Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਪੰਜਾਬ

ਯੂਥ ਅਕਾਲੀ ਆਗੂ ਦਾ ਬੇਰਹਿਮੀ ਨਾਲ ਕਤਲ

March 26, 2019 01:58 AM

ਖੰਨਾ, 25 ਮਾਰਚ (ਪੋਸਟ ਬਿਊਰੋ)- ਪੁਲਸ ਜ਼ਿਲਾ ਖੰਨਾ ਦੇ ਪਿੰਡ ਸੇਹ 'ਚ ਰਾਜਸੀ ਝਗੜੇ ਕਾਰਨ ਯੂਥ ਅਕਾਲੀ ਦਲ ਦੇ ਆਗੂ ਦਾ ਕਤਲ ਕਰ ਦਿੱਤਾ ਗਿਆ। ਅਕਾਲੀ ਨੇਤਾਵਾਂ ਦਾ ਇਲਜ਼ਾਮ ਹੈ ਕਿ ਇਹ ਕਤਲ ਕਾਂਗਰਸੀਆਂ ਵੱਲੋਂ ਪੰਚਾਇਤ 'ਚ ਹੋਈ ਹਾਰ ਕਾਰਨ ਕੀਤਾ ਗਿਆ ਹੈ।
ਕੱਲ੍ਹ ਕਥਿਤ ਤੌਰ 'ਤੇ ਕਾਂਗਰਸੀਆਂ ਨੇ ਸ਼ਰੇਆਮ ਪਿੰਡ ਦੀ ਅਕਾਲੀ ਦਲ ਦੀ ਔਰਤ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ ਉਰਫ ਗੁਰਾ (33) ਦਾ ਦੇਰ ਸ਼ਾਮ ਪਿੰਡ ਦੇ ਚੌਕ 'ਚ ਕਤਲ ਕਰ ਦਿੱਤਾ। ਹਮਲੇ 'ਚ ਇਕ ਹੋਰ ਨੌਜਵਾਨ ਸਾਹਿਬ ਸਿੰਘ (20) ਵੀ ਜ਼ਖਮੀ ਹੋ ਗਿਆ, ਪਰ ਉਹ ਜਾਨ ਬਚਾ ਕੇ ਭੱਜਣ 'ਚ ਕਾਮਯਾਬ ਹੋ ਗਿਆ। ਖੂਨ ਨਾਲ ਲਥਪਥ ਗੁਰਪ੍ਰੀਤ ਸਿੰਘ ਨੂੰ ਖੰਨਾ ਦੇ ਆਈ ਵੀ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਘਟਨਾ ਸਥਾਨ 'ਤੇ ਪੁੱਜੀ ਪੁਲਸ ਅਧਿਕਾਰੀਆਂ ਦੀ ਟੀਮ ਨੇ ਮੌਕੇ ਦਾ ਨਿਰੀਖਣ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਸਪਤਾਲ 'ਚ ਸਾਬਕਾ ਵਿਧਾਇਕ ਤੇ ਸਾਬਕਾ ਜ਼ਿਲਾ ਅਕਾਲੀ ਦਲ ਪ੍ਰਧਾਨ ਜਗਜੀਵਨ ਸਿੰਘ ਖੀਰਨੀਆਂ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ, ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ, ਨਗਰ ਕੌਂਸਲ ਸਮਰਾਲਾ ਪ੍ਰਧਾਨ ਲਾਲਾ ਮੰਗਤ ਰਾਏ ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਪਵਨਦੀਪ ਸਿੰਘ ਮਾਦਪੁਰ ਆਦਿ ਅਕਾਲੀ ਨੇਤਾ ਵੀ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਕਿਹਾ ਕਿ ਸਿਆਸੀ ਰੰਜਿਸ਼ 'ਚ ਕਤਲ ਕਰ ਦੇਣਾ ਸਾਬਤਾ ਕਰਦਾ ਹੈ ਕਿ ਪੰਜਾਬ 'ਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਕੱਲ੍ਹ ਕਰੀਬ ਸ਼ਾਮ ਛੇ ਵਜੇ ਸਾਹਿਬ ਸਿੰਘ ਦੇ ਨਾਲ ਪਿੰਡ ਸੇਹ ਦੇ ਚੌਕ 'ਚ ਖੜਾ ਸੀ ਤਾਂ ਇਕ ਕਾਰ 'ਚ ਸਵਾਰ ਹਮਲਾਵਰ, ਜਿਨ੍ਹਾਂ ਦੀ ਗਿਣਤੀ ਕਰੀਬ ਅੱਠ ਦੱਸੀ ਜਾ ਰਹੀ ਹੈ ਲੋਹੇ ਦੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਗੁਰਪ੍ਰੀਤ ਸਿੰਘ 'ਤੇ ਹਮਲਾ ਕਰ ਦਿੱਤਾ। ਸਾਹਿਬ ਸਿੰਘ ਨੇ ਭੱਜਦੇ ਹੋਏ ਇਸ ਦੀ ਸੂਚਨਾ ਗੁਰਪ੍ਰੀਤ ਸਿੰਘ ਦੇ ਘਰਦਿਆਂ ਨੂੰ ਦਿੱਤੀ। ਇਸ ਦਰਮਿਆਨ ਹਮਲਾਵਰਾਂ ਨੇ ਗੁਰਪ੍ਰੀਤ ਸਿੰਘ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ। ਪਰਵਾਰਕ ਮੈਂਬਰਾਂ ਅਨੁਸਾਰ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਪਰ ਫਿਰ ਵੀ ਉਸ ਨੂੰ ਖੰਨਾ ਹਸਪਤਾਲ 'ਚ ਲਿਆਂਦਾ ਗਿਆ। ਖਬਰ ਲਿਖੇ ਜਾਣ ਤੱਕ ਲਾਸ਼ ਹਸਪਤਾਲ 'ਚ ਹੀ ਪਈ ਸੀ। ਮੌਕੇ 'ਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਪੰਚਾਇਤੀ ਚੋਣਾਂ 'ਚ ਮ੍ਰਿਤਕ ਦੀ ਮਾਂ ਨੇ ਆਪਣੇ ਕਾਂਗਰਸੀ ਧਿਰ ਦੇ ਵਿਰੋਧੀ ਉਮੀਦਵਾਰ ਨੂੰ ਲਗਭਗ 175 ਵੋਟਾਂ ਦੇ ਫਰਕ ਨਾਲ ਹਰਾਇਆ ਸੀ, ਜਿਸ ਕਾਰਨ ਪਿੰਡ 'ਚ ਦੋਵਾਂ ਧਿਰਾਂ 'ਚ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਕੱਲ੍ਹ ਗੁਰਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ ਗਿਆ। ਇਸ ਮੌਕੇ ਐਸ ਐਚ ਓ ਸਮਰਾਲਾ ਸੁਖਵੀਰ ਸਿੰਘ, ਡੀ ਐਸ ਪੀ ਦਵਿੰਦਰ ਸਿੰਘ ਮੌਕੇ 'ਤੇ ਪਹੁੰਚ ਚੁੱਕੇ ਸਨ, ਪਰ ਪੁਲਸ ਅਜੇ ਦੋਸ਼ੀਆਂ ਬਾਰੇ ਕੋਈ ਜਾਣਕਾਰੀ ਨਹੀਂ ਦੇ ਰਹੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ