Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ‘ਸਿਟ' ਵੱਲੋਂ ਨਵੇਂ ਸਬੂਤ ਪੇਸ਼

March 26, 2019 01:56 AM

* ਚਰਨਜੀਤ ਸ਼ਰਮਾ ਤੇ ਇੰਸਪੈਕਟਰ ਪ੍ਰਦੀਪ ਸਿੰਘ ਵੱਲੋਂ ਹਾਲਾਤ ਵਿਗਾੜੇ ਜਾਣ ਦਾ ਦਾਅਵਾ 

ਫਰੀਦਕੋਟ, 25 ਮਾਰਚ (ਪੋਸਟ ਬਿਊਰੋ)- ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ 'ਚ ਨਵੇਂ ਸਬੂਤ ਪੇਸ਼ ਕੀਤੇ ਹਨ। ਸਿਟ ਨੇ ਸਾਬਕਾ ਐਸ ਐਸ ਪੀ ਚਰਨਜੀਤ ਸਿੰਘ ਸ਼ਰਮਾ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਮੈਡੀਕਲ ਰਿਪੋਰਟਾਂ ਤੇ ਹੋਰ ਸਬੂਤ ਪੇਸ਼ ਕਰਦਿਆਂ ਦਾਅਵਾ ਕੀਤਾ ਕਿ ਬਹਿਬਲ ਕਲਾਂ 'ਚ ਮੁਜ਼ਾਹਰਾਕਾਰੀ ਸ਼ਾਂਤਮਈ ਢੰਗ ਨਾਲ ਬੈਠੇ ਹੋਏ ਸਨ, ਪਰ ਚਰਨਜੀਤ ਸ਼ਰਮਾ ਤੇ ਇੰਸਪੈਕਟਰ ਪ੍ਰਦੀਪ ਸਿੰਘ ਨੇ ਹਾਲਾਤ ਵਿਗਾੜੇ ਹਨ ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਅਪਸ਼ਬਦ ਕਹੇ ਤੇ ਇਕ ਮੁਜ਼ਾਹਰਾਕਾਰੀ ਦੇ ਥੱਪੜ ਵੀ ਮਾਰਿਆ।
ਜ਼ਿਕਰ ਯੋਗ ਹੈ ਕਿ ਇਸ ਕੇਸ 'ਚ ਮੁਲਜ਼ਮ ਪੁਲਸ ਅਫਸਰਾਂ ਜਿਨ੍ਹਾਂ 'ਚ ਆਈ ਜੀ ਪੀ ਤੇ ਐਸ ਐਸ ਪੀ ਵੀ ਸ਼ਾਮਲ ਹਨ, ਨੇ 14 ਅਕਤੂਬਰ 2015 ਨੂੰ ਕੋਟਕਪੂਰਾ ਤੇ ਬਹਿਬਲ ਕਲਾਂ 'ਚ ਮੁਜ਼ਾਹਰਾਕਾਰੀਆਂ 'ਤੇ ਗੋਲੀ ਚਲਾਉਣ ਦੇ ਦੋਸ਼ਾਂ ਨੂੰ ਝੂਠ ਦੱਸਿਆ ਹੈ।
ਸਿਟ ਨੇ ਆਪਣੀ ਰਿਪੋਰਟ 'ਚ ਦੋਸ਼ ਲਗਾਇਆ ਕਿ ਪੁਲਸ ਨੇ ਡਿਉਟੀ ਮੈਜਿਸਟਰੇਟ ਜੋ ਕਿ ਮੌਕੇ 'ਤੇ ਹਾਜ਼ਰ ਸੀ, ਦੀ ਮਨਜ਼ੂਰੀ ਲਏ ਬਿਨਾਂ ਹੀ ਮੁਜ਼ਾਹਰਾਕਾਰੀਆਂ 'ਤੇ ਪਹਿਲਾਂ ਲਾਠੀਚਾਰਜ ਕੀਤਾ ਤੇ ਬਾਅਦ ਵਿੱਚ ਗੋਲੀ ਚਲਾ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਸਬੂਤ ਨਹੀਂ ਮਿਲਿਆ ਜਿਸ ਤੋਂ ਸਾਬਤ ਹੁੰਦਾ ਹੋਵੇ ਕਿ ਪੁਲਸ ਨੂੰ ਮੁਜ਼ਾਹਰਾਕਾਰੀਆਂ ਤੋਂ ਖਤਰਾ ਸੀ ਕਿਉਂਕਿ ਕਿਸੇ ਵੀ ਮੁਜ਼ਾਹਰਾਕਾਰੀ ਕੋਲ ਕੋਈ ਹਥਿਆਰ ਨਹੀਂ ਸੀ। ਸਿਟ ਨੇ ਕਿਹਾ ਕਿ ਪੁਲਸ ਨੇ ਚਰਨਜੀਤ ਸ਼ਰਮਾ ਦੀ ਜਿਪਸੀ 'ਤੇ 12 ਬੋਰ ਦੀ ਬੰਦੂਕ ਨਾਲ ਖੁਦ ਗੋਲੀਆਂ ਚਲਾ ਕੇ ਝੂਠੇ ਸਬੂਤ ਤਿਆਰ ਕੀਤੇ ਹਨ।
ਸਿਟ ਨੇ ਕਿਹਾ ਕਿ ਪੁਲਸ ਨੇ ਮੁਜ਼ਾਹਰਾਕਾਰੀਆਂ ਖਿਲਾਫ ਦਰਜ ਕੀਤੀ ਐਫ ਆਈ ਆਰ (ਨੰਬਰ 129) 'ਚ ਕਿਹਾ ਹੈ ਕਿ ਮੁਜ਼ਾਹਰਾਕਾਰੀਆਂ ਨੇ ਏ ਐਸ ਆਈ ਸੁਰਿੰਦਰ ਕੁਮਾਰ ਦੀ ਕੁੱਟਮਾਰ ਕੀਤੀ, ਜਿਸ ਕਾਰਨ ਆਤਮ ਰੱਖਿਆ ਲਈ ਪੁਲਸ ਨੂੰ ਗੋਲੀ ਚਲਾਉਣੀ ਪਈ। ਜਦ ਕਿ ਸੁਰਿੰਦਰ ਕੁਮਾਰ ਵੱਲੋਂ ਸਿਟ ਕੋਲ ਬਿਆਨ ਦਿੱਤੇ ਗਏ ਹਨ ਕਿ ਪੁਲਸ ਨੇ ਉਸ ਦੀ ਕੁੱਟਮਾਰ ਹੋਣ ਤੋਂ ਕਾਫੀ ਸਮਾਂ ਪਹਿਲਾਂ ਹੀ ਮੁਜ਼ਾਹਰਾਕਾਰੀਆਂ 'ਤੇ ਗੋਲੀ ਚਲਾ ਦਿੱਤੀ ਸੀ ਤੇ ਪੁਲਸ ਦੀ ਗੋਲੀ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਤੋਂ ਬਾਅਦ ਹੀ ਲੋਕਾਂ ਨੇ ਪੁਲਸ ਦੀਆਂ ਗੱਡੀਆਂ ਸਾੜੀਆਂ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ