Welcome to Canadian Punjabi Post
Follow us on

20

July 2019
ਬ੍ਰੈਕਿੰਗ ਖ਼ਬਰਾਂ :
ਮੋਦੀ ਨੇ ਅੱਜ ਬਹੁਮਤ ਹਾਸਿਲ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਲੋਂ ਚੌਕੀਦਾਰ ਸ਼ਬਦ ਹਟਾ ਦਿੱਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕੀਤਾ ਹੈ। ਇਕ ਵਾਰ ਫਿਰ ਆਈ ਮੋਦੀ ਸਰਕਾਰ ਮੋਦੀ ਦੀ ਜਿੱਤ ਉੱਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕੀਤਾ ਟਵੀਟਪਟਿਆਲਾ ਹਲਕੇ ਤੋਂ ਪਰਨੀਤ ਕੌਰ ਦੀ ਜਿੱਤ, ਰੱਖੜਾ ਦੀ ਹੋਈ ਹਾਰ ਜਲੰਧਰ ਹਲਕੇ ਤੋਂ ਸੰਤੋਖ ਚੌਧਰੀ ਦੀ ਜਿੱਤ, ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਹੋਈ ਹਾਰ ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਦੀ 2 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ, ਘੁਬਾਇਆ ਦੀ ਹੋਈ ਹਾਰ ਬਠਿੰਡਾ ਹਲਕੇ 'ਚੋਂ ਹਰਸਿਮਰਤ ਕੌਰ ਬਾਦਲ ਦੀ ਜਿੱਤ, ਰਾਜਾ ਵੜਿੰਗ ਦੀ ਹਾਰ ਖਡੂਰ ਸਾਹਿਬ ਹਲਕੇ ਤੋਂ ਜਸਬੀਰ ਸਿੰਘ ਡਿੰਪਾ ਦੀ 5365 ਵੋਟਾਂ ਨਾਲ ਜਿੱਤ, ਬੀਬੀ ਜਗੀਰ ਕੌਰ ਦੀ ਹਾਰ
ਕੈਨੇਡਾ

ਕੈਨੇਡਾ ਛੱਡਣ ਵਾਲਿਆਂ ਦਾ ਟਰੈਕ ਰਿਕਾਰਡ ਰੱਖਣ ਲਈ ਡਾਟਾ ਇੱਕਠਾ ਕਰੇਗੀ ਫੈਡਰਲ ਸਰਕਾਰ

March 20, 2019 08:23 PM

ਓਟਵਾ, 20 ਮਾਰਚ (ਪੋਸਟ ਬਿਊਰੋ) : ਕੈਨੇਡਾ ਤੋਂ ਜਾਣ ਵਾਲੇ ਸਾਰੇ ਵਿਅਕਤੀਆਂ ਦਾ ਡਾਟਾ ਹੁਣ ਜਲਦ ਹੀ ਫੈਡਰਲ ਸਰਕਾਰ ਵੱਲੋਂ ਇੱਕਠਾ ਕੀਤਾ ਜਾਇਆ ਕਰੇਗਾ। ਇਹ ਕਦਮ ਸਰਕਾਰ ਵੱਲੋਂ ਸੰਭਾਵੀ ਅੱਤਵਾਦੀਆਂ ਦਾ ਟਰੈਕ ਰਿਕਾਰਡ ਰੱਖਣ ਤੇ ਜਾਂ ਫਿਰ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਫਾਇਦੇ ਲੈਣ ਲਈ ਝੂਠ ਬੋਲ ਕੇ ਇੱਥੇ ਰਹਿਣ ਵਾਲਿਆਂ ਖਿਲਾਫ ਸਖ਼ਤੀ ਕਰਨ ਦੇ ਮੰਤਵ ਕਾਰਨ ਚੁੱਕਿਆ ਜਾ ਰਿਹਾ ਹੈ।
ਇਹ ਨਵੇਂ ਮਾਪਦੰਡ ਇਸ ਸਾਲ ਦੇ ਅੰਤ ਤੱਕ ਪ੍ਰਭਾਵੀ ਹੋਣ ਦੀ ਸੰਭਾਵਨਾ ਹੈ। ਇਸ ਨਾਲ ਬਾਰਡਰ ਸਕਿਊਰਿਟੀ ਮਜ਼ਬੂਤ ਹੋਣ ਦੇ ਨਾਲ ਨਾਲ ਸਥਾਈ ਵਾਸੀਆਂ ਦੀ ਰਿਹਾਇਸ਼ ਲਈ ਲੋੜੀਂਦੇ ਨਿਯਮਾਂ ਨੂੰ ਲਾਗੂ ਕੀਤੇ ਜਾਣ ਤੇ ਨਿਯਮਾਂ ਮੁਤਾਬਕ ਦੇਸ਼ ਛੱਡ ਕੇ ਨਾ ਜਾਣ ਵਾਲਿਆਂ ਉੱਤੇ ਸਖ਼ਤੀ ਕਰਨ ਦਾ ਉਪਰਾਲਾ ਕੀਤਾ ਜਾਵੇਗਾ।
ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨੇ ਅਜਿਹੇ ਵਿਜਿ਼ਟਰ ਹਨ ਜਿਹੜੇ ਇੱਥੇ ਸਮੇਂ ਨਾਲੋਂ ਜਿ਼ਆਦਾ ਰਹਿ ਰਹੇ ਹਨ, ਪਨਾਹ ਹਾਸਲ ਕਰਨ ਵਿੱਚ ਅਸਫਲ ਰਹੇ ਤੇ ਇਹ ਨਵਾਂ ਐਗਜਿ਼ਟ ਸਿਸਟਮ ਕਿੰਨੇ ਮੁਜਰਮਾਂ ਨੂੰ ਕਾਬੂ ਕਰੇਗਾ। ਪਰ ਇੰਪਲਾਇਮੈਂਟ ਐਂਡ ਸੋਸ਼ਲ ਡਿਵੈਲਪਮੈਂਟ ਕੈਨੇਡਾ ਤੇ ਦ ਕੈਨੇਡਾ ਰੈਵਨਿਊ ਏਜੰਸੀ, ਜਿਸਦੀ ਡਾਟਾ ਤੱਕ ਪਹੁੰਚ ਹੈ, ਤੋਂ ਆਸ ਕੀਤੀ ਜਾ ਰਹੀ ਹੈ ਕਿ ਇਹ ਦੋਵੇਂ ਏਜੰਸੀਆਂ ਕਈ ਅਜਿਹੇ ਕੈਨੇਡੀਅਨਾਂ ਨੂੰ ਕਾਬੂ ਕਰਨ ਵਿੱਚ ਕਾਮਯਾਬ ਰਹਿਣਗੀਆਂ ਜਿਹੜੇ ਦੇਸ਼ ਤੋਂ ਬਾਹਰ ਰਹਿ ਰਹੇ ਹਨ ਤੇ ਹੋਰ ਫਾਇਦੇ ਲੈਣ ਦੇ ਹੱਕਦਾਰ ਨਹੀਂ ਹਨ।

 

 

Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੰਪ ਵੱਲੋਂ ਕੀਤੀਆਂ ਟਿੱਪਣੀਆਂ ਅਪਮਾਨਜਨਕ : ਸ਼ੀਅਰ
ਭਾਰੀ ਮੀਂਹ ਕਾਰਨ ਟੋਰਾਂਟੋ ਵਿੱਚ ਜਲ-ਥਲ ਹੋਇਆ ਇੱਕ
ਯੂਰਪੀਅਨ ਯੂਨੀਅਨ ਆਗੂਆਂ ਨਾਲ ਟਰੇਡ ਸਮਝੌਤੇ ਨੂੰ ਸਿਰੇ ਚੜ੍ਹਾਉਣ ਲਈ ਜ਼ੋਰ ਲਾਉਣਗੇ ਟਰੂਡੋ
ਕਾਰਬਨ ਟੈਕਸ ਦਾ ਗੈਸ ਦੀਆਂ ਕੀਮਤਾਂ ਵਿੱਚ ਹੋਣ ਵਾਲੇ ਵਾਧੇ ਨਾਲ ਕੋਈ ਲੈਣਾ ਦੇਣਾ ਨਹੀਂ- ਵਿਸ਼ਲੇਸ਼ਕ
ਬਰੈਂਪਟਨ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਵਿੱਚ ਇੱਕ ਗੰਭੀਰ ਜ਼ਖ਼ਮੀ
ਹੈਮਿਲਟਨ ਵਿੱਚ ਹੋਏ ਹਾਦਸੇ ਵਿੱਚ ਇੱਕ ਹਲਾਕ, ਇੱਕ ਜ਼ਖ਼ਮੀ
ਚਾਈਲਡ ਕੇਅਰ ਸਪੇਸਿਜ਼ ਲਈ ਫੰਡ ਤਲਾਸ਼ਣ ਵਾਸਤੇ ਸਿਟੀ ਉੱਤੇ ਦਬਾਅ ਪਾ ਰਹੀ ਹੈ ਪ੍ਰਵਿੰਸ : ਟੋਰੀ
ਜਗਮੀਤ ਸਿੰਘ ਨੂੰ ਕਿਊਬਿਕ ਵਿੱਚ ਐਨਡੀਪੀ ਦਾ ਆਧਾਰ ਮਜ਼ਬੂਤ ਹੋਣ ਦੀ ਉਮੀਦ
ਨਿਊਫਾਊਂਡਲੈਂਡ ਐਂਡ ਲੈਬਰਾਡੌਰ ਵਿੱਚ ਜਹਾਜ਼ ਹਾਦਸਾਗ੍ਰਸਤ, 3 ਮਰੇ, 4 ਲਾਪਤਾ
ਸਬਸਿਡੀ ਬੰਦ ਹੋਣ ਨਾਲ ਡੇਅਕੇਅਰ ਫੀਸਾਂ ਵੱਟ ਸਕਦੀਆਂ ਹਨ ਹੋਰ ਸ਼ੂਟ