Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਟੈਵਰਨਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਇੰਟੇਗ੍ਰਿਟੀ ਕਮਿਸ਼ਨਰ ਨੇ ਫੋਰਡ ਨੂੰ ਦਿੱਤੀ ਕਲੀਨ ਚਿੱਟ

March 21, 2019 09:13 AM

ਟੋਰਾਂਟੋ, 20 ਮਾਰਚ (ਪੋਸਟ ਬਿਊਰੋ) : ਡੱਗ ਫੋਰਡ ਦੇ ਨਜ਼ਦੀਕੀ ਦੋਸਤ ਨੂੰ ਓਨਟਾਰੀਓ ਦਾ ਟੌਪ ਕੌਪ ਬਣਾਏ ਜਾਣ ਦੀ ਪ੍ਰਕਿਰਿਆ ਨੁਕਸ ਵਾਲੀ ਸੀ ਪਰ ਇਸ ਵਿੱਚ ਪ੍ਰੀਮੀਅਰ ਵੱਲੋਂ ਕਿਸੇ ਕਿਸਮ ਦੀ ਭੂਮਿਕਾ ਨਿਭਾਅ ਕੇ ਕੋਈ ਨਿਯਮ ਨਹੀਂ ਤੋੜੇ ਗਏ। ਇਹ ਖੁਲਾਸਾ ਪ੍ਰੋਵਿੰਸ ਦੇ ਇੰਟੇਗ੍ਰਿਟੀ ਕਮਿਸ਼ਨਰ ਵੱਲੋਂ ਕੀਤਾ ਗਿਆ।
ਬੁੱਧਵਾਰ ਨੂੰ ਜਾਰੀ ਕੀਤੀ ਗਈ ਰਿਪੋਰਟ ਵਿੱਚ ਜੇ. ਡੇਵਿਡ ਵੇਕ ਨੇ ਆਖਿਆ ਕਿ ਜਦੋਂ ਪਿਛਲੇ ਸਾਲ ਟੋਰਾਂਟੋ ਪੁਲਿਸ ਸੁਪਰਡੈਂਟ ਰੌਨ ਟੈਵਰਨਰ ਨੂੰ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ ਤਾਂ ਇਸ ਪ੍ਰਕਿਰਿਆ ਤੋਂ ਫੋਰਡ ਪਾਸੇ ਹੀ ਰਹੇ ਸਨ। ਉਨ੍ਹਾਂ ਇਹ ਵੀ ਆਖਿਆ ਕਿ ਇਸ ਸਾਰੀ ਕਾਰਵਾਈ ਲਈ ਰਕਰੂਟਮੈਂਟ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਂਦਾ ਗਿਆ ਸੀ ਪਰ ਮੰਦਭਾਗੀ ਗੱਲ ਇਹ ਹੈ ਕਿ ਉਸ ਪ੍ਰਕਿਰਿਆ ਵਿੱਚ ਕਈ ਖਾਮੀਆਂ ਸਨ।
ਜਿ਼ਕਰਯੋਗ ਹੈ ਕਿ 72 ਸਾਲਾ ਟੈਵਰਨਰ ਨੇ ਇਸ ਅਹੁਦੇ ਉੱਤੇ ਵਿਚਾਰ ਕਰਨ ਲਈ ਆਪਣਾਂ ਨਾਂ ਇਸੇ ਮਹੀਨੇ ਵਾਪਿਸ ਲੈ ਲਿਆ ਸੀ। ਇਸ ਨਾਲ ਉਨ੍ਹਾਂ ਦੀ ਨਿਯੁਕਤੀ ਬਾਰੇ ਵਿਵਾਦ ਹੋਰ ਡੂੰਘਾ ਹੋ ਗਿਆ ਸੀ। ਉਨ੍ਹਾਂ ਦੀ ਨਿਯੁਕਤੀ ਸਮੇਂ ਹਾਇਰਿੰਗ ਪ੍ਰਕਿਰਿਆ ਵਿੱਚ ਸਿਆਸੀ ਦਖਲ ਦੇ ਦੋਸ਼ ਲੱਗਦੇ ਰਹੇ ਹਨ। ਇੰਟੇਗ੍ਰਿਟੀ ਕਮਿਸ਼ਨਰ ਦੀ ਇਸ ਰਿਪੋਰਟ ਤੋਂ ਬਾਅਦ ਫੋਰਡ ਨੇ ਆਖਿਆ ਕਿ ਇਨ੍ਹਾਂ ਲੱਭਤਾਂ ਨਾਲ ਉਨ੍ਹਾਂ ਨੂੰ ਤੇ ਉਨ੍ਹਾਂ ਦੀ ਟੀਮ ਨੂੰ ਇਸ ਮਾਮਲੇ ਵਿੱਚ ਕਲੀਨ ਚਿੱਟ ਮਿਲ ਗਈ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ