Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਕੇਜਰੀਵਾਲ ਨੂੰ ਕਿਹਾ ਗਿਆ ਸੀ: ਦਿੱਲੀ ਤੱਕ ਤਾਂ ਠੀਕ ਹੈ, ਓਦੋਂ ਅੱਗੇ ਗਏ ਤਾਂ ਮੋਦੀ ਦਾ ਪਤੈ

March 22, 2019 12:08 AM

ਨਵੀਂ ਦਿੱਲੀ, 21 ਮਾਰਚ (ਪੋਸਟ ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਤਲਖੀ ਭਰੇ ਸੰਬੰਧਾਂ ਦਾ ਸਭ ਨੂੰ ਪਤਾ ਹੈ, ਇਸ ਪਿੱਛੇ ਕਈ ਕਾਰਨ ਹਨ। ਅਜਿਹਾ ਇਕ ਕਿੱਸਾ ਲਗਭਗ 4 ਸਾਲ ਪਹਿਲਾਂ ਵਾਪਰਿਆ ਸੀ, ਜਦੋਂ ਅਰਵਿੰਦ ਕੇਜਰੀਵਾਲ ਨੂੰ ਇਹ ਧਮਕੀ ਵੀ ਸੁਣਨੀ ਪਈ ਕਿ ਦਿੱਲੀ ਤੱਕ ਸੀਮਤ ਰਹੋ ਤਾਂ ਠੀਕ ਹੈ, ਇਸ ਤੋਂ ਬਾਹਰ ਖੰਭ ਫੈਲਾਉਣ ਦੀ ਕੋਸ਼ਿਸ਼ ਕੀਤੀ ਤਾਂ ਮੋਦੀ ਜੀ ਨੂੰ ਜਾਣਦੇ ਹੋ ਨਾ।
ਇਹ ਗੱਲ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਡਿਨਰ ਵਿੱਚ ਪ੍ਰੋਟੋਕਾਲ ਹੇਠ ਆਪਸੀ ਗੱਲਬਾਤ ਵੇਲੇ ਭਾਰਤ ਦੇ ਅਜੋਕੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕੇਜਰੀਵਾਲ ਨੂੰ ਕਹੀ ਸੀ। ਇਹ ਹੀ ਸਮਾਂ ਸੀ, ਜਦੋਂ ਮਈ 2015 ਵਿੱਚ ਦਿੱਲੀ ਵਿੱਚ 67 ਸੀਟਾਂ ਦੀ ਬਹੁਮਤ ਨਾਲ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਹੱਥੋਂ ਭਾਜਪਾ ਨੂੰ ਬੁਰੀ ਤਰ੍ਹਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਸਾਲ 2014 ਵਿੱਚ ਮੋਦੀ ਲਹਿਰ ਨਾਲ ਕੇਂਦਰ ਵਿੱਚ ਭਾਜਪਾ ਦੀ ਐੱਨ ਡੀ ਏ ਸਰਕਾਰ ਬਣ ਚੁੱਕੀ ਸੀ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਇੰਨੀ ਬੁਰੀ ਹਾਰ ਝਟਕੇ ਤੋਂ ਘੱਟ ਨਹੀਂ ਸੀ। ਇਸ ਤੋਂ ਭਾਜਪਾ ਇੰਨੀ ਖਿਝੀ ਕਿ ਉਸ ਨੇ ਕੇਜਰੀਵਾਲ ਸਰਕਾਰ ਦੇ ਖਿਲਾਫ ਪੂਰੀ ਮਸ਼ੀਨਰੀ ਲਾ ਦਿੱਤੀ ਸੀ।
ਪੱਤਰਕਾਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਣੇ ਆਸ਼ੂਤੋਸ਼ ਨੇ ਆਪਣੀ ਕਿਤਾਬ ‘ਹਿੰਦੂ ਰਾਸ਼ਟਰ` ਵਿਚ ਇਸ ਕਿੱਸੇ ਦਾ ਜ਼ਿਕਰ ਕੀਤਾ ਹੈ। ‘ਆਪ : ਐਨ ਐਂਟੀਪੈਥੀ` ਸਿਰਲੇਖ ਹੇਠ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਦਿੱਲੀ ਦੇ ਉਸ ਸਮੇਂ ਦੇ ਲੈਫਟੀਨੈਂਟ ਗਵਰਨਰ ਨਜੀਬ ਜੰਗ ਤੇ ਪੁਲਸ ਮੁਖੀ ਬੀ ਐੱਸ ਬੱਸੀ ਦੋਵੇਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਸਨ ਤੇ ਸਹਿਯੋਗ ਨਹੀਂ ਕੀਤਾ ਜਾ ਰਿਹਾ ਸੀ। ਇਸ ਸਿਲਸਿਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਸਹਿਯੋਗ ਦੀ ਗੱਲ ਕਹੀ। ਇਸ ਤੋਂ ਬਾਅਦ ਰਾਸ਼ਟਰਪਤੀ ਭਵਨ ਵਿੱਚ ਇੱਕ ਡਿਨਰ ਮੌਕੇ ਪ੍ਰੋਟੋਕਾਲ ਹੇਠ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੱਦੇ ਗਏ ਤਾਂ ਉਹ ਜਿਥੇ ਬੈਠੇ ਸਨ, ਉਨ੍ਹਾਂ ਦੇ ਬਿਲਕੁਲ ਨਾਲ ਪ੍ਰਧਾਨ ਮੰਤਰੀ ਦੇ ਕਰੀਬੀ ਤੇ ਕੌਮੀ ਸੁਰੱਖਿਆ ਸਲਾਹਕਾਰ (ਐੱਨ ਐੱਸ ਏ) ਅਜੀਤ ਡੋਭਾਲ ਬੈਠੇ ਸਨ। ਆਪਸੀ ਗੱਲਬਾਤ ਦੌਰਾਨ ਡੋਭਾਲ ਨੇ ਕੇਜਰੀਵਾਲ ਨੂੰ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਤੋਂ ਬਾਹਰ ਆਪਣੇ ਖੰਭ ਨਹੀਂ ਫੈਲਾਉਣੇ ਚਾਹੀਦੇ। ਡੋਭਾਲ ਨੇ ਕਿਹਾ ਕਿ ਸਾਡੀ ਸਰਕਾਰ ਜਾਂ ਪਾਰਟੀ ਨੂੰ ਉਦੋਂ ਤੱਕ ਦਿੱਕਤ ਨਹੀਂ, ਜਦ ਤੱਕ ਤੁਸੀਂ ਦਿੱਲੀ ਦੀ ਹੱਦ ਵਿੱਚ ਹੋ, ਏਥੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਤਾਂ ਮੋਦੀ ਨੂੰ ਜਾਣਦੇ ਹੋ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼