Welcome to Canadian Punjabi Post
Follow us on

25

April 2019
ਭਾਰਤ

ਕਾਂਗਰਸ ਵੱਲੋਂ ਗੰਭੀਰ ਦੋਸ਼: ਯੇਦੀਯੁਰੱਪਾ ਨੇ ਭਾਜਪਾ ਆਗੂਆਂ ਨੂੰ 1800 ਕਰੋੜਦਿੱਤੇ

March 23, 2019 10:06 AM

ਨਵੀਂ ਦਿੱਲੀ, 22 ਮਾਰਚ, (ਪੋਸਟ ਬਿਊਰੋ)- ਪਾਰਲੀਮੈਂਟ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਇਕ ਦੂਸਰੇ ਉੱਤੇ ਦੋਸ਼ ਲਾ ਰਹੀਆਂ ਹਨ ਤਾਂ ਏਸੇਦੌਰਾਨ ਕਾਂਗਰਸ ਆਗੂ ਰਣਦੀਪ ਸੂਰਜੇਵਾਲਾ ਨੇ ਕਰਨਾਟਕਤੋਂ ਸੀਨੀਅਰ ਭਾਜਪਾ ਆਗੂ ਬੀ ਐੱਸ ਯੇਦੀਯੁਰੱਪਾ ਉੱਤੇ ਬੇਹੱਦ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਵਿੱਚ ਇਹ ਦਾਅਵਾ ਕੀਤਾ ਹੈ ਕਿ ਯੇਦੀਯੁਰੱਪਾ ਨੇ ਭ੍ਰਿਸ਼ਟਾਚਾਰ ਕੀਤਾ ਅਤੇ ਪਾਰਟੀ ਹਾਈ ਕਮਾਨ ਨੂੰ ਪੈਸੇ ਪੁਚਾਏ ਸਨ।
ਰਣਦੀਪ ਸੂਰਜੇਵਾਲਾ ਨੇ ਮੀਡੀਆ ਕੋਲ ਕਿਹਾ, ‘ਸਾਬਕਾ ਮੁੱਖ ਮੰਤਰੀ ਬੀ ਐੱਸ ਯੇਦੀਯੁਰੱਪਾ ਨੇ ਭਾਜਪਾ ਆਗੂਆਂ ਨੂੰ 1800 ਕਰੋੜ ਰੁਪਏ ਦਿੱਤੇ ਸਨ ਅਤੇ ਸਾਡੇ ਕੋਲ ਇਸ ਗੱਲ ਦਾ ਠੋਸ ਸਬੂਤ ਹੈ।` ਉਨ੍ਹਾਂ ਨੇ ਇਹ ਦੋਸ਼ ਇੱਕ ਮੈਗਜ਼ੀਨ ਵਿੱਚਛਪੀਆਂ ਖ਼ਬਰਾਂ ਦੇ ਆਧਾਰ ਉੱਤੇਲਾਏ ਹਨ।ਕਾਂਗਰਸ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਕਿਹਾ ਕਿ ਜਦੋਂ ਬੀ ਐੱਸ ਯੇਦੀਯੁਰੱਪਾ ਕਰਨਾਟਕ ਦੇ ਮੁੱਖ ਮੰਤਰੀ ਸਨ, ਉਨ੍ਹਾਂ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਪੈਸੇ ਦਿੱਤੇ ਸਨ, ਜਿਨ੍ਹਾਂ ਵਿੱਚ ਰਾਜਨਾਥ ਸਿੰਘ ਤੋਂ ਲੈ ਕੇ ਅਰੁਣ ਜੇਤਲੀ ਤਕ ਸ਼ਾਮਲ ਸਨ। ਸੂਰਜੇਵਾਲਾ ਨੇ ਭਾਜਪਾ ਹਾਈ ਕਮਾਨ ਉੱਤੇ 1800 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਲਾ ਕੇ ਪੁੱਛਿਆ ਕਿ ਇਹ ਸਹੀ ਹੈ ਜਾਂ ਗ਼ਲਤ? ਬੀ ਐੱਸ ਯੇਦੀਯੁਰੱਪਾ ਦੇ ਦਸਤਖਤਾਂ ਵਾਲੀ ਡਾਇਰੀ ਸਾਲ 2017 ਤੋਂ ਆਮਦਨ ਟੈਕਸ ਵਿਭਾਗ ਕੋਲ ਸੀ, ਜੇ ਅਜਿਹਾ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਨੇ ਇਸ ਦੀ ਜਾਂਚ ਕਿਉਂਨਾ ਕਰਾਈ?ਸੂਰਜੇਵਾਲਾ ਨੇ ਕਿਹਾ ਕਿ ਭਾਜਪਾ ਦੱਸੇ ਕਿ ਉਹ ਇਸ ਦੀ ਜਾਂਚ ਕਰਾਏਗੀ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇ ਉਸ ਡਾਇਰੀ ਵਿੱਚ ਸੱਚਾਈ ਨਹੀਂ ਤਾਂ ਭਾਜਪਾ ਇਸ ਦੀ ਜਾਂਚ ਕਿਉਂਨਹੀਂ ਕਰਾਉਂਦੀ।

 

Have something to say? Post your comment
ਹੋਰ ਭਾਰਤ ਖ਼ਬਰਾਂ
‘ਚੌਕੀਦਾਰ ਚੋਰ ਹੈ` ਵਾਲੇ ਕੇਸ ਵਿੱਚ ਰਾਹੁਲ ਨੂੰ ਸੁਪਰੀਮ ਕੋਰਟ ਦਾ ਨਵਾਂ ਨੋਟਿਸ ਜਾਰੀ
ਉੜੀਸਾ ਵਿੱਚ ਮੈਜਿਸਟਰੇਟ, ਬੀ ਜੇ ਡੀ ਉਮੀਦਵਾਰ ਅਤੇ ਕਾਂਗਰਸ ਆਗੂ ਜ਼ਖਮੀ
ਸੈਕਸ ਸ਼ੋਸ਼ਣ ਦੂਸ਼ਣਬਾਜ਼ੀ: ਸੁਪਰੀਮ ਕੋਰਟ ਦੇ ਮੁਲਾਜ਼ਮਾਂ ਦੀ ਐਸੋਸੀਏਸ਼ਨ ਨੇ ਚੀਫ ਜਸਟਿਸ ਦਾ ਸਮਰਥਨ ਕੀਤਾ
ਅੱਠਵੀਂ ਤੱਕ ਫੇਲ੍ਹ ਨਾ ਕਰਨ ਦੀ ਨੀਤੀ ਬਦਲਣ ਨਾਲ ਸਕੂਲਾਂ ਨੂੰ ਰਾਹਤ
ਨਿਰੂਪਮ ਮਾਣਹਾਨੀ ਕੇਸ ਵਿੱਚ ਸਮ੍ਰਿਤੀ ਈਰਾਨੀ ਨੂੰ ਨੋਟਿਸ
ਗੁਜਰਾਤ ਦੰਗਾ ਕੇਸ: ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦਾ ਹੁਕਮ ਕੀਤਾ
ਪ੍ਰਿਅੰਕਾ ਨੇ ਭਾਜਪਾ ਉਮੀਦਵਾਰ ਬਾਰੇ ਕਿਹਾ: ਮੇਰੇ ਪੈਰ ਪਕੜ ਕੇ ਕਿਹਾ ਸੀ, ਸਾਥ ਨਹੀਂ ਛੱਡਾਂਗਾ
ਨਵਜੋਤ ਸਿੱਧੂ ਨੂੰ ਵੀ ਚੋਣ ਕਮਿਸ਼ਨ ਦੀ ਮਾਰ ਪਈ, 72 ਘੰਟੇ ਚੋਣ ਪ੍ਰਚਾਰ ਦੀ ਰੋਕ ਲੱਗੀ
ਲਖਨਊ-ਆਗਰਾ ਐਕਸਪ੍ਰੈਸ ਵੇਅ ਉੱਤੇ ਬਸ-ਟਰੱਕ ਟੱਕਰ ਵਿੱਚ ਸੱਤ ਮੌਤਾਂ
ਫਿਲਮ ਸਟਾਰ ਸੋਨਾਕਸ਼ੀ ਸਣੇ ਸੱਤ ਜਣਿਆਂ ਉੱਤੇ ਫਰਾਡ ਦਾ ਦੋਸ਼