Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਕਾਂਗਰਸ ਆਗੂ ਦੂਲੋ ਨੇ ਕਿਹਾ : ਪੰਜਾਬ ਵਿੱਚ ਮੰਤਰੀ, ਪੁਲਸ ਅਤੇ ਤਸਕਰਾਂ ਦੀ ਮਿਲੀਭੁਗਤ ਨਾਲ ਨਸ਼ਾ ਵਿਕਦੈ

March 26, 2019 01:55 AM

ਫਤਿਹਗੜ੍ਹ ਸਾਹਿਬ, 25 ਮਾਰਚ (ਪੋਸਟ ਬਿਊਰੋ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸੂਬੇ ਦੇ ਪੰਜ ਵੱਡੇ ਮੁੱਦਿਆਂ 'ਤੇ ਆਪਣੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦਾ ਵੀਡੀਓ ਵਾਇਰਲ ਹੋਇਆ ਹੈ।
ਡੇਰਾ ਹੰਸਾਲੀ ਦੇ ਸਕੂਲ ਵਿੱਚ ਸਾਲਾਨਾ ਸਮਾਰੋਹ ਵਿੱਚ ਉਨ੍ਹਾਂ ਕਿਹਾ ਕਿ ਮੰਤਰੀ, ਪੁਲਸ ਅਤੇ ਨਸ਼ਾ ਤਸਕਰ ਸਭ ਮਿਲੇ ਹੋਏ ਹਨ। ਇਨ੍ਹਾਂ ਦੀ ਮਿਲੀਭੁਗਤ ਨਾਲ ਨਸ਼ਾ ਵਿਕ ਰਿਹਾ ਹੈ। ਪੰਜਾਬ ਵਿੱਚ ਨਸ਼ਾ ਤਦ ਤੱਕ ਖਤਮ ਨਹੀਂ ਹੋਵੇਗਾ, ਜਦ ਤੱਕ ਇਹ ਗਠਜੋੜ ਤੋੜਿਆ ਨਹੀਂ ਜਾਂਦਾ। ਇਸ ਦਾ ਟੁੱਟਣਾ ਬੇਹੱਦ ਜ਼ਰੂਰੀ ਹੈ। ਨਸ਼ਾ ਪਾਕਿਸਤਾਨ ਦੇ ਬਾਰਡਰ ਤੋਂ ਆਉਂਦਾ ਹੈ, ਪਰ ਪੰਜਾਬ ਵਿੱਚ ਅਜੇ ਤੱਕ ਕੋਈ ਵੱਡਾ ‘ਮਗਰਮੱਛ’ ਨਹੀਂ ਫੜਿਆ ਗਿਆ।
ਉਨ੍ਹਾਂ ਕਿਹਾ ਕਿ ਪ੍ਰੀ-ਮੈਟਿ੍ਰਕ ਤੇ ਪੋਸਟ-ਮੈਟਿ੍ਰਕ ਕਲਾਸਾਂ ਦੀ ਪ੍ਰੀਖਿਆ ਫੀਸ ਜਾਰੀ ਨਾ ਹੋਣ ਕਾਰਨ ਸਵਾ ਲੱਖ ਬੱਚੇ ਸਾਲਾਨਾ ਪ੍ਰੀਖਿਆ ਨਹੀਂ ਦੇ ਸਕੇ। ਕਈ ਐੱਸ ਸੀ ਅਤੇ ਬੀ ਸੀ ਵਿਦਿਆਰਥੀਆਂ ਨੇ ਵਿਆਜ 'ਤੇ ਪੈਸੇ ਲੈ ਕੇ ਆਪਣੀ ਫੀਸ ਭਰੀ। 10ਵੀਂ ਅਤੇ 12ਵੀਂ ਦੀ ਪ੍ਰੀਖਿਆ ਫੀਸ ਪੰਜਾਬ ਸਰਕਾਰ ਦਿੰਦੀ ਸੀ, ਪਰ ਪਿਛਲੇ ਦੋ ਸਾਲ ਤੋਂ ਸਰਕਾਰ ਨੇ ਇਹ ਫੀਸ ਨਹੀਂ ਦਿੱਤੀ। ਮੈਂ ਇਸ ਬਾਰੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਸੀ ਕਿ ਬੱਚਿਆਂ ਦੇ ਭਵਿੱਖ ਦੀ ਖਾਤਰ ਇਨ੍ਹਾਂ ਦੀ ਪ੍ਰੀਖਿਆ ਫੀਸ ਤੁਰੰਤ ਦਿੱਤੀ ਜਾਏ, ਪਰ ਫੀਸ ਨਾ ਭਰੇ ਜਾਣ ਕਾਰਨ ਬੱਚਿਆਂ ਦਾ ਸਾਲ ਖਰਾਬ ਹੋ ਗਿਆ। ਕਾਲਜਾਂ ਵਿੱਚ ਪੜ੍ਹਦੇ ਪ੍ਰੀ-ਮੈਟਿ੍ਰਕ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਪੈਸੇ ਕੇਂਦਰ ਸਰਕਾਰ ਵੱਲੋਂ ਨਹੀਂ ਦਿੱਤੇ ਗਏ। ਵਿਦਿਆਰਥੀਆਂ ਨੂੰ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਦੂਲੋ ਨੇ ਕਿਹਾ ਕਿ ਚੋਣਾਂ ਵਿੱਚ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ ਕਿਸੇ ਵੀ ਨੌਜਵਾਨ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ। ਗਰੀਬ ਕਿਸਾਨਾਂ ਦਾ ਕਰਜ਼ਾ ਅਜੇ ਤੱਕ ਮੁਆਫ ਨਹੀਂ ਕੀਤਾ, ਜੋ ਕਿਸਾਨ ਠੇਕੇ 'ਤੇ ਜ਼ਮੀਨ ਲੈ ਕੇ ਜਾਂ ਘੱਟ ਜ਼ਮੀਨ 'ਤੇ ਖੇਤੀ ਕਰਦੇ ਹਨ, ਉਨ੍ਹਾਂ ਦਾ ਕਰਜ਼ਾ ਮੁਆਫ ਨਹੀਂ ਹੋਇਆ। ਕਰਜ਼ਾ ਮੁਆਫੀ ਨਾਲ ਹੀ ਖੁਦਕੁਸ਼ੀਆਂ ਰੁਕਣਗੀਆਂ। ਫਿਰੋਜ਼ਪੁਰ ਤੋਂ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਅਮਰਗੜ੍ਹ (ਸੰਗਰੂਰ) ਤੋਂ ਵਿਧਾਇਕ ਸੁਰਜੀਤ ਧੀਮਾਨ ਨੇ ਵੀ ਆਪਣੀ ਹੀ ਸਰਕਾਰ 'ਤੇ ਸਵਾਲ ਉਠਾਉਂਦੇ ਹੋਏ ਪੁਲਸ, ਨੇਤਾਵਾਂ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਦੇ ਦੋਸ਼ ਲਗਾਏ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ