Welcome to Canadian Punjabi Post
Follow us on

18

September 2024
ਬ੍ਰੈਕਿੰਗ ਖ਼ਬਰਾਂ :
ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤਭਾਰਤ ਨੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦਾ 5ਵੀਂ ਵਾਰ ਜਿੱਤਿਆ ਖਿਤਾਬ, ਚੀਨ ਨੂੰ 1-0 ਨਾਲ ਹਰਾਇਆਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ
 
ਅੰਤਰਰਾਸ਼ਟਰੀ

ਭਾਰਤ ਵਿੱਚ ਐੱਚ ਆਈ ਵੀ ਪੀੜਤਾਂ ਵਿੱਚ ਟੀ ਬੀ ਨਾਲ ਮਰਨ ਦੀ ਦਰ 84 ਫੀਸਦੀ ਤੱਕ ਘਟੀ

March 26, 2019 12:59 AM

ਯੂ ਐੱਨ, 25 ਮਾਰਚ (ਪੋਸਟ ਬਿਊਰੋ)- ਭਾਰਤ ਨੇ ਸਾਲ 2017 ਤੱਕ ਐੱਚ ਆਈ ਵੀ ਤੋਂ ਪੀੜਤ ਲੋਕਾਂ ਦੀਆਂ ਟੀ ਬੀ ਨਾਲ ਹੋਣ ਵਾਲੀਆਂ ਮੌਤਾਂ ਨੂੰ 84 ਫੀਸਦੀ ਤੱਕ ਘੱਟ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਇਸ ਸੰਬੰਧ ਵਿੱਚ ਐੱਚ ਆਈ ਵੀ ਏਡਜ਼ ਉਤੇ ਯੂ ਐੱਨ ਦੇ ਸਾਂਝੇ ਪ੍ਰੋਗਰਾਮ (ਯੂ ਐੱਨ ਏਡਜ਼) ਨੇ ਦੱਸਿਆ ਕਿ ਇਹ ਕਮੀ 2020 ਦੀ ਤੈਅ ਕੀਤੀ ਹੋਈ ਮਿਆਦ ਤੋਂ ਤਿੰਨ ਸਾਲ ਪਹਿਲਾਂ ਹਾਸਲ ਕੀਤੀ ਗਈ ਹੈ ਅਤੇ ਟੀ ਬੀ ਨਾਲ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ 20 ਤੋਂ ਵੱਧ ਦੇਸ਼ਾਂ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਗਿਰਾਵਟ ਦੇਖੀ ਗਈ ਹੈ। ਯੂ ਐੱਨ ਏਡਜ਼ ਨੇ ਬੀਤੇ ਦਿਨ ਵਿਸ਼ਵ ਟੀ ਬੀ ਦਿਵਸ ਦੇ ਮੱਦੇਨਜ਼ਰ 2020 ਤੱਕ ਐੱਚ ਆਈ ਵੀ ਨਾਲ ਜਿਉਂਦੇ ਲੋਕਾਂ ਵਿੱਚ ਟੀ ਬੀ ਨਾਲ ਹੋਣ ਵਾਲੀਆਂ ਮੌਤਾਂ ਨੂੰ 75 ਫੀਸਦੀ ਤੱਕ ਘੱਟ ਕਰਨ ਦਾ ਟੀਚਾ ਪੂਰਾ ਕਰਨ ਲਈ ਦੇਸ਼ਾਂ ਨੂੰ ਤੇਜ਼ੀ ਨਾਲ ਕਦਮ ਚੁੱਕਣ ਦੀ ਅਪੀਲ ਕੀਤੀ ਸੀ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਦੁਨੀਆ ਭਰ ਵਿੱਚ ਐੱਚ ਆਈ ਵੀ ਨਾਲ ਜੀਅ ਰਹੇ ਲੋਕਾਂ ਵਿੱਚ ਟੀ ਬੀ ਨਾਲ ਹੋਣ ਵਾਲੀਆਂ ਮੌਤਾਂ ਵਿੱਚ 2010 ਦੇ ਬਾਅਦ ਤੋਂ 42 ਫੀਸਦੀ ਕਮੀ ਆਈ ਹੈ। ਸਾਲ 2010 ਤੋਂ ਲੈ ਕੇ 2017 ਤੱਕ ਦੌਰਾਨ ਟੀ ਬੀ ਨਾਲ ਹੋਣ ਵਾਲੀਆਂ ਮੌਤਾਂ 2017 ਵਿੱਚ ਟੀ ਬੀ ਨਾਲ ਹੋ ਰਹੀਆਂ ਮੌਤਾਂ 5,20,000 ਤੋਂ ਘਟ ਕੇ 3,00,000 ਰਹਿ ਗਈਆਂ ਹਨ। ਯੂ ਐੱਨ ਏਡਜ਼ ਦੇ ਕਾਰਜਕਾਰੀ ਡਾਇਰੈਕਟਰ ਮਾਈਕਲ ਸਿਡਿਬੀ ਨੇ ਕਿਹਾ ਕਿ ਟੀ ਬੀ ਬੀਤੇ ਦੌਰ ਦੀ ਬਿਮਾਰੀ ਹੋਣੀ ਚਾਹੀਦਾ ਹੈ। ਦਹਾਕਿਆਂ ਤੋਂ ਇਸ ਦਾ ਇਲਾਜ ਸੰਭਵ ਹੈ ਅਤੇ ਇਸ ਤੋਂ ਬਚਿਆ ਜਾ ਸਕਦਾ ਹੈ। ਦੁਨੀਆ ਦੇ ਗਰੀਬ ਲੋਕਾਂ ਦੇ ਮੌਲਿਕ ਸਿਹਤ ਦੇਖਭਾਲ, ਭੋਜਨ ਅਤੇ ਰਿਹਾਇਸ਼ ਦੇ ਅਧਿਕਾਰ ਨੂੰ ਸਾਲਾਂ ਤੱਕ ਨਜ਼ਰਅੰਦਾਜ਼ ਕਰਨ ਕਾਰਨ ਟੀ ਬੀ ਨੂੰ ਫੈਲਣ ਦਾ ਮੌਕਾ ਮਿਲਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ ਯੂਕਰੇਨ ਨਾਲ ਜੰਗ ਖਤਮ ਹੋਣ ਦੀਆਂ ਸੰਭਾਵਨਾਵਾਂ ਵਧੀਆਂ, ਅਜੀਤ ਡੋਵਾਲ ਨੇ ਰੂਸ ਦੇ ਐੱਨਐੱਸਏ ਨਾਲ ਕੀਤੀ ਮੁਲਾਕਾਤ ਰਾਹੁਲ ਗਾਂਧੀ ਨੇ ਅਮਰੀਕੀ ਡਿਪਲੋਮੈਟ ਡੋਨਾਲਡ ਲੂ ਨਾਲ ਕੀਤੀ ਮੁਲਾਕਾਤ, ਲੂ `ਤੇ ਬੰਗਲਾਦੇਸ਼ ਅਤੇ ਪਾਕਿਸਤਾਨ ਵਿੱਚ ਤਖ਼ਤਾ ਪਲਟ ਕਰਨ ਦੇ ਹਨ ਦੋਸ਼