Welcome to Canadian Punjabi Post
Follow us on

16

July 2019
ਬ੍ਰੈਕਿੰਗ ਖ਼ਬਰਾਂ :
ਮੋਦੀ ਨੇ ਅੱਜ ਬਹੁਮਤ ਹਾਸਿਲ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਲੋਂ ਚੌਕੀਦਾਰ ਸ਼ਬਦ ਹਟਾ ਦਿੱਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕੀਤਾ ਹੈ। ਇਕ ਵਾਰ ਫਿਰ ਆਈ ਮੋਦੀ ਸਰਕਾਰ ਮੋਦੀ ਦੀ ਜਿੱਤ ਉੱਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕੀਤਾ ਟਵੀਟਪਟਿਆਲਾ ਹਲਕੇ ਤੋਂ ਪਰਨੀਤ ਕੌਰ ਦੀ ਜਿੱਤ, ਰੱਖੜਾ ਦੀ ਹੋਈ ਹਾਰ ਜਲੰਧਰ ਹਲਕੇ ਤੋਂ ਸੰਤੋਖ ਚੌਧਰੀ ਦੀ ਜਿੱਤ, ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਹੋਈ ਹਾਰ ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਦੀ 2 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ, ਘੁਬਾਇਆ ਦੀ ਹੋਈ ਹਾਰ ਬਠਿੰਡਾ ਹਲਕੇ 'ਚੋਂ ਹਰਸਿਮਰਤ ਕੌਰ ਬਾਦਲ ਦੀ ਜਿੱਤ, ਰਾਜਾ ਵੜਿੰਗ ਦੀ ਹਾਰ ਖਡੂਰ ਸਾਹਿਬ ਹਲਕੇ ਤੋਂ ਜਸਬੀਰ ਸਿੰਘ ਡਿੰਪਾ ਦੀ 5365 ਵੋਟਾਂ ਨਾਲ ਜਿੱਤ, ਬੀਬੀ ਜਗੀਰ ਕੌਰ ਦੀ ਹਾਰ
ਭਾਰਤ

ਪ੍ਰਿਅੰਕਾ ਗਾਂਧੀ ਦੇ ਖਿਲਾਫ ਯੂ ਪੀ ਵਿੱਚ ਤਿਰੰਗੇ ਦੇ ਅਪਮਾਨ ਕਰਨ ਦੀ ਸਿ਼ਕਾਇਤ

March 22, 2019 08:40 AM

* ਦਿੱਲੀ ਪੁਲਿਸ ਨੂੰ ਅਰਜ਼ੀ ਦਿੱਤੀ ਗਈ 

ਨਵੀਂ ਦਿੱਲੀ, 21 ਮਾਰਚ, (ਪੋਸਟ ਬਿਊਰੋ)- ਭਾਰਤ ਦੀ ਰਾਜਨੀਤੀ ਵਿੱਚ ਸਰਗਰਮ ਹੋਣਤੋਂ ਬਾਅਦ ਇਸ ਵਾਰ ਦੀਆਂ ਪਾਰਲੀਮੈਂਟ ਚੋਣਾਂ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਵਿੱਚ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰ ਰਹੀ ਪ੍ਰਿਅੰਕਾ ਗਾਂਧੀ ਦੁਆਲੇ ਵੱਡੀ ਮੁਸ਼ਕਲ ਬਣੀ ਨਜ਼ਰ ਆ ਰਹੀ ਹੈ। ਅਸਲ ਵਿੱਚ ਦੇਸ਼ ਦੇ ਕੌਮੀ ਝੰਡੇ ਦੇ ਅਪਮਾਨ ਦਾ ਦੋਸ਼ ਲਾ ਕੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਖ਼ਿਲਾਫ਼ ਬੁੱਧਵਾਰ ਨੂੰ ਦਿੱਲੀ ਦੇ ਬਵਾਨਾ ਥਾਣੇ ਵਿੱਚ ਸ਼ਿਕਾਇਤ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤ ਵਿੱਚ ਪੇਸ਼ੇ ਤੋਂ ਵਕੀਲ ਪ੍ਰਵੇਸ਼ ਡਬਾਸ ਨੇ ਪ੍ਰਿਅੰਕਾ ਗਾਂਧੀ ਉੱਤੇ ਬਨਾਰਸ ਨੂੰ ਜਾਣ ਲਈ‘ਗੰਗਾ ਯਾਤਰਾ’ ਦੌਰਾਨ ਤਿਰੰਗੇ ਦੇ ਅਪਮਾਨ ਦਾ ਦੋਸ਼ ਲਾਇਆ ਹੈ। ਥਾਣੇ ਨੂੰ ਦਿੱਤੀ ਸ਼ਿਕਾਇਤ ਵਿੱਚਪ੍ਰਵੇਸ਼ ਡਬਾਸ ਨੇ ਦੋਸ਼ ਲਾਇਆ ਹੈ ਕਿ ਪ੍ਰਿਅੰਕਾ ਗਾਂਧੀ ਨੇ 3 ਦਿਨ ਪ੍ਰਯਾਗਰਾਜ ਤੋਂ ਸੰਗਤ ਤਕਆਪਣੀ ਗੰਗਾ ਯਾਤਰਾ ਦੌਰਾਨ ਤਿਰੰਗੇ ਦਾ ਅਪਮਾਨ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਇਸ ਯਾਤਰਾ ਮੌਕੇਪ੍ਰਿਅੰਕਾ ਦੀ ਕਿਸ਼ਤੀ ਨੂੰ ਤਿਰੰਗੇ ਨਾਲ ਚਾਰੇ ਪਾਸਿਉਂ ਕਵਰ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸ਼ਤੀ ਦੀ ਛੱਤ, ਅੱਗੇ-ਪਿੱਛੇ ਅਤੇ ਪਾਸਿਆਂ ਦੇ ਹਿੱਸੇ ਨੂੰ ਵੀ ਤਿਰੰਗੇ ਦੇ ਰੰਗਾਂ ਨਾਲ ਕਵਰ ਕੀਤਾ ਗਿਆ ਸੀ ਅਤੇ ਯਾਤਰਾ ਦੌਰਾਨ ਗੰਗਾ ਦੇ ਕਿਨਾਰੇ ਲੱਗੇ ਬੈਰੀਕੇਡਸ ਉੱਤੇ ਵੀ ਤਿਰੰਗੇ ਦੀ ਵਰਤੋਂ ਕੀਤੀ ਗਈ ਸੀ, ਜਿਸ ਦੌਰਾਨ ਤਿਰੰਗਾ ਜ਼ਮੀਨ ਦੇ ਨਾਲ ਪਾਣੀ ਵਿੱਚ ਵੀ ਲੱਗਦਾ ਰਿਹਾ ਸੀ।
ਪ੍ਰਵੇਸ਼ ਡਬਾਸ ਦੇ ਅਨੁਸਾਰ ਇਹ ਕੌਮੀ ਝੰਡੇ ਤਿਰੰਗੇ ਦੇ ਅਪਮਾਨ ਦਾ ਮਾਮਲਾ ਬਣਦਾ ਹੋਣ ਕਾਰਨ ਪ੍ਰਿਅੰਕਾ ਗਾਂਧੀ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਂਗਰਸ ਜਨਰਲ ਸਕੱਤਰ ਤੇ ਪੂਰਬੀ ਉੱਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਅੰਕਾ ਗਾਂਧੀ ਆਪਣੀ ਗੰਗਾ ਯਾਤਰਾ ਦੇ ਅੰਤਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਾਰਲੀਮੈਂਟਰੀ ਹਲਕੇ ਵਾਰਾਣਸੀ ਵਿੱਚ ਪਹੁੰਚੀ ਸੀ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਹਮਲਾ ਕਰਦੇ ਹੋਏ ਕਿਹਾ ਸੀ, ‘ਮੇਰਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਨੂੰ ਇਹ ਸੋਚ ਛੱਡ ਦੇਣੀ ਚਾਹੀਦੀ ਹੈ ਕਿ ਇਸ ਦੇਸ਼ ਦੇ ਲੋਕ ਬੇਵਕੂਫ ਹਨ, ਪ੍ਰਧਾਨ ਮੰਤਰੀ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਲੋਕ ਸਭ ਸਮਝ ਰਹੇ ਹਨ।`

Have something to say? Post your comment
ਹੋਰ ਭਾਰਤ ਖ਼ਬਰਾਂ