Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਕ੍ਰਿਕਟ ਖਿਡਾਰੀ ਗੌਤਮ ਗੰਭੀਰ ਭਾਜਪਾ ਵਿੱਚ ਸ਼ਾਮਲ

March 23, 2019 10:04 AM

* ਨਵੀਂ ਦਿੱਲੀ ਸੀਟ ਤੋਂ ਚੋਣ ਲੜਨ ਦੀ ਸੰਭਾਵਨਾ

ਨਵੀਂ ਦਿੱਲੀ, 22 ਮਾਰਚ, (ਪੋਸਟ ਬਿਊਰੋ)- ਇਸ ਸਾਲ ਹੋ ਰਹੀਆਂ ਪਾਰਲੀਮੈਂਟ ਚੋਣਾਂ ਦੇ ਲਈ ਅੱਜ ਸ਼ੁੱਕਰਵਾਰ ਨੂੰ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਵੀ ਇਕ ਪ੍ਰੋਗਾਰਮ ਦੌਰਾਨ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਕੇਂਦਰੀ ਮੰਤਰੀ ਅਰੁਣ ਜੇਤਲੀ ਤੇ ਰਵੀਸ਼ੰਕਰ ਪ੍ਰਸਾਦ ਦੀ ਮੋਜੂਦਗੀ ਵਿੱਚ ਭਾਜਪਾ ਦੀ ਮੈਂਬਰੀ ਲਈ ਹੈ। ਅੰਦਾਜ਼ਾ ਹੈ ਕਿ ਉਹ ਨਵੀਂ ਦਿੱਲੀ ਹਲਕੇ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ। ਗੌਤਮ ਗੰਭੀਰ ਦੇ ਕਰੀਬੀਆਂ ਨੇ ਪਿਛਲੇ ਦਿਨੀਂ ਇਸ ਦਾ ਸੰਕੇਤ ਦਿੱਤਾ ਸੀ ਕਿ ਉਹ ਨਵੀਂ ਦਿੱਲੀ ਤੋਂ ਚੋਣ ਲੜਨ ਲਈ ਤਿਆਰ ਹਨ।
ਵਰਨਣ ਯੋਗ ਹੈ ਕਿ ਦਿੱਲੀ ਦੀਆਂ ਸੱਤਾਂ ਸੀਟਾਂ ਲਈ 12 ਮਈ ਨੂੰ ਪਾਰਲੀਮੈਂਟ ਚੋਣਾਂ ਹੋਣਗੀਆਂ। ਆਮ ਆਦਮੀ ਪਾਰਟੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਛੇਤੀ ਕਰ ਸਕਦੀ ਹੈ ਤਾਂ ਕਿ ਓਥੋਂ ਖੜੇ ਉਮੀਦਵਾਰਾਂ ਨੂੰ ਪ੍ਰਚਾਰ ਦਾ ਖੁੱਲ੍ਹਾ ਮੌਕਾ ਮਿਲ ਸਕੇ। ਨਵੀਂ ਦਿੱਲੀ ਹਲਕਾ ਪੁਰਾਣੇ ਜਨਸੰਘ ਵਾਲੇ ਦੌਰ ਤੋਂ ਭਾਜਪਾ ਦਾ ਗੜ੍ਹ ਬਣਿਆ ਰਿਹਾ ਹੈ। ਇਸ ਲਈ ਪਾਰਟੀ ਦੇ ਕਈ ਵੱਡੇ ਨੇਤਾ ਤੇ ਕੇਂਦਰੀ ਮੰਤਰੀਆਂ ਦੀ ਖਾਹਿਸ਼ ਏਥੋਂ ਚੋਣ ਲੜਨ ਦੀ ਹੁੰਦੀ ਹੈ। ਇਸ ਵੇਲੇ ਏਥੋਂਪਾਰਲੀਮੈਂਟ ਮੈਂਬਰ ਮੀਨਾਕਸ਼ੀ ਲੇਖੀ ਦੇ ਦਾਅਵੇ ਨਾਲ ਗੌਤਮ ਗੰਭੀਰ ਦਾ ਨਾਂ ਜੁੜ ਗਿਆ ਹੈ। ਇਸ ਲੋਕ ਸਭਾ ਖੇਤਰ ਵਿੱਚ ਪੰਜਾਬੀ ਵੋਟਾਂ ਦੀ ਵੱਧ ਗਿਣਤੀ ਹੋਣ ਕਾਰਨ ਇਹ ਸੀਟ ਪੰਜਾਬੀ ਭਾਈਚਾਰੇਦੇ ਉਮੀਦਵਾਰ ਲਈ ਠੀਕ ਮੰਨੀ ਜਾਂਦੀ ਹੈ, ਜਿਸ ਵਿੱਚ ਮੋਤੀ ਨਗਰ, ਪਟੇਲ ਨਗਰ, ਗ੍ਰੇਟਰ ਕੈਲਾਸ਼, ਮਾਲਵੀ ਨਗਰ, ਕਸਤੂਰਬਾ ਨਗਰ ਆਦਿ ਪੰਜਾਬੀ ਬਹੁ ਗਿਣਤੀਵਾਲੇ ਇਲਾਕੇ ਹਨ। ਇਨ੍ਹਾਂ ਵਿੱਚਭਾਰਤ-ਪਾਕਿ ਵੰਡ ਸਮੇਂ ਵੱਡੀ ਗਿਣਤੀ ਵਿੱਚ ਪੰਜਾਬੀ ਲੋਕ ਆ ਕੇ ਵੱਸੇ ਸਨ। ਇਸ ਭਾਈਚਾਰੇ ਦੇ ਆਗੂਆਂ ਨੇ ਹੀ ਬਹੁਤਾ ਕਰ ਕੇ ਏਥੋਂ ਜਿੱਤ ਹਾਸਲ ਕੀਤੀ ਹੈ, ਜਿਨ੍ਹਾਂ ਵਿੱਚ ਰਾਜੇਸ਼ ਖੰਨਾ, ਜਗਮੋਹਨ, ਅਜੇ ਮਾਕਨ ਜਿਹੇ ਆਗੂਆਂ ਨਾਲ ਮੌਜੂਦਾ ਪਾਰਲੀਮੈਂਟ ਮੈਂਬਰ ਮੀਨਾਕਸ਼ੀ ਲੇਖੀ ਸ਼ਾਮਲ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ