Welcome to Canadian Punjabi Post
Follow us on

15

July 2025
 
ਪੰਜਾਬ

ਹਾਈ ਕੋਰਟ ਨੇ ਪੁੱਛ ਲਿਆ: ਸਰਕਾਰੀ ਨੌਕਰੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਵਾਂਝਾ ਕਿਉਂ ਰੱਖਿਆ ਜਾ ਰਿਹੈ?

March 24, 2019 01:30 AM

* ਪੰਜਾਬ ਸਰਕਾਰ ਨੂੰ ਇੱਕ ਹਫਤੇ ਅੰਦਰ ਜਵਾਬ ਦੇਣ ਦਾ ਹੁਕਮ

ਚੰਡੀਗੜ੍ਹ, 23 ਮਾਰਚ (ਪੋਸਟ ਬਿਊਰੋ)- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਸੇਵਾਮੁਕਤੀ ਪਿੱਛੋਂ ਉਨ੍ਹਾਂ ਨੂੰ ਅੱਗੇ ਕੰਮ 'ਤੇ ਰੱਖਣ ਦੀ ਨੀਤੀ ਬਾਰੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਵਾਲ ਉਠਾਏ ਅਤੇ ਇਸ ਦੇ ਮੂਲ ਕਾਰਨਾਂ ਬਾਰੇ ਸਰਕਾਰ ਨੂੰ ਇੱਕ ਹਫਤੇ ਦੇ ਅੰਦਰ ਸਫਾਈ ਦੇਣ ਲਈ ਕਿਹਾ ਹੈ।
ਜਸਟਿਸ ਰਾਜਨ ਗੁਪਤਾ ਨੇ ਮੁਲਾਜ਼ਮ ਸ਼ਰਨਜੀਤ ਕੌਰ ਅਤੇ ਹੋਰਨਾਂ ਵੱਲੋਂ ਦਾਖਲ ਪਟੀਸ਼ਨ 'ਤੇ ਸੁਣਵਾਈ ਦੌਰਾਨ ਇਹ ਸਵਾਲ ਉਠਾਇਆ ਹੈ ਕਿ ਕੀ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ 2012 ਵਿੱਚ ਕੀਤੀ ਸੋਧ ਨਾਲ ਪੰਜਾਬ ਰਾਜ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਅਗਲੀ 30 ਅਪ੍ਰੈਲ ਨੂੰ ਸੇਵਾਮੁਕਤ ਹੋ ਰਹੀ ਸ਼ਰਨਜੀਤ ਕੌਰ ਨੇ ਅੱਠ ਅਕਤੂਬਰ 2018 ਦੀਆਂ ਹਦਾਇਤਾਂ ਦੇ ਆਧਾਰ 'ਤੇ ਸੇਵਾ ਵਿੱਚ ਵਾਧੇ ਦੀ ਮੰਗ ਕੀਤੀ ਹੈ। ਸੇਵਾਮੁਕਤੀ 'ਤੇ ਮੁਲਾਜ਼ਮ ਜਾਂ ਅਫਸਰ ਨੂੰ ਔਸਤਨ 30 ਲੱਖ ਰੁਪਏ ਗਰੈਚੁਟੀ ਅਤੇ ਹੋਰ ਲਾਭ ਮਿਲਦੇ ਹਨ। ਇੱਕ ਅੰਦਾਜ਼ੇ ਮੁਤਾਬਕ ਜੇ ਨੌਕਰੀ ਵਿੱਚ ਵਾਧੇ ਦੀ ਦੋ ਸਾਲ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਤਾਂ ਮੁਲਾਜ਼ਮਾਂ ਨੂੰ ਸੇਵਾਮੁਕਤੀ ਦੇ ਲਾਭ ਦੇਣ ਲਈ ਕਰੀਬ 4500 ਕਰੋੜ ਰੁਪਏ ਦੀ ਲੋੜ ਪਵੇਗਾ। ਸ਼ਰਨਜੀਤ ਕੌਰ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਦੀ ਸੇਵਾ 'ਚ ਵਾਧੇ ਲਈ ਅਰਜ਼ੀ ਉੱਤੇ ਕੋਈ ਫੈਸਲਾ ਨਹੀਂ ਲਿਆ ਗਿਆ। ਇਸ 'ਤੇ ਜਸਟਿਸ ਗੁਪਤਾ ਨੇ ਕਿਹਾ ਕਿ ਅਦਾਲਤ ਕੋਲ ਇਸ ਤਰ੍ਹਾਂ ਦੀਆਂ ਕਈ ਅਰਜ਼ੀਆਂ ਆਈਆਂ ਹਨ, ਜਿਨ੍ਹਾਂ ਉਤੇ ਧਿਆਨ ਦੇਣ ਦੀ ਲੋੜ ਹੈ। ਅਦਾਲਤ ਨੇ ਸਰਕਾਰੀ ਵਕੀਲ ਨੂੰ ਪੰਜਾਬ ਸਿਵਲ ਸੇਵਾ ਰੂਲਜ਼ 2012 ਵਿੱਚ ਸੋਧ ਦੇ ਮਕਸਦ ਅਤੇ ਕੀ ਇਸ ਨਾਲ ਸਰਕਾਰੀ ਖੇਤਰ ਵਿੱਚ ਖਾਸ ਕਰਕੇ ਨੌਜਵਾਨ ਪੀੜ੍ਹੀ ਲਈ ਰੁਜ਼ਗਾਰ ਦੇ ਮੌਕੇ ਖੁੱਸਣਗੇ, ਇਸ ਬਾਰੇ ਸਪੱਸ਼ਟ ਕਰਨ ਲਈ ਕਿਹਾ ਹੈ। ਜੱਜ ਸਾਹਿਬਾਨ ਨੇ ਕਿਹਾ ਕਿ ਰਾਜ ਦੀ ਸਰਕਾਰ ਵੱਲੋਂ ਅਜਿਹਾ ‘ਅਲੋਕਾਰੀ ਫੈਸਲਾ' ਲੈਣ ਦੇ ਕਾਰਨਾਂ ਨੂੰ ਵੀ ਸਪੱਸ਼ਟ ਕੀਤਾ ਜਾਵੇ। ਸਰਕਾਰੀ ਵਕੀਲ ਨੇ ਕਿਹਾ ਕਿ ਉਸ ਨੂੰ ਪੰਜਾਬ ਦੇ ਮੁੱਖ ਸਕੱਤਰ ਤੋਂ ਹਦਾਇਤ ਲੈ ਕੇ ਜਵਾਬ ਦੇਣ ਲਈ ਹਫਤੇ ਦਾ ਸਮਾਂ ਚਾਹੀਦਾ ਹੈ। ਇਸ ਕੇਸ ਦੀ ਅਗਲੀ ਸੁਣਵਾਈ ਅਪ੍ਰੈਲ ਦੇ ਪਹਿਲੇ ਹਫਤੇ 'ਚ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ 114 ਸਾਲਾ ਐਥਲੀਟ ਫੌਜਾ ਸਿੰਘ ਦੀ ਕਾਰ ਦੀ ਟੱਕਰ ਨਾਲ ਮੌਤ ਯੁੱਧ ਨਸਿ਼ਆਂ ਵਿਰੁੱਧ: ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ ਖਾਲਸਾ ਸੇਵਾ ਸੁਸਾਇਟੀ ਮੋਗਾ ਨੇ ਲਗਾਇਆ ਠੰਢੀ ਛਾਂ ਦਾ ਲੰਗਰ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ : ਬਰਿੰਦਰ ਕੁਮਾਰ ਗੋਇਲ ਲੁਧਿਆਣਾ ਵਿਖੇ ਹੋਇਆ "ਯਾਦਾਂ ਵਿਰਦੀ ਦੀਆਂ" ਸਾਹਿਤਕ ਸਮਾਗਮ ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ