Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਮੋਦੀ ਫਿਰ ਵਾਰਾਣਸੀ ਤੋਂ ਚੋਣ ਲੜਨਗੇ, ਅਮਿਤ ਸ਼ਾਹ ਗਾਂਧੀਨਗਰ ਤੋਂਦਿੱਲੀ ਦਾ ਰਾਹ ਕੱਢਣਗੇ

March 22, 2019 08:28 AM

* ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ, 21 ਮਾਰਚ, (ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਨੇ ਇਸ ਵਾਰ ਪਾਰਲੀਮੈਂਟ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਜਾਰੀ ਕਰ ਦਿੱਤੀ ਹੈ ਤੇ ਇਸ ਵਿੱਚ ਪਹਿਲੇ 182 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂਅ ਵੀ ਸ਼ਾਮਲ ਹੈ।
ਅੱਜ ਏਥੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਜੇ ਪੀ ਨੱਢਾ ਨੇ ਪਹਿਲੀ ਸੂਚੀ ਜਾਰੀ ਕਰਦੇ ਹੋਏਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਾਰੀ ਫਿਰ ਉੱਤਰ ਪ੍ਰਦੇਸ਼ ਦੇ ਆਪਣੇ ਮੌਜੂਦਾ ਹਲਕੇ ਵਾਰਾਣਸੀ ਤੋਂ ਅਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਲਖਨਊ ਤੋਂ ਚੋਣ ਲੜਨਗੇ, ਜਦ ਕਿ ਭਾਜਪਾ ਪ੍ਰਧਾਨ ਅਮਿਤ ਸ਼ਾਹ ਗਾਂਧੀਨਗਰ ਤੋਂ ਦਿੱਲੀ ਦਾ ਰਾਹ ਕੱਢਣਗੇ। ਭਾਜਪਾ ਦੇ ਸਾਬਕਾ ਪ੍ਰਧਾਨ ਨਿਤਿਨ ਗਡਕਰੀ ਨਾਗਪੁਰ ਤੋਂਹੀ ਚੋਣ ਲੜਨਗੇ। ਅੱਜ ਵੀਰਵਾਰ ਸ਼ਾਮ ਨੂੰ ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਜੇਪੀ ਨੱਢਾ ਵੱਲੋਂ ਪਾਰਟੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤੇ ਜਾਣ ਤੋਂ ਪਹਿਲਾਂ ਉਮੀਦਵਾਰਾਂ ਦੇ ਨਾਂਵਾਂ ਨੂੰ ਪ੍ਰਵਾਨ ਕਰਨ ਲਈ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਕਈ ਵਾਰ ਬੈਠਕਾਂ ਕਰ ਚੁੱਕੀ ਹੈ। ਇੱਕ ਦਿਨ ਪਹਿਲਾਂ ਬੁਧਵਾਰ ਨੂੰ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਵਿੱਚ ਪੱਛਮੀ ਬੰਗਾਲ ਦੇ ਉਮੀਦਵਾਰਾਂ ਦੇ ਨਾਂ ਪ੍ਰਵਾਨ ਕੀਤੇ ਗਏ ਸਨ। ਜਾਰੀ ਕੀਤੀ ਗਈ ਸੂਚੀ ਮੁਤਾਬਕ ਹੇਮਾ ਮਾਲਿਨੀ ਨੂੰ ਮਥੁਰਾ ਤੋਂ ਫਿਰ ਚੋਣ ਲੜਾਈ ਜਾਵੇਗੀ ਤੇ ਪਿਛਲੀ ਵਾਰੀ ਰਾਹੁਲ ਗਾਂਧੀ ਦੇ ਮੁਕਾਬਲੇ ਅਮੇਠੀ ਤੋਂ ਚੋਣ ਲੜ ਕੇ ਹਾਰ ਚੁੱਕੀ ਸਮ੍ਰਿਤੀ ਇਰਾਨੀ ਨੂੰ ਮੇਰਠਵਿੱਚੋਂ ਚੋਣ ਲੜਨ ਦਾ ਮੌਕਾ ਦਿੱਤਾ ਜਾਵੇਗਾ। ਭਾਰਤੀ ਫੌਜ ਦੇ ਸਾਬਕਾ ਕਮਾਂਡਰ ਤੇ ਅਜੋਕੇ ਕੇਂਦਰੀ ਰਾਜ ਮੰਤਰੀ ਜਨਰਲ ਵੀ ਕੇ ਸਿੰਘ ਗਾਜ਼ੀਆਬਾਦ, ਕੇਂਦਰੀ ਮੰਤਰੀ ਰਾਜਵਰਧਨ ਸਿੰਘ ਰਾਠੌੜ ਜੈਪੁਰ (ਪੇਂਡੂ), ਪੱਛਮੀ ਬੰਗਾਲ ਵਿਚਲੇਆਸਨਸੋਲ ਹਲਕੇ ਤੋਂ ਬਾਬੁਲ ਸੁਪ੍ਰੀਓ, ਅਰੁਣਾਚਲ ਪ੍ਰਦੇਸ਼ (ਪੂਰਬ) ਤੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਨ ਰਿਜੀਜੂ ਚੋਣ ਲੜਨਗੇ। ਭਾਜਪਾ ਦੇ ਹਿੰਦੂਤੱਵੀ ਸੰਤ ਵਜੋਂ ਜਾਣੇ ਜਾਂਦੇ ਸਾਕਸ਼ੀ ਮਹਾਰਾਜ ਨੂੰ ਫਿਰ ਉੱਤਰ ਪ੍ਰਦੇਸ਼ ਦੇ ਉਨਾਵ ਹਲਕੇ ਤੋਂ ਅਤੇ ਕੇਂਦਰੀ ਮੰਤਰੀ ਸਤਪਾਲ ਸਿੰਘ ਨੂੰ ਬਾਗਪਤ ਤੋਂਚੋਣ ਲੜਾਈ ਜਾਵੇਗੀ।
ਦਿਲਚਸਪੀ ਵਾਲਾ ਤੱਥ ਇਹ ਹੈ ਕਿ ਭਾਜਪਾ ਦੀ ਇਸ ਸੂਚੀ ਵਿੱਚ ਪਾਰਟੀ ਦੇ ਸਭ ਤੋਂ ਸੀਨੀਅਰ ਆਗੂ ਅਤੇ ਦੇਸ਼ ਦੇ ਸਾਬਕਾ ਡਿਪਟੀ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਆਡਵਾਨੀ ਦਾ ਨਾਮ ਹੀ ਨਹੀਂ ਹੈ। ਜੇ ਪੀ ਨੱਢਾ ਨੇ ਇਸ ਬਾਰੇ ਕੁਝ ਵੀ ਨਹੀਂ ਦੱਸਿਆ, ਪਰ ਇਸ ਤੋਂ ਅੰਦਾਜ਼ਾ ਲੱਗ ਜਾਂਦਾ ਹੈ ਕਿ ਆਡਵਾਨੀ ਦੀ ਟਿਕਟ ਕੱਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇੱਕ ਹੋਰ ਸੀਨੀਅਰ ਆਗੂ ਤੇ ਪਾਰਟੀ ਦੇ ਸਾਬਕਾ ਪ੍ਰਧਾਨ ਮੁਰਲੀ ਮਨੋਹਰ ਜੋਸ਼ੀ ਦਾ ਨਾਮ ਵੀ ਇਸ ਸੂਚੀ ਵਿੱਚ ਨਹੀਂ ਹੈ ਤੇ ਲੱਗਦਾ ਹੈ ਕਿ ਉਨ੍ਹਾਂ ਦੀ ਵੀ ਟਿਕਟ ਕੱਟ ਦਿੱਤੀ ਗਈ ਹੈ।ਬਿਹਾਰ ਤੋਂਭਾਜਪਾ 17 ਸੀਟਾਂ ਉਤੇ ਚੋਣਾਂ ਲੜਨ ਵਾਲੀ ਹੈ, ਪਰ ਉਸ ਰਾਜ ਵਿੱਚੋਂ ਉਮੀਦਵਾਰਾਂ ਦੇ ਨਾਵਾਂ ਦਾ ਕੋਈ ਐਲਾਨ ਨਹੀਂ ਕੀਤਾ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼