Welcome to Canadian Punjabi Post
Follow us on

25

April 2019
ਅੰਤਰਰਾਸ਼ਟਰੀ

ਬ੍ਰਿਟੇਨ ਦੀਆਂ 5 ਮਸਜਿਦਾਂ ਵਿੱਚ ਭੰਨਤੋੜ, ਪੁਲਸ ਵੱਲੋਂ ਜਾਂਚ ਸ਼ੁਰੂ

March 22, 2019 08:36 AM

ਲੰਡਨ, 21 ਮਾਰਚ, (ਪੋਸਟ ਬਿਊਰੋ)- ਬ੍ਰਿਟੇਨ ਦੇ ਮਿਡਲੈਂਡਸ ਵਿੱਚ ਬਰਮਿੰਘਮ ਸ਼ਹਿਰ ਦੀਆਂ 5 ਮਸਜਿਦਾਂ ਉੱਤੇ ਰਾਤ ਦੇ ਸਮੇਂ ਹਮਲਾ ਕੀਤਾ ਗਿਆ ਹੈ। ਇਸਤੋਂ ਬਾਅਦ ਅੱਤਵਾਦ ਰੋਕੂ ਯੂਨਿਟ ਦੇ ਅਧਿਕਾਰੀਆਂ ਤੇ ਸਥਾਨਕ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਕਈ ਤਰ੍ਹਾਂ ਦੇ ਸ਼ੱਕ ਉੱਤੇ ਕੰਮ ਹੋ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਮਿਡਲੈਂਡਸ ਪੁਲਸ ਨੂੰ ਖਬਰ ਮਿਲੀ ਸੀ ਕਿ ਇਕ ਆਦਮੀ ਬਰਚਫੀਲਡ ਰੋਡ ਉੱਤੇ ਜਾਮਾ ਮਸਜਿਦ ਦੀਆਂ ਖਿੜਕੀਆਂ ਤੋੜ ਰਿਹਾ ਹੈ। ਉਸ ਤੋਂ ਕੁਝ ਦੇਰ ਬਾਅਦ ਸ਼ਹਿਰ ਦੇ ਐਡਿੰਗਟਨ ਇਲਾਕੇ ਵਿੱਚ ਇਕ ਮਸਜਿਦ ਉੱਤੇਇਹੋ ਕੁਝ ਹੋਣ ਦੀ ਖਬਰ ਮਿਲੀ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਹਮਲਿਆਂ ਦਾ ਆਪੋ ਵਿੱਚ ਸਬੰਧ ਹੈ। ਅੱਤਵਾਦ ਰੋਕੂ ਫੋਰਸ ਨੇ ਮਸਜਿਦਾਂ ਅਤੇ ਇਲਾਕਿਆਂ ਵਿੱਚ ਗਸ਼ਤ ਕਰਨੀ ਸ਼ੁਰੂ ਕੀਤੀ ਅਤੇ ਹੋਰ ਖੇਤਰਾਂ ਵਿੱਚ ਇਸਲਾਮ ਦੀਆਂ ਧਾਰਮਿਕ ਥਾਂਵਾਂ ਦੀ ਚੌਕਸ ਵਧਾ ਦਿੱਤੀ ਗਈ। ਵਰਨਣ ਯੋਗ ਹੈ ਕਿ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਵਿੱਚ ਹੋਏ ਹਮਲੇ ਵਿੱਚ ਪਿਛਲੇ ਸ਼ੁੱਕਰਵਾਰ50 ਲੋਕਾਂ ਦੀ ਜਾਨ ਚਲੀ ਗਈ ਸੀ।
ਬ੍ਰਿਟੇਨ ਦੇ ਵੈਸਟ ਮਿਡਲੈਂਡਸ ਦੇ ਪੁਲਸ ਦੇ ਚੀਫ ਕਾਂਸਟੇਬਲ ਨੇ ਕਿਹਾ ਕਿ ਮੈਂ ਕਹਿ ਸਕਦਾ ਹਾਂ ਕਿ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਦਾ ਪਤਾ ਲਾਉਣ ਲਈ ਪੁਲਸ ਅਤੇ ਅੱਤਵਾਦੀ ਰੋਕੂ ਯੂਨਿਟ ਆਪੋ ਵਿੱਚ ਮਿਲ ਕੇ ਕੰਮ ਕਰ ਰਹੀ ਹੈ ਤਾਂ ਜੋ ਮਸਜਿਦਾਂ, ਚਰਚਾਂ ਅਤੇ ਪ੍ਰਾਰਥਨਾ ਦੀਆਂ ਹੋਰਨਾਂ ਥਾਂਵਾਂ ਨੂੰ ਸੁਰੱਖਿਆ ਦੇਣ ਦਾ ਭਰੋਸਾ ਅਤੇ ਸਮਰਥਨ ਦਿੱਤਾ ਜਾ ਸਕੇ। ਪੁਲਸ ਮੁਖੀ ਨੇ ਆਖਿਆ ਕਿ ਸਾਡੇ ਸਮਾਜ ਵਿੱਚ ਇਸ ਤਰ੍ਹਾਂ ਦੇ ਹਮਲਿਆਂ ਲਈ ਕੋਈ ਥਾਂ ਨਹੀਂਹੁੰਦੀ ਤੇ ਇਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਮੈਂ ਲੋਕਾਂ ਨੂੰ ਫਿਰ ਇਹ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਵੈਸਟ ਮਿਡਲੈਂਡਸ ਪੁਲਸ ਇਸ ਤਰ੍ਹਾਂ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਉਹ ਸਭ ਕੁਝ ਕਰ ਰਹੀ ਹੈ, ਜੋ ਹੋ ਸਕਦਾ ਹੈ।

Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕਈ ਸਾਈਟਾਂ ਹਥਿਆਰਾਂ ਦੇ ਨਾਜਾਇਜ਼ ਵਪਾਰ ਦਾ ਅੱਡਾ ਬਣੀਆਂ
ਆਤਮਘਾਤੀ ਦੀ ਪਤਨੀ ਅਤੇ ਭੈਣ ਧਮਾਕੇ ਵਿੱਚ ਹਲਾਕ
ਇਸਲਾਮਿਕ ਸਟੇਟ ਨੇ ਸ਼੍ਰੀਲੰਕਾ ਹਮਲੇ ਦੀ ਜ਼ਿੰਮੇਵਾਰੀ ਲਈ
ਡਿਪੋਰਟ ਕੀਤੇ ਤਿੰਨ ਭਾਰਤੀ ਪਾੜ੍ਹਿਆਂ ਲਈ ਫਿਰ ਦਰਵਾਜ਼ੇ ਖੁੱਲ੍ਹੇ
ਇੱਕੋ ਦਿਨ ਪੈਦਾ ਹੋਏ, ਇੱਕੋ ਸ਼ਹਿਰ ਵਿੱਚ ਰਹੇ, 17 ਸਾਲ ਬਾਅਦ ਮਿਲੇ, ਹਮਸਫਰ ਬਣਨਗੇ
ਨਿਊਜ਼ੀਲੈਂਡ ਦੀਆਂ ਮਸਜਿਦਾਂ ਵਿੱਚ ਕੀਤੇ ਗਏ ਕਤਲੇਆਮ ਦਾ ਬਦਲਾ ਲੈਣ ਲਈ ਕੀਤੇ ਗਏ ਸ੍ਰੀਲੰਕਾ ਵਿੱਚ ਹਮਲੇ : ਵਿਜੇਵਰਦਨੇ
ਟਰੰਪ ਦਾ ਭਾਰਤ ਨੂੰ ਝਟਕਾ: ਈਰਾਨ ਤੋਂ ਤੇਲ ਖਰੀਦ ਦੀ ਛੋਟ ਬੰਦ
ਬੰਬ ਧਮਾਕਿਆਂ ਤੋਂ ਬਾਅਦ ਸ੍ਰੀ ਲੰਕਾ ਦੀ ਫੌਜ ਨੂੰ ਮਿਲੀਆਂ ਵਿਸ਼ੇਸ਼ ਸ਼ਕਤੀਆਂ
ਟਰੰਪ ਨੇ ਕਾਨੂੰਨੀ ਦਸਤਾਵੇਜ਼ਾਂ ਬਿਨਾਂ ਕਿਸੇ ਨੂੰ ਦਾਖਲ ਨਾ ਹੋਣ ਦੇਣ ਦਾ ਹੁਕਮ ਦਿੱਤਾ
ਲੱਖਾਂ ਲੋਕ 123456 ਅੰਕ ਨੂੰ ਬਣਾ ਲੈਂਦੇ ਹਨ ਪਾਸਵਰਡ