Welcome to Canadian Punjabi Post
Follow us on

29

March 2024
 
ਪੰਜਾਬ

ਅਪਰਾਧੀ ਰਿਕਾਰਡ ਵਾਲੇ ਉਮੀਦਵਾਰਾਂ ਨੂੰ ਅਖਬਾਰਾਂ ਤੇ ਚੈਨਲਾਂ 'ਚ ਖੁਦ ਇਸ਼ਤਿਹਾਰ ਦੇਣਾ ਪਵੇਗਾ

March 24, 2019 01:32 AM

* ਨਾਮਜ਼ਦਗੀ ਪੱਤਰ ਦੇ ਨਿਯਮਾਂ ਵਿੱਚ ਕਮਿਸ਼ਨ ਵੱਲੋਂ ਨਵੂਂ ਸੋਧ 


ਚੰਡੀਗੜ੍ਹ, 23 ਮਾਰਚ (ਪੋਸਟ ਬਿਊਰੋ)- ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰ ਦੇ ਫਾਰਮ ਨੰਬਰ 26 ਵਿੱਚ ਸੋਧ ਕਰ ਦਿੱਤੀ ਹੈ ਅਤੇ ਅੱਗੇ ਤੋਂ ਚੋਣ ਲੜਨ ਦੇ ਚਾਹਵਾਨ ਅਤੇ ਰਾਜਨੀਤਕ ਪਾਰਟੀਆਂ ਦੇ ਇਸ ਬਾਰੇ ਸ਼ੰਕਾ ਦੂਰ ਕਰਨ ਲਈ ਆਮ ਤੌਰ 'ਤੇ ਪੁੱਛੇ ਜਾਂਦੇ ਪ੍ਰਸ਼ਨਾਂ ਦੇ ਉਤਰ ਜਾਰੀ ਕਰ ਦਿੱਤੇ ਗਏ ਹਨ, ਜਿਹੜੇ ਚੋਣ ਕਮਿਸ਼ਨ ਦੀ ਵੈਬਸਾਈਟ 'ਤੇ ਦਰਜ ਕਰ ਦਿੱਤੇ ਗਏ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਨਵੀਂ ਕੀਤੀ ਗਈ ਸੋਧ ਅਨੁਸਾਰ ਲੋਕ ਸਭਾ, ਰਾਜ ਸਭਾ ਤੇ ਵਿਧਾਨ ਸਭਾ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਵਿੱਚ ਆਪਣੇ ਪੂਰੇ ਅਪਰਾਧਿਕ ਮਾਮਲਿਆਂ/ ਜਿਨ੍ਹਾਂ ਮਾਮਲਿਆਂ 'ਚ ਉਨ੍ਹਾਂ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਹੈ, ਬਾਰੇ ਫਾਰਮ 26 'ਚ ਪੂਰੀ ਜਾਣਕਾਰੀ ਦੇਣੀ ਪਵੇਗੀ ਅਤੇ ਇਹ ਜਾਣਕਾਰੀ ਅਖਬਾਰਾਂ ਅਤੇ ਟੀ ਵੀ ਚੈਨਲਾਂ ਰਾਹੀਂ ਆਮ ਜਨਤਾ ਨੂੰ ਵੀ ਦੇਣੀ ਪਵੇਗੀ। ਜਿਨ੍ਹਾਂ ਅਖਬਾਰਾਂ ਅਤੇ ਚੈਨਲਾਂ ਵਿੱਚ ਇਹ ਜਾਣਕਾਰੀ ਛਪਾਈ/ ਚਲਾਈ ਜਾਣੀ ਹੈ, ਉਸ ਦੀ ਸੂਚੀ ਦਫਤਰ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਦਿੱਤੀ ਜਾਵੇਗੀ। ਇਹ ਇਸ਼ਤਿਹਾਰ ਸਿਰਫ ਉਨ੍ਹਾਂ ਉਮੀਦਵਾਰਾਂ ਨੂੰ ਹੀ ਦੇਣਾ ਹੋਵੇਗਾ, ਜਿਨ੍ਹਾਂ ਦੇ ਖਿਲਾਫ ਕੋਈ ਅਪਰਾਧਕ ਕੇਸ ਚੱਲਦਾ ਹੈ ਜਾਂ ਫਿਰ ਕਦੇ ਕਿਸੇ ਕੇਸ ਦੇ ਲਈ ਉਨ੍ਹਾਂ ਨੂੰ ਸਜ਼ਾ ਸੁਣਾਈ ਜਾ ਚੁੱਕੀ ਹੈ। ਫਾਰਮ ਨੰਬਰ 26 ਦੇ ਨੁਕਤਾ ਨੰਬਰ ਪੰਜ ਦੇ ਵਿੱਚ ਕੇਸ ਚੱਲਦਾ ਹੋਣ ਦੀ ਸਥਿਤੀ ਵਿੱਚ ਕੇਸ ਨੰਬਰ ਅਤੇ ਕੇਸ ਦਾ ਵੇਰਵਾ ਦੇਣਾ ਜ਼ਰੂਰੀ ਹੈ। ਜੇ ਕਿਸੇ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਪੇਸ਼ ਕਰਨ ਤੋਂ ਬਾਅਦ ਉਸ ਦੇ ਕੇਸ ਦਾ ਸਟੇਟਸ ਬਦਲ ਜਾਵੇ ਤਾਂ ਉਮੀਦਵਾਰ ਦੀ ਮਰਜ਼ੀ ਹੈ ਕਿ ਉਸ ਨੇ ਨਵੀਂ ਸਥਿਤੀ ਬਾਰੇ ਸਬੰਧਤ ਰਿਟਰਨਿੰਗ ਅਫਸਰ ਨੂੰ ਜਾਣੂ ਕਰਵਾਉਣ ਲਈ ਨੋਟੀਫਿਕੇਸ਼ਨ ਕਰਨਾ ਹੈ ਜਾਂ ਨਹੀਂ। ਅਖਬਾਰਾਂ ਅਤੇ ਟੀ ਵੀ ਚੈਨਲਾਂ ਉਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਦਾ ਪ੍ਰਚਾਰ ਕਰਨ 'ਤੇ ਆਇਆ ਖਰਚਾ ਉਮੀਦਵਾਰ ਅਤੇ ਸਬੰਧਤ ਪਾਰਟੀ ਖੁਦ ਹੀ ਕਰਨਗੇ ਅਤੇ ਇਹ ਖਰਚ ਵੀ ਚੋਣ ਖਰਚੇ ਵਿੱਚ ਜੋੜਿਆ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ