Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਪ੍ਰਧਾਨ ਮੰਤਰੀ ਮੋਦੀ ਉੱਤੇ ਬਣ ਰਹੀ ਫਿਲਮ ਬਾਰੇ ਹੰਗਾਮਾ

March 25, 2019 08:41 AM

* ਰਾਜ ਠਾਕਰੇ ਦੀ ਪਾਰਟੀ ਨੇ ਰਿਲੀਜ਼ ਨੂੰ ਰੋਕਣ ਦੀ ਮੰਗ ਕੀਤੀ

ਮੁੰਬਈ, 24 ਮਾਰਚ (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ 'ਤੇ ਬਣੀ ਫਿਲਮ ਬਾਰੇ ਹੰਗਾਮਾ ਖੜ੍ਹਾ ਹੋ ਗਿਆ ਹੈ। ਮਹਾਰਾਸ਼ਟਰ ਨਵਨਿਰਮਾਣ ਸੈਨਾ (ਮਨਸੇ) ਨੇ ਫਿਲਮ ਦੀ ਰਿਲੀਜ਼ ਰੋਕਣ ਦੀ ਧਮਕੀ ਦਿੰਦੇ ਹੋਏ ਕੱਲ੍ਹ ਇਹ ਦਾਅਵਾ ਕੀਤਾ ਕਿ ਇਸ ਨਾਲ ਲੋਕ ਸਭਾ ਚੋਣਾਂ ਦਾ ਆਦਰਸ਼ ਜ਼ਾਬਤੇ ਦੀ ਉਲੰਘਣਾ ਹੁੰਦੀ ਹੈ। ਇਸ ਦੌਰਾਨ ਕਾਂਗਰਸ ਦੀ ਕਰਨਾਟਕ ਇਕਾਈ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਉਹ ਪੰਜ ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ‘ਪੀ ਐੱਮ ਨਰਿੰਦਰ ਮੋਦੀ’ ਫਿਲਮ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤੇ ਜਾਣ ਤੋਂ ਪਹਿਲਾਂ ਇੱਕ ਵਾਰ ਦੇਖੇ ਅਤੇ ਇਹ ਪਤਾ ਲਗਾਏ ਕਿ ਇਸ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੈ ਜਾਂ ਨਹੀਂ।
ਉਮੰਗ ਕੁਮਾਰ ਦੇ ਨਿਰਦੇਸ਼ਨ ਵਿੱਚ ਬਣਾਈ ਇਸ ਫਿਲਮ ‘ਪੀ ਐੱਮ ਨਰਿੰਦਰ ਮੋਦੀ' ਵਿੱਚ ਅਭਿਨੇਤਾ ਵਿਵੇਕ ਓਬਰਾਏ ਮੁੱਖ ਭੂਮਿਕਾ ਨਿਭਾ ਰਹੇ ਹਨ। ਇਹ ਫਿਲਮ ਪੰਜ ਅਪ੍ਰੈਲ ਨੂੰ ਰਿਲੀਜ਼ ਹੋਣੀ ਹੈ। ਬੋਮਨ ਈਰਾਨੀ, ਮਨੋਜ ਜੋਸ਼ੀ, ਜ਼ਰੀਨਾ ਵਹਾਬ ਤੇ ਪ੍ਰਸ਼ਾਂਤ ਨਾਰਾਇਣਨ ਵੀ ਇਸ ਵਿੱਚ ਅਹਿਮ ਕਿਰਦਾਰ ਨਿਭਾ ਰਹੇ ਹਨ। ਮਨਸੇ ਦੀ ਜਨਰਲ ਸੈਕਟਰੀ ਸ਼ਾਲਿਨੀ ਠਾਕਰੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਪਾਰਟੀ ਦੇ ਮੁਖੀ ਰਾਜ ਠਾਕਰੇ ਨੇ ਪਿਛਲੇ ਸਾਲ ਕਿਹਾ ਸੀ ਕਿ ਭਾਜਪਾ ਆਪਣੀ ਸਰਕਾਰ ਦੀਆਂ ਯੋਜਨਾਵਾਂ ਦੇ ਪ੍ਰਚਾਰ ਲਈ ‘ਟਾਇਲੈਟ : ਏਕ ਪ੍ਰੇਮ ਕਥਾ’ ਅਤੇ ‘ਪੈਡਮੈਨ' ਵਰਗੀਆਂ ਫਿਲਮਾਂ ਨੂੰ ਵਰਤ ਰਹੀ ਹੈ। ਸ਼ਾਲਿਨੀ ਨੇ ਕਿਹਾ, ਇੱਕ ਸਾਲ ਵੀ ਨਹੀਂ ਬੀਤਿਆ ਅਤੇ ਭਾਜਪਾ ਨੇ ਇੱਕ ਹੋਰ ਚੀਜ਼ ਜੋੜ ਲਈ ਹੈ। ਉਨ੍ਹਾਂ ਕਿਹਾ ਕਿ ਇਸ ਫਿਲਮ ਦੇ ਰਿਲੀਜ਼ ਦੀ ਮਨਜ਼ੂਰੀ ਨਹੀਂ ਦੇਣੀ ਚਾਹੀਦੀ। ਉਨ੍ਹਾਂ ਨੇ ਇਸ ਫਿਲਮ ਦੇ ਲਈ ਗੀਤ ਲਿਖਣ ਦਾ ਕਰੈਡਿਟ ਜਾਵੇਦ ਅਖਤਰ ਤੇ ਸਮੀਰ ਨੂੰ ਦੇਣ ਦੀ ਵੀ ਆਲੋਚਨਾ ਕੀਤੀ। ਦੋਵਾਂ ਗੀਤਕਾਰਾਂ ਨੇ ਜਨਤਕ ਤੌਰ ਉੱਤੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੋ ਮੋਦੀ ਦੇ ਜੀਵਨ 'ਤੇ ਬਣ ਰਹੀ ਫਿਲਮ ਵਿੱਚ ਕਿਸੇ ਤਰ੍ਹਾਂ ਨਾਲ ਯੋਗਦਾਨ ਨਹੀਂ ਦਿੱਤਾ।
ਦੂਸਰੇ ਪਾਸੇ ਕਾਂਗਰਸ ਦੀ ਕਰਨਾਟਕ ਇਕਾਈ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਉਹ ‘ਪੀ ਐੱਮ ਨਰਿੰਦਰ ਮੋਦੀ’ ਫਿਲਮ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕਰਨ ਤੋਂ ਪਹਿਲਾਂ ਇੱਕ ਵਾਰ ਦੇਖਣ ਅਤੇ ਇਹ ਪਤਾ ਲਾਉਣ ਕਿ ਇਸ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੈ ਜਾਂ ਨਹੀਂ ਅਤੇ ਕੀ ਇਸ ਨਾਲ ਸੁਤੰਤਰ ਅਤੇ ਨਿਰਪੱਖ ਚੋਣਾਂ ਪ੍ਰਭਾਵਤ ਹੋਣ ਦਾ ਸ਼ੱਕ ਹੈ। ਫਿਲਮ ਦੇ ਟ੍ਰੇਲਰ ਦਾ ਜ਼ਿਕਰ ਕਰਦੇ ਹੋਏ ਸੂਬਾ ਕਾਂਗਰਸ ਨੇ ਦਾਅਵਾ ਕੀਤਾ ਕਿ ਇਸ ਦੋ ਦਿ੍ਰਸ਼ਾਂ ਵਿੱਚ ਹਥਿਆਰਾਂ ਤੇ ਹਿੰਸਾ ਦਾ ਗੁਣਗਾਨ ਕੀਤਾ ਗਿਆ ਹੈ। ਪਾਰਟੀ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਰਾਜਨੀਤਕ ਪਾਰਟੀਆਂ ਨੂੰ ਰਿਲੀਜ਼ ਤੋਂ ਪਹਿਲਾਂ ਇਹ ਫਿਲਮ ਦੇਖਣ ਅਤੇ ਆਪਣੇ ਇਤਰਾਜ਼, ਜੇ ਕੋਈ ਹੋਵੇ ਤਾਂ ਜਾਹਿਰ ਕਰਨ ਦੀ ਆਗਿਆ ਦੇਣ। ਕਰਨਾਟਕ ਕਾਂਗਰਸ ਦੇ ਸੈਕਟਰੀ ਏ ਐੱਨ ਨਟਰਾਜ ਗੌਂਡਾ, ਸੂਬਾ ਉਪ ਪ੍ਰਧਾਨ ਐੱਸ ਏ ਅਹਿਮਦ ਅਤੇ ਪਾਰਟੀ ਦੇ ਸੈਕਟਰੀ ਸੂਰਿਆ ਮੁਕੰਦਰਾਜ ਨੇ ਕਰਨਾਟਕ ਦੇ ਮੁੱਖ ਚੋਣ ਅਧਿਕਾਰੀ ਸੰਜੀਵ ਕੁਮਾਰ ਦੇ ਰਾਹੀਂ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਿਆ ਅਤੇ ਕਿਹਾ ਹੈ ਕਿ ਫਿਲਮ 11 ਅਪ੍ਰੈਲ ਨੂੰ ਸ਼ੁਰੂ ਹੋ ਰਹੀ ਹੈ ਚੋਣ ਤੋਂ ਕੁਝ ਦਿਨ ਪਹਿਲਾਂ ਪੰਜ ਅਪ੍ਰੈਲ ਨੂੰ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼