Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਕੰਗਾਲ ਹੋਇਆ ਪਾਕਿ ਸਰਕਾਰੀ ਜਾਇਦਾਦ ਵੇਚ ਕੇ ਕਰਜ਼ਾ ਲਾਹੁਣ ਦੇ ਯਤਨ ਕਰੇਗਾ

March 21, 2019 11:56 PM

ਇਸਲਾਮਾਬਾਦ, 21 ਮਾਰਚ (ਪੋਸਟ ਬਿਊਰੋ)- ਅੰਤਰਰਾਸ਼ਟਰੀ ਅੱਤਵਾਦ ਦਾ ਕੇਂਦਰ ਬਣ ਕੇ ਪਾਕਿਸਤਾਨ ਕੰਗਾਲ ਵੀ ਹੋ ਗਿਆ ਹੈ। ਹਾਲ ਇਹ ਹੈ ਕਿ ਕਰਜ਼ਾ ਚੁਕਾਉਣ ਲਈ ਉਸ ਕੋਲ ਪੈਸੇ ਨਹੀਂ। ਵਧਦੇ ਕਰਜ਼ ਨੂੰ ਚੁਕਾਉਣ ਲਈ ਉਸ ਨੇ ਸਰਕਾਰੀ ਜਾਇਦਾਦਾਂ ਵੇਚਣ ਦਾ ਫੈਸਲਾ ਕੀਤਾ ਹੈ।
ਮੀਡੀਆ ਦੀ ਇਕ ਰਿਪੋਰਟ ਮੁਤਾਬਕ ਪਾਕਿਸਤਾਨ 'ਤੇ ਇਸ ਸਮੇਂ 27 ਖਰਬ ਪਾਕਿਸਤਾਨੀ ਰੁਪਏ ਤੋਂ ਵੱਧ ਦਾ ਕਰਜ਼ਾ ਹੈ। ਇਸ ਨੂੰ ਦੇਖ ਕੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਅਗਵਾਈ ਵਿੱਚ ਬੀਤੇ ਦਿਨੀਂ ਹੋਈ ਕੈਬਨਿਟ ਬੈਠਕ 'ਚ ਕੇਂਦਰੀ ਮੰਤਰਾਲਿਆਂ ਦੀਆਂ ਵਰਤਣ ਬਿਨਾਂ ਪਈਆਂ ਜਾਇਦਾਦਾਂ ਵੇਚ ਕੇ ਪੈਸਾ ਇਕੱਠਾ ਕਰਨ ਦਾ ਫੈਸਲਾ ਕੀਤਾ ਗਿਆ ਹੈ, ਤਾਂ ਜੋ ਮਾਲੀਆ ਇਕੱਠਾ ਕੀਤਾ ਅਤੇ ਅਰਥਚਾਰੇ ਨੂੰ ਲਹਿ ਉੱਤੇ ਲਿਆਂਦਾ ਜਾ ਸਕੇ। ਦੇਸ਼ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ ਕਿ ਮੰਤਰਾਲਿਆਂ ਅੇ ਉਨ੍ਹਾਂ ਨਾਲ ਸਬੰਧਤ ਵਿਭਾਗਾਂ ਦੀਆਂ ਉਨ੍ਹਾਂ ਜਾਇਦਾਦਾਂ ਦੀ ਵਿਕਰੀ ਕੀਤੀ ਜਾਵੇਗੀ, ਜਿਨ੍ਹਾਂ ਦਾ ਇਸਤੇਮਾਲ ਨਹੀਂ ਕੀਤਾ ਜਾ ਰਿਹਾ। ‘ਡਾਨ' ਅਖਬਾਰ ਨੇ ਫਵਾਦ ਚੌਧਰੀ ਦੇ ਜਿ਼ਕਰ ਨਾਲ ਲਿਖਿਆ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਤਰਾਲਿਆਂ ਤੋਂ ਇਨ੍ਹਾਂ ਸਭ ਜਾਇਦਾਦਾਂ ਦਾ ਵੇਰਵਾ ਮੰਗਿਆ ਗਿਆ ਹੈ, ਜਿਨ੍ਹਾਂ ਨੂੰ ਵੇਚਿਆ ਜਾ ਸਕਦਾ ਹੈ। ਚੌਧਰੀ ਨੇ ਕਿਹਾ ਕਿ ਮੰਤਰਾਲਿਆਂ ਨੇ ਪਹਿਲਾਂ ਹੀ ਆਪਣੀ ਜਾਇਦਾਦਾਂ ਦਾ ਵੇਰਵਾ ਬਣਾ ਲਿਆ ਸੀ ਅਤੇ ਉਸ ਨੂੰ ਕੈਬਨਿਟ ਨੂੰ ਭੇਜ ਦੇਣਗੇ। ਮੰਤਰੀ ਨੇ ਕਿਹਾ ਕਿ ਇਨ੍ਹਾਂ ਜਾਇਦਾਦਾਂ ਦੀ ਵਿਕਰੀ ਲਈ ਬਰਾਬਰ ਨੀਤੀ ਵਰਤੀ ਜਾਵੇਗੀ। ਜਾਇਦਾਦਾਂ ਦੀ ਵਿਕਰੀ 'ਚ ਤੇਜ਼ੀ ਲਿਆਉਣ ਲਈ ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ਉੱਤੇ ਨਿੱਜੀਕਰਨ ਮੰਤਰਾਲੇ ਵੱਲੋਂ ਇੱਕ ਸਮੀਖਿਆ ਪ੍ਰਬੰਧ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਐਕਸਪ੍ਰੈਸ ਟਿ੍ਰਬਿਊਨ ਦੀ ਰਿਪੋਰਟ ਮੁਤਾਬਕ ਕਮੇਟੀ ਨੂੰ ਵਿਕਰੀ ਲਈ 45 ਹਜ਼ਾਰ ਬਿਨਾਂ ਵਰਤੋਂ ਵਾਲੀਆਂ ਸਭ ਜਾਇਦਾਦਾਂ ਦਾ ਵੇਰਵਾ ਮਿਲਿਆ ਹੈ, ਜਿਨ੍ਹਾਂ 'ਚੋਂ ਜ਼ਿਆਦਾਤਰ ਝਗੜੇ ਵਾਲੀੳਾਂ ਹਨ। ਰਿਪੋਰਟ ਮੁਤਾਬਕ ਸਾਰੇ ਨਿਯਮਾਂ 'ਚ ਛੋਟ ਦਿੱਤੇ ਜਾਣ ਦੇ ਬਾਵਜੂਦ ਸਰਕਾਰੀ ਜਾਇਦਾਦਾਂ ਦੀ ਪਹਿਲੀ ਵਿਕਰੀ ਦੀ ਪ੍ਰਕਿਰਿਆ ਪੂਰੀ ਹੋਣ ਵਿੱਚ ਘੱਟੋ-ਘੱਟ ਛੇ ਮਹੀਨੇ ਦਾ ਸਮਾਂ ਲੱਗੇਗਾ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਿਛਲੇ ਸਾਲ ਸਤੰਬਰ 'ਚ ਸੁਝਾਅ ਦਿੱਤਾ ਸੀ ਕਿ ਐਵੇਂ ਪਈ ਹਜ਼ਾਰਾਂ ਏਕੜ ‘ਮ੍ਰਿਤਕ ਪੂੰਜੀ' ਨੂੰ ਜ਼ਰੂਰੀ ਕੰਮਾਂ ਲਈ ਵਰਤਿਆ ਜਾ ਸਕਦਾ ਹੈ। ਆਰਥਿਕ ਕੰਗਾਲੀ 'ਚ ਫਸੇ ਪਾਕਿਸਤਾਨ ਨੂੰ ਸਾਊਦੀ ਅਰਬ ਅਤੇ ਯੂ ਏ ਈ ਤੋਂ ਕੁਝ ਵਿੱਤੀ ਮਦਦ ਮਿਲੀ ਹੈ। ਚੀਨ ਵੀ ਉਥੇ ਭਾਰੀ ਨਿਵੇਸ਼ ਕਰ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ