Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਬੇਅਦਬੀ ਤੇ ਗੋਲ਼ੀ ਕਾਂਡ: ਡੇਰਾ ਸੱਚਾ ਸੌਦਾ ਦੇ ਮੁਖੀ ਤੋਂ ਪੁੱਛਗਿੱਛ ਤੱਕ ਗੱਲ ਜਾ ਪਹੁੰਚੀ

March 21, 2019 09:48 AM

ਫ਼ਰੀਦਕੋਟ, 20 ਮਾਰਚ, (ਪੋਸਟ ਬਿਊਰੋ)- ਅਕਤੂਬਰ 2015 ਵਿੱਚ ਬਰਗਾੜੀ ਵਿੱਚ ਵਾਪਰੇ ਬੇਅਦਬੀ ਕਾਂਡਅਤੇ ਉਸ ਦੇ ਬਾਅਦ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਰੋਸ ਕਰਦੀ ਸਿੱਖ ਸੰਗਤ ਉੱਤੇ ਗੋਲ਼ੀ ਚਲਾਉਣ ਦੇ ਦੋਸ਼ ਵਿੱਚ ਸਥਾਨਕ ਅਦਾਲਤ ਨੇ ਸਿਰਸਾ ਦੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੋਂ ਪੁੱਛਗਿੱਛ ਕਰਨ ਲਈ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੂੰ ਇਜਾਜ਼ਤ ਦੇ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਜੱਜ ਏਕਤਾ ਉੱਪਲ ਦੀ ਅਦਾਲਤ ਤੋਂ ਬੁੱਧਵਾਰ ਨੂੰ ਆਗਿਆ ਮਿਲ ਜਾਣ ਪਿੱਛੋਂ ਐੱਸ ਆਈ ਟੀ ਇਕ ਉੱਚ ਪੱਧਰੀ ਟੀਮ ਹਰਿਆਣਾ ਦੇ ਰੋਹਤਕ ਵਿੱਚ ਸੁਨਾਰੀਆ ਜੇਲ੍ਹ ਜਾਵੇਗੀ, ਜਿੱਥੇ ਬਲਾਤਕਾਰ ਤੇ ਕਤਲ ਦੇ ਕੇਸ ਵਿੱਚ ਜੇਲ੍ਹ ਕੱਟ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਤੋਂ ਪੁੱਛਗਿੱਛ ਕੀਤੀ ਜਾਵੇਗੀ। ਐੱਸ ਆਈ ਟੀ ਨੇ ਇਸ ਗੋਲ਼ੀ ਕਾਂਡ ਨਾਲ ਜੁੜੀਆਂ ਘਟਨਾਵਾਂ ਦੀ ਜਾਂਚ ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਪਤਾ ਲੱਗੇ ਤੱਥਾਂ ਦੇ ਆਧਾਰ ਉੱਤੇ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਲਈ ਐੱਸ ਆਈ ਟੀ ਨੇ ਫ਼ਰੀਦਕੋਟ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਇਜਾਜ਼ਤ ਮੰਗੀ ਸੀ। ਐੱਸ ਆਈ ਟੀ ਮੁਤਾਬਕ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲ਼ੀ ਕਾਂਡ ਦੇ ਕੇਸਾਂ ਦੀ ਜਾਂਚ ਦੌਰਾਨ ਉਨ੍ਹਾਂ ਕੋਲ ਕਈ ਗਵਾਹਾਂ ਨੇ ਬਰਗਾੜੀ ਬੇਅਦਬੀ ਕਾਂਡ ਅਤੇ ਦੋਵੇਂ ਗੋਲ਼ੀ ਕਾਂਡਾਂ ਦੇ ਨਾਲ ਜੁੜੀਆਂ ਘਟਨਾਵਾਂ ਵਿੱਚ ਡੇਰਾ ਸੱਚਾ ਸੌਦਾ ਮੁਖੀ ਦਾ ਨਾਂ ਲਿਆ ਹੈ। ਬਰਗਾੜੀ ਬੇਅਦਬੀ ਕੇਸ ਵਿੱਚ ਡੇਰੇ ਨਾਲ ਜੁੜੇ ਕਈ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਗੋਲ਼ੀ ਕਾਂਡ ਦੀਆਂ ਘਟਨਾਵਾਂ ਵਿੱਚ ਵੀ ਡੇਰਾ ਸਿਰਸਾ ਦੀ ਭੂਮਿਕਾ ਸ਼ੱਕੀ ਮੰਨੀ ਜਾ ਰਹੀ ਹੈ। ਐੱਸ ਆਈ ਟੀ ਦੇ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਬਾਰੇ ਦੱਸਿਆ ਕਿ ਅਦਾਲਤ ਤੋਂ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਇਸ ਦੇ ਬਾਅਦ ਐੱਸ ਆਈ ਟੀ ਦੀ ਇੱਕ ਟੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਜਾ ਕੇ ਰਾਮ ਰਹੀਮ ਸਿੰਘ ਤੋਂ ਪੁੱਛਗਿੱਛ ਕਰੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ