Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਪੁਲਵਾਮਾ ਹਮਲੇ ਲਈ ਵਰਤੇ ਗਏ ਸੀ ਵਰਚੁਅਲ ਸਿਮ

March 26, 2019 01:51 AM

* ਸੇਵਾ ਮੁਹੱਈਆ ਕਰਵਾਉਣ ਵਾਲੀ ਕੰਪਨੀ ਤੋਂ ਜਾਣਕਾਰੀ ਲੈਣ ਲਈ ਅਮਰੀਕਾ ਨੂੰ ਕੀਤੀ ਜਾਵੇਗੀ ਅਪੀਲ 


ਸ੍ਰੀਨਗਰ, 25 ਮਾਰਚ (ਪੋਸਟ ਬਿਊਰੋ)- ਪੁਲਵਾਮਾ ਹਮਲੇ ਦੌਰਾਨ ਵਰਤੇ ਗਏ ‘ਵਰਚੁਅਲ ਸਿਮ' ਲਈ ਸੇਵਾ ਮੁਹੱਈਆ ਕਰਵਾਉਣ ਵਾਲੇ ਤੋਂ ਜਾਣਕਾਰੀ ਮੰਗਣ ਲਈ ਭਾਰਤ ਅਮਰੀਕਾ ਨੂੰ ਅਪੀਲ ਕਰੇਗਾ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਸਿਮਾਂ ਦੀ ਵਰਤੋਂ ਪੁਲਵਾਮਾ ਹਮਲੇ ਲਈ ਜ਼ਿੰਮੇਵਾਰ ਜੈਸ਼-ਏ-ਮੁਹੰਮਦ ਦੇ ਹਮਲਾਵਰਾਂ ਅਤੇ ਕਸ਼ਮੀਰ ਤੇ ਪਾਕਿਸਤਾਨ 'ਚ ਉਸ ਦੇ ਅੱਤਵਾਦੀਆਂ (ਹੈਂਡਲਰਾਂ) ਵੱਲੋਂ ਕੀਤੀ ਗਈ ਸੀ।
ਅੱਤਵਾਦੀ ਹਮਲੇ ਵਾਲੀ ਥਾਂ ਦੀ ਜਾਂਚ, ਜੰਮੂ ਕਸ਼ਮੀਰ ਪੁਲਸ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਵੱਲੋਂ ਤਰਾਲ ਤੋਂ ਇਲਾਵਾ ਹੋਰਨਾਂ ਮੁਕਾਬਲਿਆਂ ਵਾਲੀਆਂ ਥਾਵਾਂ 'ਤੇ ਲਈ ਗਈ ਤਲਾਸ਼ੀ ਦੇ ਸਿਰਿਆਂ ਨੂੰ ਜੋੜਦਿਆਂ ਪਤਾ ਲੱਗਾ ਕਿ ਹਮਲਾਵਰ ਆਦਿਲ ਦਾਰ ਸਰਹੱਦ ਦੇ ਦੂਜੇ ਪਾਸੇ ਜੈਸ਼ ਨਾਲ ਲਗਾਤਾਰ ਸੰਪਰਕ ਵਿੱਚ ਸੀ। ਇਸ ਹਮਲੇ ਦਾ ਮੁੱਖ ਸਰਗਣਾ ਮੁਦੱਸਿਰ ਖਾਨ ਤਰਾਲ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਕੰਮ ਕਰਨ ਦਾ ਨਵਾਂ ਢੰਗ ਹੈ, ਜਿਸ 'ਚ ਸਰਹੱਦ ਪਾਰ ਤੋਂ ਅੱਤਵਾਦੀ ਇਕ ‘ਵਰਚੁਅਲ ਸਿਮ' ਦੀ ਵਰਤੋਂ ਕਰ ਰਹੇ ਸਨ ਜੋ ਅਮਰੀਕੀ ਕੰਪਨੀ ਵੱਲੋਂ ਬਣਾਈ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲਵਾਮਾ ਹਮਲੇ 'ਚ ਦਾਰ ਇਸੇ ਤਕਨੀਕ ਦੀ ਮਦਦ ਨਾਲ ਜੈਸ਼ ਹੈਂਡਲਰ ਦੇ ਨਾਲ ਹੀ ਮੁਦੱਸਿਰ ਖਾਨ ਨਾਲ ਸੰਪਰਕ 'ਚ ਸੀ।
ਉਨ੍ਹਾਂ ਦੱਸਿਆ ਕਿ ਅਮਰੀਰਾ ਨੂੰ ਭੇਜੀ ਜਾਣ ਵਾਲੀ ਅਪੀਲ 'ਚ ਵਰਚੁਆਲ ਸਿਮ ਰਾਹੀਂ ਸੰਪਰਕ 'ਚ ਆਉਣ ਵਾਲੇ ਨੰਬਰਾਂ ਤੇ ਇਸ ਨੂੰ ਚਾਲੂ ਕਿਸ ਨੇ ਕੀਤਾ ਵਰਗੀਆਂ ਜਾਣਕਾਰੀਆਂ ਮੰਗੀਆਂ ਜਾਣਗੀਆਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ