Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਪਾਕਿਸਤਾਨ ਵਿੱਚ ਇੱਕ ਦਰੱਖਤ 121 ਸਾਲਾਂ ਤੋਂ ਜੰਜ਼ੀਰਾਂ ਵਿੱਚ ਜਕੜਿਐ

March 26, 2019 01:54 AM

ਨਵੀਂ ਦਿੱਲੀ, 25 ਮਾਰਚ (ਪੋਸਟ ਬਿਊਰੋ)- ਕੀ ਤੁਸੀਂ ਕਦੇ ਕਿਸੇ ਰੁੱਖ ਦੀ ਗ੍ਰਿਫਤਾਰੀ ਬਾਰੇ ਸੁਣਿਆ ਹੈ, ਸ਼ਾਇਦ ਨਹੀਂ, ਪਰ ਇੱਕ ਕਾਨੂੰਨ ਦੇ ਕਾਰਨ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਬੋਹੜ ਦੇ ਦਰੱਖਤ ਨੂੰ ਜੰਜ਼ੀਰਾਂ 'ਚ ਜਕੜਿਆ ਹੋਇਆ ਹੈ, ਉਹ ਵੀ ਪਿਛਲੇ 121 ਸਾਲਾਂ ਤੋਂ ਅਤੇ ਉਸ 'ਤੇ ਇੱਕ ਤਖਤੀ ਵੀ ਲੱਗੀ, ਜਿਸ 'ਤੇ ਲਿਖਿਆ ਹੈ ਆਈ ਐਮ ਅਰੈਸਟ। ਇਹ ਦਰੱਖਤ ਪਾਕਿਸਤਾਨ ਦੇ ਲਾਂਡੀ ਕੋਤਲ ਆਰਮੀ ਕੈਂਪ ਵਿੱਚ ਲੱਗਾ ਹੈ।
ਜਾਣਕਾਰ ਸੂਤਰਾਂ ਅਨੁਸਾਰ ਸਾਲ 1898 ਵਿੱਚ ਜਦ ਦੇਸ਼ ਅੰਗਰੇਜ਼ਾਂ ਦਾ ਗੁਲਾਮ ਸੀ, ਉਦੋਂ ਨਸ਼ੇ 'ਚ ਟੱਲੀ ਇੱਕ ਬ੍ਰਿਟਿਸ਼ ਆਰਮੀ ਅਫਸਰ ਜੇਮਸ ਸਕਵਾਇਡ ਨੂੰ ਲੱਗਾ ਕਿ ਇਹ ਬੋਹੜ ਦਾ ਰੁੱਖ ਉਸ ਵੱਲ ਤੁਰਿਆ ਆ ਰਿਹਾ ਹੈ। ਉਹ ਘਬਰਾ ਗਿਆ ਅਤੇ ਉਸ ਦੇ ਹੁਕਮ 'ਤੇ ਇਸ ਦਰੱਖਤ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਨੇ ਇਹ ਵੀ ਹੁਕਮ ਦਿੱਤਾ ਕਿ ਇਹ ਦਰੱਖਤ ਕਿਤੇ ਭੱਜ ਨਾ ਜਾਵੇ, ਇਸ ਲਈ ਇਸ ਨੂੰ ਜੰਜ਼ੀਰਾਂ ਨਾਲ ਬੰਨ੍ਹ ਦਿੱਤਾ ਜਾਵੇ। 121 ਸਾਲਾਂ ਬਾਅਦ ਅੱਜ ਵੀ ਇਹ ਦਰੱਖਤ ਉਸੇ ਤਰ੍ਹਾਂ ਜੰਜ਼ੀਰਾਂ ਨਾਲ ਜਕੜਿਆ ਪਿਆ ਹੈ। ਇਸ ਰੁੱਖ ਤੋਂ ਜੰਜ਼ੀਰਾਂ ਨੂੰ ਇਸ ਲਈ ਨਹੀਂ ਹਟਾਇਆ ਗਿਆ ਤਾਂ ਕਿ ਅੰਗਰੇਜ਼ੀ ਰਾਜ ਦੇ ਜ਼ੁਲਮ ਨੂੰ ਦਰਸਾਇਆ ਜਾ ਸਕੇ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਦਰੱਖਤ ਨੂੰ ਬ੍ਰਿਟਿਸ਼ ਰਾਜ ਦੇ ਕਈ ਸਾਰੇ ਕਾਲੇ ਕਾਨੂੰਨਾਂ 'ਚੋਂ ਇੱਕ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਉਸ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਕਾਨੂੰ ਅੱਜ ਵੀ ਉੱਤਰ-ਪੱਛਮੀ ਪਾਕਿਸਤਾਨ ਵਿੱਚ ਲਾਗੂ ਹੈ। ਸਾਲ 2008 ਵਿੱਚ ਪਾਕਿਸਤਾਨ ਦੇ ਤਤਕਾਲੀ ਪ੍ਰਧਾਨ ਮੰਤਰੀ ਯੂਸੁਫ ਰਜ਼ਾ ਗਿਲਾਨੀ ਨੇ ਇਸ ਕਾਨੂੰਨ ਨੂੰ ਰੱਦ ਕਰਨ ਦੀ ਇੱਛਾ ਜ਼ਾਹਰ ਕੀਤੀ ਸੀ, ਪਰ ਉਹ ਪੂਰੀ ਨਹੀਂ ਸੀ ਹੋ ਸਕੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ