Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਪਾਕਿ ਵਿੱਚ ਛੋਟੀ ਜਿਹੀ ਗੱਲੋਂ ਵਿਦਿਆਰਥੀ ਨੇ ਪ੍ਰੋਫੈਸਰ ਮਾਰਿਆ

March 21, 2019 11:54 PM

ਇਸਲਾਮਾਬਾਦ, 21 ਮਾਰਚ (ਪੋਸਟ ਬਿਊਰੋ)- ਪਾਕਿਸਤਾਨ ਵਿਚ ਛੋਟੀ ਜਿਹੀ ਗੱਲ ਤੋਂ ਇਕ ਵਿਦਿਆਰਥੀ ਨੇ ਕਾਲਜ ਦੇ ਪ੍ਰ੍ਰੋਫੈਸਰ ਦੀ ਹੱਤਿਆ ਕਰ ਦਿੱਤੀ, ਜਿਸ ਤੋਂ ਹਰ ਕੋਈ ਹੈਰਾਨ ਹੈ।
ਅਸਲ ਵਿਚ ਪ੍ਰੋਫੈਸਰ ਖਾਲਿਦ ਹਮੀਦ ਨੇ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਬਹਾਵਲਪੁਰ ਦੇ ਸਾਦਿਕ ਐਗਟਰਨ ਕਾਲਜ ਵਿਚ ਇਕ ਪਾਰਟੀ ਰੱਖੀ ਸੀ। ਇਹ ਪਾਰਟੀ ਅੱਜ (21 ਮਾਰਚ) ਹੋਣੀ ਸੀ, ਜਿੱਥੇ ਮੁੰਡੇ ਤੇ ਕੁੜੀਆਂ ਨੇ ਇਕੱਠਿਆਂ ਸ਼ਾਮਲ ਹੋਣਾ ਸੀ। ਇਸੇ ਕਾਰਨ ਦੋਸ਼ੀ ਵਿਦਿਆਰਥੀ ਖਤੀਬ ਹੁਸੈਨ ਭੜਕ ਪਿਆ ਤੇ ਉਸ ਨੇ ਪਾਰਟੀ ਨੂੰ ਗੈਰ ਇਸਲਾਮੀ ਦੱਸਿਆ। ਇਸ ਬਾਰੇ ਉਸ ਦੀ ਪ੍ਰੋਫੈਸਰ ਖਾਲਿਦ ਹਮੀਦ ਨਾਲ ਬਹਿਸ ਵੀ ਹੋਈ। 20 ਮਾਰਚ ਨੂੰ ਜਦੋਂ ਪ੍ਰੋਫੈਸਰ ਖਾਲਿਦ ਕਾਲਜ ਵਿਚ ਜਾ ਰਹੇ ਸਨ ਤਾਂ ਖਤੀਬ ਨੇ ਉਨ੍ਹਾਂ ਉੱਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਓਦੋਂ ਪ੍ਰੋਫੈਸਰ ਖਾਲਿਦ ਦਾ ਬੇਟਾ ਵਲੀਦ ਖਾਨ ਉਨ੍ਹਾਂ ਦੇ ਨਾਲ ਸੀ। ਉਸ ਨੇ ਦੱਸਿਆ, ‘ਦੋਸ਼ੀ ਵਿਦਿਆਰਥੀ ਉਸ ਦੇ ਪਿਤਾ ਦੀ ਉਡੀਕ ਕਰ ਰਿਹਾ ਸੀ। ਜਦੋਂ ਉਹ ਆਪਣੇ ਦਫਤਰ ਜਾਣ ਲੱਗੇ ਤਾਂ ਖਾਲਿਦ ਨੇ ਉਨ੍ਹਾਂ ਦੇ ਸਿਰ ਅਤੇ ਪੇਟ ਉੱਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਪਿਤਾ ਜੀ ਬੇਹੋਸ਼ ਹੋ ਗਏ।` ਪ੍ਰੋਫੈਸਰ ਖਾਲਿਦ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਹਮਲਾਵਰ ਵਿਦਿਆਰਥੀ ਚੀਕ ਕੇ ਕਹਿਣ ਲੱਗਾ, ‘ਮੈਂ ਉਸ ਨੂੰ ਮਾਰ ਦਿੱਤਾ। ਮੈਂ ਉਸ ਨੂੰ ਕਿਹਾ ਸੀ ਕਿ ਸਾਂਝੇ ਪ੍ਰੋਗਰਾਮ ਇਸਲਾਮ ਦੇ ਵਿਰੁੱਧ ਹਨ।` ਪੁਲਸ ਨੇ ਦੋਸ਼ੀ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲਿਆ ਤੇ ਇਸ ਬਾਰੇ ਦਰਜ ਸ਼ਿਕਾਇਤ ਮੁਤਾਬਕ ਉਹ ਵਿਦਿਆਰਥੀ ਇਸ ਗੱਲੋਂ ਨਾਰਾਜ਼ ਸੀ ਕਿ ਮੁੰਡੇ-ਕੁੜੀਆਂ ਇਕੱਠੇ ਪਾਰਟੀ ਕਰ ਰਹੇ ਹਨ।
ਪਾਕਿਸਤਾਨ ਦੇ ਸਿੱਖਿਆ ਅਦਾਰਿਆਂ ਵਿਚ ਏਦਾਂ ਦੇ ਪ੍ਰੋਗਰਾਮ ਆਮ ਹਨ, ਪਰ ਇੱਥੇ ਵਿਦਿਆਰਥਣਾਂ ਉੱਤੇ ਕਾਫੀ ਪਾਬੰਦੀਆਂ ਹਨ। ਪ੍ਰਾਈਵੇਟ ਕਾਲਜਾਂ ਦੇ ਮੁਕਾਬਲੇ ਸਰਕਾਰੀ ਕਾਲਜਾਂ ਵਿਚ ਨਿਯਮ ਹੋਰ ਸਖਤ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ