Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਅਮਰੀਕਾ ਨੇ ਮੇਰੇ ਕਤਲ ਦੀ ਸਾਜ਼ਿਸ਼ ਲਈ ਦਿੱਤੀ ਮਦਦ: ਮਾਦੁਰੋ

March 26, 2019 01:00 AM

ਕਰਾਕਸ, 25 ਮਾਰਚ (ਪੋਸਟ ਬਿਊਰੋ)- ਵੈਨਜ਼ੂਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੇ ਆਪਣੀ ਵਿਰੋਧੀ ਧਿਰ ਦੇ ਨੇਤਾ ਜੁਆਨ ਗੁਈਦੋ ਉਤੇ ਉਨ੍ਹਾਂ ਦੀ ਹੱਤਿਆ ਦਾ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਇਸ ਕੰਮ ਵਿੱਚ ਅਮਰੀਕਾ ਨੇ ਗੁਈਦੋ ਨੂੰ ਆਰਥਿਕ ਮਦਦ ਭਿਜਵਾਈ ਸੀ।
ਆਪਣੇ ਹਜ਼ਾਰਾਂ ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ ਮਾਦੁਰੋ ਨੇ ਗੁਈਦੋ ਦਾ ਜ਼ਿਕਰ ਕੀਤਾ ਅਤੇ ਕਿਹਾ, ‘ਅਸੀਂ ਕਠਪੁਤਲੀ ਵੱਲੋਂ ਰਚੀ ਗਈ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।' ਗੁਈਦੋ ਨੂੰ ਅਮਰੀਕਾ ਸਮੇਤ 50 ਦੇਸ਼ਾਂ ਨੇ ਵੈਨਜ਼ੁਏਲਾ ਦੇ ਅੰਤਰਿਮ ਰਾਸ਼ਟਰਪਤੀ ਦੇ ਰੂਪ ਵਿੱਚ ਮਾਨਤਾ ਦਿੱਤੀ ਹੈ। ਮਾਦੁਰੋ ਨੇ ਦੋਸ਼ ਲਾਇਆ ਕਿ ਇਸ ਸਾਜ਼ਿਸ਼ ਵਿੱਚ ਗੁਆਂਢੀ ਦੇਸ਼ ਕੋਲੰਬੀਆ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਕ ਅਣਪਛਾਤੇ ਕੋਲੰਬੀਆਈ ਨੀਮ ਫੌਜੀ ਬਲ ਦੇ ਮੁਖੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਹ ਬਿਆਨ ਦੇ ਰਿਹਾ ਹੈ। ਮਾਦੁਰੋ ਦੀ ਸਰਕਾਰ ਨੇ ਸਰਕਾਰੀ ਟੈਲੀਵਿਜ਼ਨ 'ਤੇ ਕਥਿਤ ਸਾਜ਼ਿਸ਼ ਦੀ ਜਾਣਕਾਰੀ ਦਿੱਤੀ। ਸੂਚਨਾ ਮੰਤਰੀ ਜਾਰਜ ਰੋਡ੍ਰਿਗਜ਼ ਨੇ ਕਿਹਾ ਕਿ ਵੱਡੀ ਰਕਮ ਦਾ ਇਸਤੇਮਾਲ ਕਰਕੇ ਅਲ ਸਾਲਵਾਦੋ, ਗਵਾਟੇਮਾਲਾ ਅਤੇ ਹੋਂਡੁਰਸ ਦੇ ਹੱਤਿਆਰਿਆਂ ਨੂੰ ਇਹ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਨੂੰ ਵੈਨਜ਼ੁਏਲਾ ਵਿੱਚ ਹੱਤਿਆ ਨੂੰ ਅੰਜਾਮ ਦੇਣ ਤੋਂ ਪਹਿਲਾਂ ਕੋਲੰਬੀਆ ਭੇਜਿਆ ਗਿਆ ਸੀ। ਉਨ੍ਹਾਂ ਗੁਈਦੋ ਦੇ ਚੀਫ ਆਫ ਸਟਾਫ ਰਾਬਰਟੋ ਮਰੈਰੋ (49) 'ਤੇ ਅਮਰੀਕਾ ਤੋਂ ਪੈਸਾ ਲੈਣ ਅਤੇ ਕਥਿਤ ਸਾਜ਼ਿਸ਼ ਦਾ ਮੁੱਖ ਸਾਜ਼ਿਸ਼ ਕਰਤਾ ਹੋਣ ਦਾ ਦੋਸ਼ ਲਾਇਆ।
ਮਦੈਰੋ ਨੂੰ ਵੀਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਤਤਕਾਲ ਬਾਅਦ ਅਮਰੀਕਾ, ਯੂਰਪੀਅਨ ਯੂਨੀਅਨ ਅਤੇ ਕਈ ਲੈਟਿਨ ਅਮਰੀਕਨ ਦੇਸ਼ਾਂ ਨੇ ਮਰੈਰੋ ਦੀ ਫੌਰੀ ਤੌਰ 'ਤੇ ਰਿਹਾੲ ਲਈ ਕਿਹਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ