Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਤਿੰਨ ਨਵੇਂ ਸੈਨਿਕ ਸਕੂਲਾਂ `ਚ ਦਾਖਲੇ ਲਈ ਅਰਜ਼ੀਆਂ ਮੰਗੀਆਂ, ਦਾਖਲਾ ਪ੍ਰੀਖਿਆ 29 ਅਪਰੈਲ ਨੂੰ ਹੋਵੇਗੀ

March 25, 2019 06:08 PM

ਚੰਡੀਗੜ੍ਹ, 25 ਮਾਰਚ (ਪੋਸਟ ਬਿਊਰੋ): ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਦੀ ਸੈਨਿਕ ਸਕੂਲ ਸੁਸਾਇਟੀ ਦੇ ਬੋਰਡ ਆਫ ਗਵਰਨਰਜ਼ ਨੇ ਅਕਾਦਮਿਕ ਸੈਸ਼ਨ, 2019-20 ਲਈ ਚੰਦਰਾਪੁਰ (ਮਹਾਰਾਸ਼ਟਰ), ਮੇਨਪੁਰੀ (ਉੱਤਰ ਪ੍ਰਦੇਸ਼) ਅਤੇ ਝਾਂਸੀ (ਉੱਤਰ ਪ੍ਰਦੇਸ਼) ਵਿਖੇ ਸਥਾਪਤ ਤਿੰਨ ਨਵੇਂ ਸੈਨਿਕ ਸਕੂਲਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਪਾਸੋਂ ਪ੍ਰਵੇਸ਼ ਪ੍ਰੀਖਿਆ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।

ਸੁਸਾਈਟੀ ਦੇ ਬੋਰਡ ਆਫ ਗਵਰਰਨਜ਼ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਛੇਵੀਂ ਜਮਾਤ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 21 ਅਪਰੈਲ, 2019 ਨੂੰ ਹੋਵੇਗੀ ਤਾਂ ਕਿ ਵਿਦਿਆਰਥੀ ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਇਨ੍ਹਾਂ ਸਕੂਲਾਂ ਵਿੱਚ ਦਾਖਲੇ ਦੇ ਯੋਗ ਹੋ ਸਕਣ। ਬੋਰਡ ਆਫ ਗਵਰਨਰਜ਼ ਦੇ ਫੈਸਲੇ ਮੁਤਾਬਕ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਲਈ ਯੋਗ ਲੜਕਿਆਂ ਦੀ ਉਮਰ 31 ਮਾਰਚ, 2019 ਤੱਕ 10 ਤੋਂ 12 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਇਸ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 29 ਮਾਰਚ, 2019 ਹੈ। ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਲੜਕਿਆਂ ਦੇ ਦਾਖਲੇ ਲਈ ਕ੍ਰਮਵਾਰ 15 ਫੀਸਦੀ ਅਤੇ ਸਾਢੇ ਸੱਤ ਫੀਸਦੀ ਸੀਟਾਂ ਰਾਖਵੀਆਂ ਹਨ। ਬਾਕੀਆਂ ਵਿੱਚੋਂ 67 ਫੀਸਦੀ ਸੀਟਾਂ ਉਸ ਸੂਬੇ ਦੇ ਲੜਕਿਆਂ ਲਈ ਰਾਖਵੀਆਂ ਹੋਣਗੀਆਂ, ਜਿਸ ਸੂਬੇ ਵਿੱਚ ਸੈਨਿਕ ਸਕੂਲ ਸਥਾਪਤ ਹੈ। ਬਾਕੀ ਬਚਦੀਆਂ 33 ਫੀਸਦੀ ਸੀਟਾਂ ਦੂਜੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲੜਕਿਆਂ ਲਈ ਉਨ੍ਹਾਂ ਸੂਬਿਆਂ ਦੀ ਪੁਰਸ਼ ਆਬਾਦੀ ਦੇ ਅਨੁਪਾਤ ਮੁਤਾਬਕ ਹੋਣਗੀਆਂ। ਇਸ ਸ਼੍ਰੇਣੀ ਵਿੱਚ ਨਾ ਭਰੀਆਂ ਜਾਣ ਵਾਲੀਆਂ ਸੀਟਾਂ ਦਾ ਗ੍ਰਹਿ ਸੂਬਿਆਂ ਦੀਆਂ ਸੀਟਾਂ ਵਿੱਚ ਮੈਰਿਟ ਦੇ ਆਧਾਰ 'ਤੇ ਰਲੇਵਾਂ ਕਰ ਦਿੱਤਾ ਜਾਵੇਗਾ। ਸਾਬਕਾ ਸੈਨਿਕਾਂ ਸਮੇਤ ਸੇਵਾ ਨਿਭਾ ਰਹੇ ਸੈਨਿਕਾਂ ਦੇ ਲੜਕਿਆਂ ਲਈ ਵੀ 25 ਫੀਸਦੀ ਸੀਟਾਂ ਰਾਖਵੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ