Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

24 ਮਾਰਚ ਦੇ ਕੁਵਿੱਜ ਮੁਕਾਬਲਿਆਂ ਲਈ ਬੱਚਿਆਂ `ਚ ਭਾਰੀ ਉਤਸ਼ਾਹ

March 20, 2019 10:56 AM

ਜੇਤੂ ਬੱਚਿਆਂ ਲਈ 200, 175 ਅਤੇ 150 ਡਾਲਰ ਦੇ ਨਕਦ ਇਨਾਮ


(ਹਰਜੀਤ ਬੇਦੀ): ਨੌਰਥ ਅਮੈਰਿਕਨ ਤਰਕਸ਼ੀਲ ਸੁਸਾਇਟੀ ਆਫ ਓਨਟਾਰੀਓ ਵਲੋਂ ਲੋਕ ਜਾਗਰੂਕਤਾ ਲਈ ਸਮੇਂ ਸਮੇਂ ਤੇ ਵੱਖ ਵੱਖ ਪਰੋਗਰਾਮ ਕੀਤੇ ਜਾਂਦੇ ਹਨ। ਜਿੰਨ੍ਹਾ ਵਿੱਚ ਲੋਕਾਂ ਨੂੰ ਵਿਗਿਆਨਕ ਸੋਚ ਅਪਣਾ ਕੇ ਵਹਿਮਾਂ ਭਰਮਾਂ ਤੋਂ ਛੁਟਕਾਰਾ, ਪਖੰਡੀ ਅਤੇ ਠੱਗ ਬਾਬਿਆਂ ਤੋਂ ਬਚਾਓ, ਸਿਹਤ ਸਬੰਧੀ ਚੇਤਨਾ, ਆਪਣੇ ਲੋਕ ਪੱਖੀ ਵਿਰਸੇ ਨਾਲ ਜੁੜ ਕੇ ਵਧੀਆ ਜੀਵਨ ਲਈ ਉਪਰਾਲੇ ਕਰਨ ਸਬੰਧੀ ਚੇਤਨ ਕਰਨਾ ਮੁੱਖ ਹਨ। ਇਸੇ ਲੜੀ ਵਿੱਚ ਨਵੀਂ ਪੀੜ੍ਹੀ ਨੂੰ ਵਿਗਿਆਨਕ ਸੋਚ ਅਪਣਾਉਣ ਤੇ ਸਾਡੇ ਲੋਕ ਪੱਖੀ ਵਿਰਸੇ ਨਾਲ ਜੋੜਣ ਹਿੱਤ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਪਰੋਗਰਾਮ ਵਿੱਚ ਬੱਚਿਆਂ ਦੇ ਇੰਗਲਿਸ਼ ਭਾਸ਼ਾ ਵਿੱਚ ਲਿਖਤੀ ਕੁਇੱਜ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਪਰੋਗਰਾਮ ਵਿੱਚ 6 ਸਾਲ ਤੋਂ ਗਰੇਡ 12 ਤੱਕ ਦੇ ਵਿਦਿਆਰਥੀਆਂ ਦੇ ਵੱਖ ਵੱਖ ਉਮਰ ਗਰੁੱਪਾਂ ਦੇ ਇਹ ਮੁਕਾਬਲੇ ਫਰੈਡਰਿਕ ਬੈਂਟਿੰਗ ਇੰਟਰਨੈਸ਼ਨਲ ਸਕੂਲ 21, ਕਵੈਂਟਰੀ ਰੋਡ ( ਏਅਰਪੋਰਟ ਰੋਡ ਅਤੇ ਕੂਈਨ ਸਟਰੀਟ ਇੰਟਰਸੈਕਸ਼ਨ ਨਜਦੀਕ) ਬਰੈਂਪਟਨ ਵਿਖੇ 24 ਮਾਰਚ ਦਿਨ ਐਤਵਾਰ 11:00 ਵਜੇ ਕਰਵਾਏ ਜਾਣਗੇ। ਸੁਸਾਇਟੀ ਦੇ ਮੁੱਖ ਕੁਆਰਡੀਨੇਟਰ ਬਲਦੇਵ ਰਹਿਪਾ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਇਨ੍ਹਾਂ ਮੁਕਾਬਲਿਆਂ ਲਈ ਵਿਸ਼ਾ ਹੋਵੇਗਾ "ਵਿਗਿਆਨੀਆਂ ਦੇ ਜੀਵਨ ਅਤੇ ਉਹਨਾਂ ਦੀਆਂ ਕਾਢਾਂ ਅਤੇ ਖੋਜਾਂ " ਜਿਹਨਾਂ ਵਿੱਚ ਥਾਮਸ ਅਲਵਾ ਐਡੀਸਨ, ਸਟੀਫਨ ਹਾਕਿੰਗ ਅਤੇ ਚਾਰਲਸ ਡਾਰਵਿਨ ਵਗੈਰਾ ਸ਼ਾਮਲ ਹਨ। ਇਸ ਦੇ ਨਾਲ ਹੀ ਕਨੇਡੀਅਨ ਜੰਮਪਲ ਪੀੜ੍ਹੀ ਨੂੰ ਆਪਣੇ ਲੋਕ-ਪੱਖੀ ਵਿਰਸੇ ਨਾਲ ਜੋੜਣ ਲਈ ਦੂਸਰਾ ਵਿਸ਼ਾ ਸ਼ਹੀਦੇ ਆਜ਼ਮ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਗਦਰ ਪਾਰਟੀ, ਲਾਲਾ ਹਰਦਿਆਲ, ਜਲ੍ਹਿਆਂ ਵਾਲਾ ਬਾਗ ਕਾਂਡ ਅਤੇ ਨੈਲਸਨ ਮੰਡੇਲਾ ਬਾਰੇ ਹੋਵੇਗਾ।
ਸੁਸਾਇਟੀ ਵਲੋਂ ਮਾਪਿਆਂ ਨੂੰ ਪੁਰਜੋਰ ਅਪੀਲ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਪਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਰੇਰਣਾ ਦੇਣ। ਇਨ੍ਹਾ ਪਰੋਗਰਾਮਾਂ ਲਈ ਰਜਿਸਟਰੇਸ਼ਨ ਅਤੇ ਤਿਆਰੀ ਕਰਨ ਵਾਸਤੇ ਲੋੜੀਂਦਾ ਲਈ ਸੁਸਾਇਟੀ ਦੇ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਕ੍ਰਮਵਾਰ 200, 175 ਅਤੇ 150 ਡਾਲਰ ਦੇ ਨਕਦ ਇਨਾਮ ਦਿੱਤੇ ਜਾਣਗੇ। ਹਿੱਸਾ ਲੈਣ ਵਾਲੇ ਸਾਰੇ ਬਚਿੱਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਪਰੋਗਰਾਮ ਲਈ ਸਕੂਲ ਦੇ ਪਿੰਸੀਪਲ ਸੰਜੀਵ ਧਵਨ ਵਿਸ਼ੇਸ਼ ਸਹਿਯੋਗ ਦੇ ਰਹੇ ਹਨ।
ਇਸ ਪਰੋਗਰਾਮ ਸਬੰਧੀ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਹੈ। ਇਸ ਪਰੋਗਰਾਮ ਸਬੰਧੀ ਜਾਂ ਸੁਸਾਇਟੀ ਬਾਰੇ ਕਿਸੇ ਵੀ ਜਾਣਕਾਰੀ ਲਈ ਬਲਦੇਵ ਰਹਿਪਾ 416-881-7202, ਨਿਰਮਲ ਸੰਧੂ 416-835-3450, ਨਛੱਤਰ ਬਦੇਸ਼ਾ 647-267-3397 ਜਾਂ ਡਾ: ਬਲਜਿੰਦਰ ਸੇਖੌਂ ਨਾਲ 905-781-1197 ਤੇ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ