Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਲਿਖਤੀ ਬਿਆਨ ਤੇ ਹੋਰ ਸਬੂਤ ਪੇਸ਼ ਕਰਨਾ ਚਾਹੁੰਦੀ ਹੈ ਰੇਅਬੋਲਡ

March 25, 2019 06:57 AM

ਓਟਵਾ, 24 ਮਾਰਚ (ਪੋਸਟ ਬਿਊਰੋ) : ਹਾਊਸ ਦੀ ਨਿਆਂ ਕਮੇਟੀ ਨੂੰ ਲਿਖੇ ਨਵੇਂ ਪੱਤਰ ਵਿੱਚ ਸਾਬਕਾ ਲਿਬਰਲ ਕੈਬਨਿਟ ਮੰਤਰੀ ਜੋਡੀ ਵਿਲਸਨ ਰੇਅਬੋਲਡ ਨੇ ਆਖਿਆ ਕਿ ਉਹ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਵਾਧੂ ਦੇ ਸਬੂਤ ਤੇ ਲਿਖਤੀ ਬਿਆਨ ਮੁਹੱਈਆ ਕਰਾਵੇਗੀ, ਫਿਰ ਭਾਵੇਂ ਇਸ ਮਾਮਲੇ ਦੀ ਜਾਂਚ ਮੁਕੰਮਲ ਕਰ ਲਈ ਗਈ ਹੈ।
ਵੀਰਵਾਰ ਨੂੰ ਭੇਜੇ ਇਸ ਪੱਤਰ ਵਿੱਚ ਰੇਅਬੋਲਡ ਨੇ ਆਖਿਆ ਕਿ ਇਸ ਮਾਮਲੇ ਦੀ ਸੁਣਵਾਈ ਦੌਰਾਨ ਉਨ੍ਹਾਂ ਤੋਂ ਵਾਧੂ ਜਾਣਕਾਰੀ ਦੀ ਦਰਖ਼ਾਸਤ ਕੀਤੀ ਗਈ ਸੀ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਉਹ ਵਾਧੂ ਸਬੂਤ ਤੇ ਇਸ ਮਾਮਲੇ ਵਿੱਚ ਲਿਖਤੀ ਬਿਆਨ ਦੇਣਾ ਚਾਹੁੰਦੀ ਹੈ। ਇਸ ਵਾਧੂ ਜਾਣਕਾਰੀ ਵਿੱਚ ਉਨ੍ਹਾਂ ਟੈਕਸਟ ਮੈਸੇਜਿਸ ਦੀਆਂ ਕਾਪੀਆਂ ਤੇ ਈਮੇਲਜ਼ ਸ਼ਾਮਲ ਹੋਣਗੀਆਂ ਜਿਨ੍ਹਾਂ ਦਾ ਹਵਾਲਾ ਉਨ੍ਹਾਂ ਆਪਣੀ ਗਵਾਹੀ ਵਿੱਚ ਦਿੱਤਾ ਸੀ। ਜਿ਼ਕਰਯੋਗ ਹੈ ਕਿ ਹਾਊਸ ਕਮੇਟੀਆਂ ਨੂੰ ਰਸਮੀ ਤੌਰ ਉੱਤੇ ਜਮ੍ਹਾਂ ਕਰਵਾਈ ਜਾਣ ਵਾਲੀ ਅਜਿਹੀ ਕੋਈ ਵੀ ਜਾਣਕਾਰੀ ਜਨਤਕ ਕੀਤੀ ਜਾਂਦੀ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਆਪਣੀ ਗਵਾਹੀ ਵਿੱਚ ਰੇਅਬੋਲਡ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਧਮਕਾਇਆ ਗਿਆ ਤੇ ਐਸਐਨਸੀ-ਲਾਵਾਲਿਨ ਖਿਲਾਫ ਮਾਮਲਾ ਰਫਾ-ਦਫਾ ਕਰਨ ਲਈ ਉਸ ਉੱਤੇ ਸਿਆਸੀ ਦਬਾਅ ਪਾਇਆ ਗਿਆ। ਟਰੂਡੋ ਦੇ ਉੱਘੇ ਸਾਬਕਾ ਸਲਾਹਕਾਰ ਵੱਲੋਂ ਇਸ ਤੋਂ ਵਿਰੋਧਾਭਾਸੀ ਕਹਾਣੀ ਸੁਣਾਉਣ ਤੇ ਸੀਨੀਅਰ ਬਿਊਰੋਕ੍ਰੈਟਸ ਵੱਲੋਂ ਕਮੇਟੀ ਸਾਹਮਣੇ ਪੇਸ਼ ਹੋਣ ਮਗਰੋਂ ਹਾਊਸ ਦੀ ਨਿਆਂ ਕਮੇਟੀ ਵਿੱਚ ਸ਼ਾਮਲ ਲਿਬਰਲ ਐਮਪੀਜ਼ ਨੇ ਇਸ ਮਾਮਲੇ ਵਿੱਚ ਹੋਰ ਅਧਿਐਨ ਮੰਗਲਵਾਰ ਨੂੰ ਖਤਮ ਕਰ ਦਿੱਤਾ। ਉਨ੍ਹਾਂ ਆਖਿਆ ਕਿ ਮਾਮਲੇ ਵਿੱਚ ਜੋ ਜਾਣਕਾਰੀ ਉਨ੍ਹਾਂ ਨੂੰ ਚਾਹੀਦੀ ਸੀ ਉਹ ਹਾਸਲ ਹੋ ਚੁੱਕੀ ਹੈ ਤੇ ਕੈਨੇਡੀਅਨ ਆਪਣੇ ਆਪ ਇਹ ਫੈਸਲਾ ਕਰ ਲੈਣਗੇ ਕਿ ਇਸ ਮਾਮਲੇ ਵਿੱਚ ਕੁੱਝ ਗਲਤ ਹੋਇਆ ਹੈ ਜਾਂ ਨਹੀਂ। ਹੁਣ ਤੱਕ ਟਰੂਡੋ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਗੜਬੜ ਹੋਣ ਤੋਂ ਇਨਕਾਰ ਕਰਦੇ ਆਏ ਹਨ।
ਆਪਣੇ ਪੱਤਰ ਵਿੱਚ ਰੇਅਬੋਲਡ ਨੇ ਇਹ ਸਪਸ਼ਟ ਕੀਤਾ ਹੈ ਕਿ ਉਸ ਕੋਲ ਲੋੜੀਂਦੇ ਸਬੂਤ ਹਨ ਜਿਨ੍ਹਾਂ ਨਾਲ ਉਨ੍ਹਾਂ ਵੱਲੋਂ ਦਿੱਤੇ ਬਿਆਨ ਦੀ ਪੁਸ਼ਟੀ ਹੋ ਜਾਵੇਗੀ। ਇਸ ਦੌਰਾਨ ਇੱਕ ਇੰਟਰਵਿਊ ਵਿੱਚ ਕਮੇਟੀ ਦੇ ਚੇਅਰ ਤੇ ਲਿਬਰਲ ਐਮਪੀ ਐਂਥਨੀ ਹਾਊਸਫਾਦਰ ਨੇ ਆਖਿਆ ਕਿ ਰੇਅਬੋਲਡ ਕੋਲ ਕੋਈ ਨਵੀਂ ਜਾਣਕਾਰੀ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਇਸ ਅਧਿਐਨ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ