀਤਾ ਜਾ ਸਕਦਾ ਹੈ ਉਸ ਲਈ ਪ੍ਰੋਵਿੰਸ ਵੱਲੋਂ ਢਿੱਲੀਆਂ ਕੀਤੀਆਂ ਗਈਆਂ ਪਾਬੰਦੀਆਂ ਤੋਂ ਬਾਅਦ ਅਜਿਹਾ ਹੋਵੇਗਾ।
ਇਹ ਵੱਡੀਆਂ ਤਬਦੀਲੀਆਂ ਵੀਰਵਾਰ ਨੂੰ ਵਿਧਾਨਸਭਾ ਵਿੱਚ ਪੇਸ਼ ਕੀਤੀਆਂ ਗਈਆਂ। ਇਸ ਬਿੱਲ ਵਿੱਚ ਦੱਸਿਆ ਗਿਆ ਕਿ ਨਵੀਂ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ 17 ਅਕਤੂਬਰ ਤੋਂ ਕਾਨੂੰਨ ਦੇ ਦਾਇਰੇ ਵਿੱਚ ਆਉਣ ਜਾ ਰਹੀ ਮੈਰੀਜੁਆਨਾ ਦੀ ਵਿੱਕਰੀ ਨੂੰ ਨਿਯੰਤਰਿਤ ਕਰਨ ਲਈ ਕਿਸ ਤਰ੍ਹਾਂ ਕੰਮ ਕਰੇਗੀ। ਓਨਟਾਰੀਓ ਕੈਨਾਬਿਸ ਸਟੋਰ (ਓਸੀਐਸ), ਜੋ ਕਿ ਮੁੱਖ ਹੋਲਸੇਲਰ ਤੇ ਆਨਲਾਈਨ ਰੀਟੇਲਰ ਹੋਵੇਗਾ, ਉਸ ਦਿਨ ਤੋਂ ਹੀ ਆਰਡਰ ਲੈਣੇ ਸੁ਼ਰੂ ਕਰ ਦੇਵੇਗਾ।
ਅਟਾਰਨੀ ਜਨਰਲ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਗਾਹਕਾਂ ਨੂੰ ਇਸ ਮਕਸਦ ਲਈ ਆਨਲਾਈਨ ਅਕਾਊਂਟ ਨਹੀਂ ਖੁੱਲ੍ਹਵਾਉਣਾ ਹੋਵੇਗਾ ਤੇ ਓਸੀਐਸ ਕਿਸੇ ਵੀ ਹੋਰ ਮਕਸਦ ਲਈ ਨਿਜੀ ਜਾਣਕਾਰੀ ਦੀ ਵਰਤੋਂ ਨਹੀਂ ਕਰੇਗਾ। ਕੀ ਤੇ ਕਿਵੇਂ ਵੇਚਿਆ ਜਾਵੇਗਾ ਇਸ ਬਾਰੇ ਐਲਾਨ ਕੀਤਾ ਜਾਣਾ ਅਜੇ ਬਾਕੀ ਹੈ। ਹੈਰਾਨੀ ਵਾਲੀ ਗੱਲ ਇਹ ਵੀ ਹੈ ਕਿ ਪ੍ਰੋਵਿੰਸ ਵੱਲੋਂ ਨਿਯਮਾਂ ਨੂੰ ਕੁੱਝ ਜਿ਼ਆਦਾ ਹੀ ਨਰਮ ਕੀਤਾ ਜਾ ਰਿਹਾ ਹੈ। ਮੈਰੀਜੁਆਨਾ ਦੀ ਵਰਤੋਂ ਕਰਨ ਵਾਲਿਆਂ ਨੂੰ ਹੁਣ ਆਪਣੀ ਮਰਜ਼ੀ ਨਾਲ ਕਿਤੇ ਵੀ ਇਸ ਦਾ ਸੇਵਨ ਕਰਨ ਦੀ ਖੁੱਲ੍ਹ ਦਿੱਤੀ ਜਾ ਸਕਦੀ ਹੈ।
ਪਿਛਲੀ ਲਿਬਰਲ ਸਰਕਾਰ ਵੱਲੋਂ ਪ੍ਰਾਈਵੇਟ ਥਾਂਵਾਂ ਉੱਤੇ ਹੀ ਮੈਰੀਜੁਆਨਾ ਦੀ ਵਰਤੋਂ ਦੇ ਪ੍ਰਸਤਾਵ ਨੂੰ ਮੌਜੂਦਾ ਕੰਜ਼ਰਵੇਟਿਵ ਸਰਕਾਰ ਵੱਲੋਂ ਖਤਮ ਕਰ ਦਿੱਤਾ ਗਿਆ ਹੈ। ਇੰਜ ਲੱਗ ਰਿਹਾ ਹੈ ਕਿ ਪ੍ਰੋਵਿੰਸ ਵਿੱਚ ਹੁਣ ਮੈਰੀਜੁਆਨਾ ਨੂੰ ਵੀ ਸਿਗਰਟਾਂ ਵਾਂਗੂ ਕਿਤੇ ਵੀ ਵਰਤਿਆ ਜਾ ਸਕੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ