Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਵਿਧਾਇਕ ਬੈਂਸ ਨੇ ਲਾਈਵ ਹੋ ਕੇ ਰਿਸ਼ਵਤ ਲੈਂਦੇ ਪੁਲਸ ਵਾਲੇ ਘੇਰੇ

March 21, 2019 09:31 AM

ਲੁਧਿਆਣਾ, 20 ਮਾਰਚ (ਪੋਸਟ ਬਿਊਰੋ)- ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੀ ਟੀਮ ਨੇ ਸੋਸ਼ਲ ਮੀਡੀਆ ਫੇਸਬੁੱਕ 'ਤੇ ਲਾਈਵ ਹੋ ਕੇ ‘ਚਿੱਟਾ' ਖਰੀਦਣ ਦੇ ਸਟਿੰਗ ਅਪਰੇਸ਼ਨ ਤੋਂ ਬਾਅਦ ਕੱਲ੍ਹ ਪੁਲਸ ਵਾਲਿਆਂ ਵੱਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਣ ਦਾ ‘ਲਾਈਵ ਸਟਿੰਗ' ਕੀਤਾ। ਇਸ ਦੌਰਾਨ ਪੁਲਸ ਮੁਲਾਜ਼ਮਾਂ ਨੇ ਮੁਆਫੀ ਵੀ ਮੰਗੀ ਹੈ। ਸੀਨੀਅਰ ਅਧਿਕਾਰੀਆਂ ਨੇ ਇਸ ਦੀ ਜਾਂਚ ਦਾ ਭਰੋਸਾ ਦਿੱਤਾ ਹੈ।
ਇਸ ਸੰਬੰਧ ਵਿੱਚ ਸਿ਼ਕਾਇਤ ਕਰਤਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਮੋਟਰ ਸਾਈਕਲ 22 ਜਨਵਰੀ ਨੂੰ ਦੁਕਾਨ ਦੇ ਬਾਹਰੋਂ ਚੋਰੀ ਹੋ ਗਿਆ ਸੀ, ਜਿਸ ਦੀ ਉਸ ਨੇ ਡੀ ਐਮ ਸੀ ਹਸਪਤਾਲ ਪੁਲਸ ਚੌਕੀ ਨੂੰ ਸ਼ਿਕਾਇਤ ਕੀਤੀ ਸੀ। ਪਹਿਲਾਂ ਤਾਂ ਮੋਟਰ ਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਾਉਣ ਲਈ ਉਸ ਨੂੰ ਕਈ ਗੇੜੇ ਮਾਰਨੇ ਪਏ। ਉਸ ਨੇ ਆਪਣੇ ਮੋਟਰ ਸਾਈਕਲ ਦੀ ਫੋਟੋ ਵਟਸਐਪ ਗਰੁੱਪ ਵਿੱਚ ਵੀ ਵਾਇਰਲ ਕੀਤੀ ਤੇ ਇਸੇ ਆਧਾਰ 'ਤੇ ਤਿੰਨ ਦਿਨ ਪਹਿਲਾਂ ਉਸ ਨੂੰ ਇਕ ਵਿਅਕਤੀ ਦਾ ਫੋਨ ਆਇਆ ਕਿ ਤੁਹਾਡਾ ਮੋਟਰ ਸਾਈਕਲ ਸੁਭਾਸ਼ ਨਗਰ ਵਿੱਚ ਹੈ। ਉਹ ਮੋਟਰ ਸਾਈਕਲ ਲੱਭਣ ਤੋਂ ਬਾਅਦ ਖੁਦ ਪੁਲਸ ਚੌਕੀ ਗਿਆ। ਪੁਲਸ ਵਾਲਿਆਂ ਨੇ ਕਿਹਾ ਕਿ ਉਸ ਨੂੰ ਮੋਟਰ ਸਾਈਕਲ ਅਦਾਲਤ ਤੋਂ ਲੈਣਾ ਪਵੇਗਾ। ਉਸ ਨੇ ਜਦੋਂ ਪੁਲਸ ਦੀ ਮਿੰਨਤ ਕੀਤੀ ਤਾਂ ਉਨ੍ਹਾਂ 10 ਹਜ਼ਾਰ ਰੁਪਏ ਰਿਸ਼ਵਤ ਮੰਗੀ ਜਿਸ ਨੂੰ ਦੇਣ ਲਈ ਪਹਿਲਾਂ ਉਸ ਨੇ ਇਨਕਾਰ ਕੀਤਾ, ਪਰ ਗੱਲ ਪੰਜ ਹਜ਼ਾਰ ਰੁਪਏ ਦੇਣ ਉੱਤੇ ਮੁੱਕ ਗਈ। ਫਿਰ ਮਨਪ੍ਰੀਤ ਨੇ ਵਿਧਾਇਕ ਬੈਂਸ ਦੀ ਟੀਮ ਨਾਲ ਸੰਪਰਕ ਕੀਤਾ ਅਤੇ ਕੱਲ੍ਹ ਡੀ ਐਮ ਸੀ ਹਸਪਤਾਲ ਦੀ ਪੁਲਸ ਚੌਕੀ ਫੇਸਬੁੱਕ 'ਤੇ ਲਾਈਵ ਹੋ ਕੇ ਪੁੱਜੇ, ਜਿਥੇ ਚੌਕੀ ਦੇ ਮੁਨਸ਼ੀ ਅਵਤਾਰ ਸਿੰਘ ਅਤੇ ਕੇਸ ਦੇ ਜਾਂਚ ਕਰਤੇ ਕਾਂਸਟੇਬਲ ਜਸਵੰਤ ਸਿੰਘ ਨੇ ਸ਼ਰੇਆਮ ਚੌਕੀ ਵਿੱਚ ਬੈਠੇ ਹੀ ਪੰਜ ਹਜ਼ਾਰ ਰੁਪਏ ਰਿਸ਼ਵਤ ਲੈ ਲਈ ਅਤੇ ਤਿੰਨ ਹਜ਼ਾਰ ਰੁਪਏ ਚੌਕੀ ਇੰਚਾਰਜ ਮਲਕੀਤ ਸਿੰਘ ਨੂੰ ਦੇਣ ਦੀ ਗੱਲ ਆਖੀ। ਇਸ ਤੋਂ ਬਾਅਦ ਫੇਸਬੁੱਕ 'ਤੇ ਲਾਈਵ ਵਿਧਾਇਕ ਬੈਂਸ ਨੇ ਪੁਲਸ ਵਾਲਿਆਂ ਨਾਲ ਗੱਲ ਕਰ ਕੇ ਉਚ ਅਫਸਰਾਂ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ। ਇਸ ਮੌਕੇ ਪੁਲਸ ਵਾਲਿਆਂ ਨੇ ਵਿਧਾਇਕ ਬੈਂਸ ਤੋਂ ਮੁਆਫੀ ਮੰਗੀ।
ਥਾਣਾ ਡਵੀਜ਼ਨ ਨੰਬਰ ਅੱਠ ਦੇ ਐਸ ਐਚ ਓ ਅਮਿਤ ਠਾਕੁਰ ਦਾ ਕਹਿਣਾ ਹੈ ਕਿ ਰਿਸ਼ਵਤ ਲੈਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਤੇ ਉਹ ਇਸ ਦੀ ਤਫਤੀਸ਼ ਕਰ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ