Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਪੰਥਕ ਮੋਰਚਾ ਜੰਮੂ ਕਸ਼ਮੀਰ 'ਚ ਕਾਂਗਰਸ ਨੂੰ ਦੇਵੇਗਾ ਹਮਾਇਤ

March 26, 2019 01:50 AM
ਰਮਨ ਭੱਲਾ

* ਜੰਮੂ 'ਚ ਰਮਨ ਭੱਲਾ ਨੂੰ ਹਮਾਇਤ ਦੇਣਗੇ ਸਿੱਖ 



ਜੰਮੂ, 25 ਮਾਰਚ (ਪੋਸਟ ਬਿਊਰੋ)- ਸਿੱਖਾਂ ਦੀਆਂ ਦੋ ਦਰਜਨ ਤੋਂ ਵੱਧ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ 'ਤੇ ਆਧਾਰਿਤ ਪੰਥਕ ਮੋਰਚਾ ਨੇ ਕੱਲ੍ਹ ਕਿਹਾ ਹੈ ਕਿ ਉਹ ਲੋਕ ਸਭਾ ਚੋਣਾਂ ਨਹੀਂ ਲੜੇਗਾ ਅਤੇ ਜੰਮੂ ਕਸ਼ਮੀਰ 'ਚ ‘ਧਰਮ ਨਿਰਪੱਖ ਵਿਚਾਰਧਾਰਾ' ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਉਹ ਕਾਂਗਰਸ ਨੂੰ ਹਮਾਇਤ ਦੇਵੇਗਾ।
ਜ਼ਿਕਰ ਯੋਗ ਹੈ ਕਿ 18 ਮਾਰਚ ਨੂੰ ਪੰਥਕ ਮੋਰਚਾ ਨੇ ਸਿੱਖ ਆਗੂ ਅਵਤਾਰ ਸਿੰਘ ਖਾਲਸਾ ਨੂੰ ਜੰਮੂ ਸੀਟ ਤੋਂ ਉਮੀਦਵਾਰ ਐਲਾਨਿਆ ਸੀ ਜਿਥੇ ਪਹਿਲੇ ਗੇੜ 'ਚ 11 ਅਪ੍ਰੈਲ ਨੂੰ ਵੋਟਾਂ ਪੈਣੀਆਂ ਹਨ। ਕਾਂਗਰਸ ਨੇ ਸਾਬਕਾ ਮੰਤਰੀ ਰਮਨ ਭੱਲਾ ਨੂੰ ਟਿਕਟ ਦਿੱਤੀ ਹੈ ਅਤੇ ਉਨ੍ਹਾਂ ਨੂੰ ਨੈਸ਼ਨਲ ਕਾਨਫਰੰਸ ਦੀ ਹਮਾਇਤ ਹਾਸਲ ਹੈ।
ਪੀ ਡੀ ਪੀ ਨੇ ਵੀ ਜੰਮੂ ਅਤੇ ਊਧਮਪੁਰ ਹਲਕਿਆਂ ਤੋਂ ਆਪਣੇ ਉਮੀਦਵਾਰ ਮੈਦਾਨ 'ਚ ਨਾ ਉਤਾਰਨ ਦਾ ਫੈਸਲਾ ਲਿਆ ਹੈ ਤਾਂ ਜੋ ਵੋਟਾਂ ਵੰਡੀਆਂ ਨਾ ਜਾ ਸਕਣ। ਭਾਜਪਾ ਵੱਲੋਂ ਜੁਗਲ ਕਿਸ਼ੋਰ ਨੂੰ ਮੁੜ ਟਿਕਟ ਮਿਲੀ ਹੈ। ਸ੍ਰੀ ਖਾਲਸਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਥਕ ਮੋਰਚਾ ਦੇ ਕੋਰ ਗਰੁੱਪ ਵੱਲੋਂ ਕਾਂਗਰਸ ਦੇ ਸੂਬਾ ਪ੍ਰਧਾਨ ਜੀ ਏ ਮੀਰ ਅਤੇ ਹੋਰ ਸੀਨੀਅਰ ਆਗੂਆਂ ਨਾਲ ਬੈਠਕ ਮਗਰੋਂ ਫੈਸਲਾ ਲਿਆ ਗਿਆ ਕਿ ਉਹ ਚੋਣਾਂ ਨਹੀਂ ਲੜਨਗੇ ਅਤੇ ਸਿੱਖ ਕਾਂਗਰਸ ਉਮੀਦਵਾਰ ਰਮਨ ਭੱਲਾ ਨੂੰ ਹਮਾਇਤ ਦੇਣਗੇ।
ਉਨ੍ਹਾਂ ਸ੍ਰੀ ਭੱਲਾ ਦੀ ਹਾਜ਼ਰੀ 'ਚ ਕਿਹਾ ਕਿ ਸ੍ਰੀ ਮੀਰ ਨੇ ਸਿੱਖ ਭਾਈਚਾਰੇ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੱਢਿਆ ਜਾਵੇਗਾ। ਸ੍ਰੀ ਭੱਲਾ ਨੇ ਆਪਣੇ ਸੰਬੋਧਨ 'ਚ ਪੰਥਕ ਮੋਰਚਾ ਵੱਲੋਂ ਹਮਾਇਤ ਦੇਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਫਾਸ਼ੀਵਾਦੀ ਤਾਕਤਾਂ ਨੂੰ ਜੜ੍ਹੋਂ ਉਖਾੜਨ ਲਈ ਕੰਮ ਕਰਨਗੇ ਤਾਂ ਜੋ ਸੂਬੇ 'ਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦਾ ਮਾਹੌਲ ਬਣਿਆ ਰਹੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ