Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਮਾਲੀ ਵਿੱਚ ਹੋਏ ਕਤਲੇਆਮ ਵਿੱਚ ਮਰਨ ਵਾਲਿਆਂ ਦੀ ਗਿਣਤੀ 134 ਤੱਕ ਪਹੁੰਚੀ

March 25, 2019 05:54 PM

ਬਮਾਕੋ, 25 ਮਾਰਚ (ਪੋਸਟ ਬਿਊਰੋ) : ਸੰਯੁਕਤ ਰਾਸ਼ਟਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਾਲੀ ਦੇ ਕੇਂਦਰੀ ਪਿੰਡ ਵਿੱਚ ਹੋਏ ਕਤਲੇਆਮ ਵਿੱਚ 134 ਵਿਅਕਤੀ ਮਾਰੇ ਗਏ। ਐਤਵਾਰ ਨੂੰ ਜਾਰੀ ਨਵੀਂ ਵੀਡੀਓ ਅਨੁਸਾਰ ਇੱਕ ਪਾਸੇ ਘਰ ਸੜ ਰਹੇ ਸਨ ਤੇ ਦੂਜੇ ਪਾਸੇ ਲੋਕ ਜ਼ਮੀਨ ਉੱਤੇ ਲਿਟੇ ਹੋਏ ਸਨ।
ਪਿਛਲੇ ਸਾਲ ਕੇਂਦਰੀ ਮਾਲੀ ਉੱਤੇ ਹੋਏ ਹਮਲਿਆਂ ਲਈ ਨਸਲੀ ਡੌਗੌਨ ਮਿਲੀਸ਼ੀਆ ਨੂੰ ਜਿੰ਼ਮੇਵਾਰ ਠਹਿਰਾਇਆ ਗਿਆ ਸੀ। ਇਸੇ ਹੀ ਮਿਲੀਸ਼ੀਆ ਨੂੰ ਹੀ ਸ਼ਨਿੱਚਰਵਾਰ ਨੂੰ ਨਸਲੀ ਪਿੰਡ ਪੇਊਹਲ ਉੱਤੇ ਕੀਤੇ ਗਏ ਹਮਲੇ ਲਈ ਵੀ ਜਿ਼ੰਮੇਵਾਰ ਮੰਨਿਆ ਜਾ ਰਿਹਾ ਹੈ। ਪੇਊਹਲ ਦੇ ਇੱਕ ਗਰੁੱਪ ਤਾਬੀਤਾਲ ਪੁਲਾਕੂ ਨੇ ਦਾਅਵਾ ਕੀਤਾ ਕਿ ਓਗੋਸੋਗੂ ਵਿੱਚ ਹਮਲੇ ਦਾ ਸਿ਼ਕਾਰ ਹੋਣ ਵਾਲਿਆਂ ਵਿੱਚ ਗਰਭਵਤੀ ਔਰਤਾਂ, ਨਿੱਕੇ ਬੱਚੇ, ਬਜ਼ੁਰਗ ਵੀ ਸ਼ਾਮਲ ਸਨ।
ਨਵੀਂ ਫੁਟੇਜ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਸ਼ਨਿੱਚਰਵਾਰ ਨੂੰ ਹੋਏ ਇਸ ਹਮਲੇ ਵਿੱਚ ਕਈ ਲੋਕ ਤਾਂ ਆਪਣੇ ਘਰਾਂ ਵਿੱਚ ਹੀ ਸੜ ਕੇ ਮਾਰੇ ਗਏ। ਮਾਲੀ ਦੀ ਰਾਜਧਾਨੀ ਬਾਮਾਕੋ ਵਿੱਚ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕਾਉਂਸਲ ਦੇ ਮਾਲੀ ਦੌਰੇ ਉੱਤੇ ਆਏ ਪ੍ਰਧਾਨ ਫਰੈਂਕੌਇਸ ਡੇਲਾਤਰੇ ਨੇ ਇਸ ਕਤਲੇਆਮ ਦੀ ਨਿਖੇਧੀ ਕੀਤੀ। ਇਸ ਘਟਨਾ ਵਿੱਚ ਘੱਟੋਘੱਟ 55 ਲੋਕ ਜ਼ਖ਼ਮੀ ਵੀ ਹੋ ਗਏ। ਮਾਲੀ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ਦੇ ਅਧਿਕਾਰੀਆਂ ਨੇ ਆਖਿਆ ਕਿ ਜਿਹੜੇ ਜ਼ਖ਼ਮੀ ਲੋਕ ਹਨ ਉਨ੍ਹਾਂ ਨੂੰ ਜਲਦ ਇੱਥੋਂ ਬਾਹਰ ਕੱਢ ਲਿਆ ਜਾਵੇਗਾ।
ਨਿਊ ਯੌਰਕ ਵਿੱਚ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਵੱਲੋਂ ਵੀ ਹਮਲੇ ਦੀ ਨਿਖੇਧੀ ਕੀਤੀ ਗਈ ਤੇ ਉਨ੍ਹਾਂ ਮਾਲੀ ਦੇ ਅਧਿਕਾਰੀਆਂ ਤਂੋ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਕਰਨ ਦੀ ਵੀ ਮੰਗ ਕੀਤੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ