Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਚੋਣ ਕਮਿਸ਼ਨ ਨੂੰ ਡੀ ਸੀ ਰੋਪੜ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਸ਼ਿਕਾਇਤ

March 21, 2019 11:59 PM

ਚੰਡੀਗੜ੍ਹ, 21 ਮਾਰਚ (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਦੇ ਇੱਕ ਵਫਦ ਨੇ ਡਿਪਟੀ ਕਮਿਸ਼ਨਰ ਰੋਪੜ ਵਿਰੁੱਧ ਕਾਂਗਰਸੀ ਆਗੂਆਂ ਦੀ ਸ਼ਹਿ ਉੱਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾ ਕੇ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਨੂੰ ਮਿਲ ਕੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ।
ਚੋਣ ਕਮਿਸ਼ਨ ਦੇ ਪੰਜਾਬ ਦੇ ਅਧਿਕਾਰੀ ਨੂੰ ਮਿਲੇ ਇਸ ਵਫਦ 'ਚ ਸ਼ਾਮਲ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਜਸਤੇਜ ਸਿੰਘ ਅਰੋੜਾ ਨੇ ਕਿਹਾ ਕਿ ਕਾਂਗਰਸੀ ਆਗੂ ਪੰਜਾਬ ਵਿੱਚ ਸਰਕਾਰੀ ਅਫਸਰਾਂ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਕਰਦੇ ਹਨ। ਸੰਦੋਆ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾਕਟਰ ਸੁਮਿਤ ਜਰਾਗਲ ਜੁਲਾਈ 2018 ਤੋਂ ਡੀ ਸੀ ਰੋਪੜ ਲੱਗੇ ਹੋਏ ਹਨ ਤੇ ਓਦੋਂ ਤੋਂ ਹੀ ਉਹ ਕਾਂਗਰਸੀ ਆਗੂਆਂ ਦੇ ਇਸ਼ਾਰੇ ਉੱਤੇ ਕੰਮ ਕਰਦੇ ਤੇ ਚੁਣੇ ਹੋਏ ਵਿਧਾਇਕ ਨੂੰ ਅਣਗੌਲਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਦੀ ਥਾਂ ਕਾਂਗਰਸ ਦੇ ਹਾਰੇ ਹੋਏ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਨੂੰ ਡੀ ਸੀ ਰੋਪੜ ਸਾਰੇ ਸਰਕਾਰੀ ਸਮਾਗਮਾਂ ਵਿੱਚ ਬੁਲਾ ਕੇ ਗ੍ਰਾਂਟਾਂ ਵੰਡ ਰਹੇ ਹਨ, ਜਿਸ ਤੋਂ ਜ਼ਾਹਰ ਹੈ ਕਿ ਉਹ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਬੇਨਿਯਮੀਆਂ ਕਰਨਗੇ। ਮੁੱਖ ਚੋਣ ਅਧਿਕਾਰੀ ਨੇ ਇਸ ਸ਼ਿਕਾਇਤ ਦੀ ਪੜਤਾਲ ਕਰਨ ਦਾ ਭਰੋਸਾ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ