Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਚਾਚਾ ਕੁੰਵਰ ਦਵਿੰਦਰ ਸਿੰਘ ਦਾ ਦਿਹਾਂਤ

March 26, 2019 01:59 AM

ਪਟਿਆਲਾ, 25 ਮਾਰਚ (ਪੋਸਟ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੱਲ੍ਹ ਪਟਿਆਲਾ ਵਿੱਚ ਬਿਮਾਰੀ ਦੇ ਬਾਅਦ ਦਿਹਾਂਤ ਹੋ ਗਿਆ। 83 ਸਾਲ ਦੇ ਕੰੁਵਰ ਦਵਿੰਦਰ ਸਿੰਘ ਬੀਤੇ ਕਈ ਮਹੀਨਿਆਂ ਤੋਂ ਬਿਮਾਰ ਸਨ। ਉਨ੍ਹਾਂ ਨੇ ਆਪਣੇ ਘਰ 'ਤੇ ਹੀ ਆਖਰੀ ਸਾਹ ਲਿਆ।
ਕੁੰਵਰ ਦਵਿੰਦਰ ਸਿੰਘ ਦੀ ਧਰਮਪਤਨੀ ਬੀਬੀ ਅਮਰਜੀਤ ਕੌਰ ਉਨ੍ਹਾਂ ਦੇ ਦਿਹਾਂਤ ਦੇ ਸਮੇਂ ਘਰ 'ਤੇ ਹੀ ਸੀ। ਉਨ੍ਹਾਂ ਦਾ ਪੁੱਤਰ ਅਮਰੀਕਾ ਵਿੱਚ ਅਤੇ ਧੀ ਆਸਟਰੇਲੀਆ ਵਿੱਚ ਰਹਿ ਰਹੀ ਹੈ। ਦੋਵਾਂ ਨੂੰ ਉਨ੍ਹਾਂ ਦੇ ਪਿਤਾ ਦੇ ਦਿਹਾਂਤ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਉਹ ਉਥੋਂ ਰਵਾਨਾ ਹੋ ਚੁੱਕੇ ਹਨ। ਦੋਵਾਂ ਦੇ ਪਟਿਆਲਾ ਪਹੁੰਚਣ ਦੇ ਬਾਅਦ ਕੁੰਵਰ ਦਵਿੰਦਰ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾਏਗਾ। ਕੁੰਵਰ ਦਵਿੰਦਰ ਸਿੰਘ ਦੇ ਦਿਹਾਂਤ ਦੀ ਖਬਰ ਸੁਣ ਕੇ ਲੋਕਾਂ ਨੇ ਪਰਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਕੱਲ੍ਹ ਪੂਰਾ ਦਿਨ ਕੁੰਵਰ ਦਵਿੰਦਰ ਸਿੰਘ ਦੇ ਘਰ 'ਤੇ ਸ਼ੋਕ ਪ੍ਰਗਟਾਉਣ ਵਾਲਿਆਂ ਦੀ ਭੀੜ ਲੱਗੀ ਰਹੀ। ਐੱਨ ਆਈ ਐੱਸ ਚੌਕ ਸਥਿਤ ਕੁੰਵਰ ਦਵਿੰਦਰ ਸਿੰਘ ਦੇ ਘਰ 'ਤੇ ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ। ਦੱਸਣਾ ਬਣਦਾ ਹੈ ਕਿ ਪਟਿਆਲਾ ਰਾਜਘਰਾਣੇ ਦੇ ਮਹਾਰਾਜਾ ਭੁੂਪਿੰਦਰ ਸਿੰਘ ਦੇ ਛੋਟੇ ਪੁੱਤਰ ਕੁੰਵਰ ਦਵਿੰਦਰ ਸਿੰਘ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਸਨ। ਸ਼ਿਮਲਾ ਵਿੱਚ ਪੜ੍ਹੇ ਕੁੰਵਰ ਦਵਿੰਦਰ ਸਿੰਘ ਬੇਸ਼ੱਕ ਸਿਆਸਤ ਵਿੱਚ ਦਿਲਚਸਪੀ ਨਹੀਂ ਰੱਖਦੇ ਸਨ, ਪਰ ਉਹ ਆਪਣੇ ਸਮੇਂ ਦੇ ਮੰਝੇ ਹੋਏ ਖਿਡਾਰੀ ਰਹੇ ਹਨ। ਬਾਕਸਿੰਗ ਅਤੇ ਪੋਲੋ ਉਨ੍ਹਾਂ ਦੀ ਮਨਪਸੰਦ ਖੇਡ ਰਹੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ