Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਸੁਖਬੀਰ ਸਿੰਘ ਬਾਦਲ ਅਤੇ ਮਜੀਠੀਆ ਵਿਰੁੱਧ ਹਾਈ ਕੋਰਟ ਵਲੋਂ ਵਾਰੰਟ ਜਾਰੀ, ਤੇ ਫਿਰ ਰੱਦ

March 26, 2019 08:15 AM

ਚੰਡੀਗੜ੍ਹ, 25 ਮਾਰਚ, (ਪੋਸਟ ਬਿਊਰੋ)- ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਮਾਣਹਾਨੀ ਕੇਸ ਵਿਚ ਅਦਾਲਤ ਨੂੰ ਜਵਾਬ ਦੇਣਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਵਿਰੁਧਹਾਈਕੋਰਟ ਨੇ ਜ਼ਮਾਨਤੀ ਵਾਰੰਟ ਜਾਰੀ ਕਰ ਦਿਤੇ, ਪਰ ਬਾਅਦ ਵਿੱਚ ਇਹ ਰੱਦ ਕਰ ਦਿੱਤੇ ਹਨ।
ਵਰਨਣ ਯੋਗ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਵਿਰੁਧ ਮਾਣਹਾਨੀ ਦਾ ਫ਼ੌਜਦਾਰੀ ਕੇਸ ਦਾਇਰ ਕੀਤਾ ਹੋਇਆ ਸੀ।ਇਸ ਸਬੰਧ ਵਿੱਚਇਨ੍ਹਾਂ ਦੋਵਾਂ ਅਕਾਲੀ ਆਗੂਆਂ ਨੂੰ ਅੱਜ ਜਵਾਬ ਦਾਖ਼ਲ ਕਰਨ ਲਈ ਤਲਬ ਕੀਤਾ ਗਿਆ ਸੀ, ਪਰ ਉਨ੍ਹਾਂ ਦੇ ਨਾਂ ਪੁੱਜਣ ਉੱਤੇ ਅਦਾਲਤ ਨੇ ਦੋਵਾਂ ਦੇ ਵਾਰੰਟ ਜਾਰੀ ਕਰ ਦਿੱਤੇ। ਬਾਅਦ ਵਿੱਚ ਵਾਰੰਟ ਰੱਦ ਕਰ ਕੇ ਨੋਟਿਸ ਜਾਰੀ ਕਰ ਦਿੱਤੇ ਹਨ। ਅਸਲ ਵਿੱਚ ਜਸਟਿਸ ਰਣਜੀਤ ਸਿੰਘ ਨੇ ਅਕਾਲੀ-ਭਾਜਪਾ ਸਰਕਾਰ ਵੇਲੇ ਬੇਅਦਬੀ ਤੇ ਪੁਲੀਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਸੀ। ਉਨ੍ਹਾਂ ਨੇ ਕੇਸ ਦਰਜ ਕਰਨ ਵੇਲੇ ਕਿਹਾ ਸੀ ਕਿ ਦੋਵੇਂ ਸਿਆਸੀ ਆਗੂਆਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਜਨਤਕ ਮੰਚਾਂ ਤੋਂ ਉਨ੍ਹਾਂ ਦੇ ਵਿਰੁਧਲਗਾਤਾਰ ਝੂਠੀ, ਅਪਮਾਨਜਨਕ ਅਤੇ ਭੜਕਾਊ ਬਿਆਨਬਾਜ਼ੀ ਕੀਤੀ ਤਾਂ ਕਿ ਲੋਕਾਂ ਦੀਆਂ ਨਜ਼ਰਾਂ ਵਿਚ ਉਨ੍ਹਾਂ ਅਤੇ ਕਮਿਸ਼ਨ ਦੇ ਵੱਕਾਰ ਨੂੰ ਢਾਹ ਲਾਈ ਜਾ ਸਕੇ।ਉਨ੍ਹਾਂ ਨੇ ਪਿਛਲੇ ਸਾਲ ਅਗਸਤ ਵਿੱਚ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਕੁਝ ਹੋਰ ਅਕਾਲੀ ਆਗੂਆਂ ਵਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ ਖਿਲਾਰਨ ਦੀ ਕਾਰਵਾਈ ਨੂੰ ਨਿੱਠ ਕੇ ਤੌਹੀਨ ਕਰਨ ਦੀ ਮਿਸਾਲ ਕਿਹਾਸੀ। ਇਸ ਤੋਂਬਿਨਾਂ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਵਲੋਂਇਸ ਜਾਂਚ ਕਮਿਸ਼ਨ ਤੇ ਇਸ ਦੇ ਮੁਖੀ ਵਿਰੁਧ ਕੀਤੀਆਂ ਪ੍ਰੈਸ ਕਾਨਫਰੰਸਾਂ ਤੇ ਬਿਆਨਾਂ ਦਾ ਹਵਾਲਾ ਦਿਤਾ ਸੀ। ਉਨ੍ਹਾਂ ਵੱਲੋਂ ਕੀਤੀ ਗਈ ਸ਼ਿਕਾਇਤ ਪ੍ਰਵਾਨ ਕਰ ਲਈ ਜਾਵੇ ਤਾਂ ਦੋਵਾਂ ਅਕਾਲੀ ਲੀਡਰਾਂ ਨੂੰ ਛੇ ਮਹੀਨੇ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਵੇਂ ਸਜ਼ਾਵਾਂ ਹੋ ਸਕਦੀਆਂ ਹਨ। ਜਸਟਿਸ ਰਣਜੀਤ ਸਿੰਘ ਨੇ ਸ਼ਿਕਾਇਤ ਵਿਚ ਕਮਿਸ਼ਨਜ਼ ਆਫ ਇਨਕੁਆਰੀ ਐਕਟ 1952 ਦੀਆਂ ਧਾਰਾਵਾਂ ਹੇਠ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਵਿਚ ਦਰਜ ਹੈ ਕਿ ਜੇ ਕੋਈ ਵਿਅਕਤੀ ਲਿਖਤੀ, ਸ਼ਬਦੀ ਜਾਂ ਕਿਸੇ ਹੋਰ ਤਰ੍ਹਾਂ ਨਾਲ ਕਮਿਸ਼ਨ ਜਾਂ ਇਸ ਦੇ ਕਿਸੇ ਮੈਂਬਰ ਦਾ ਅਪਮਾਨ ਕਰੇਗਾ ਤਾਂ ਉਸ ਨੂੰ ਛੇ ਮਹੀਨੇ ਦੀ ਕੈਦ ਜਾਂ ਜੁਰਮਾਨਾ ਜਾਂ ਦੋਵੇਂ ਸਜ਼ਾਵਾਂ ਦਿਤੀਆਂ ਜਾ ਸਕਦੀਆਂ ਹਨ। ਇਸ ਬਾਰੇ ਕਮਿਸ਼ਨ ਦੇ ਕਿਸੇ ਮੈਂਬਰ ਜਾਂ ਅਧਿਕਾਰੀ ਵਲੋਂ ਧਿਆਨ ਵਿਚ ਲਿਆਉਣ ਉੱਤੇ ਜਾਂ ਹਾਈ ਕੋਰਟ ਇਸ ਦਾ ਅਪਣੇ ਤੌਰ ਉੱਤੇ ਵੀ ਨੋਟਿਸ ਲੈ ਸਕਦੀ ਹੈ।
ਦੋਵਾਂ ਅਕਾਲੀ ਆਗੂਆਂ ਨੂੰ ਅੱਜ ਇਸ ਕੇਸ ਦੇ ਸੰਬੰਧ ਵਿੱਚ ਜਵਾਬ ਦੇਣ ਲਈ ਸੱਦਿਆ ਗਿਆ ਸੀ, ਪਰ ਉਨ੍ਹਾਂ ਦੇ ਨਾਂ ਪੁੱਜਣ ਉੱਤੇਹਾਈ ਕੋਰਟ ਨੇ ਦੋਹਾਂ ਦੇ ਪਹਿਲਾਂ ਜ਼ਮਾਨਤਯੋਗ ਵਾਰੰਟ ਜਾਰੀ ਕੀਤੇ। ਬਾਅਦ ਵਿੱਚ ਜਾਣਕਾਰੀ ਮੁਤਾਬਕ ਜ਼ਮਾਨਤੀ ਵਾਰੰਟ ਦਾ ਨੋਟਿਸ ਜਾਰੀ ਹੋਣ ਪਿੱਛੋਂ ਸੁਖਬੀਰ ਸਿੰਘ ਬਾਦਲ ਅਤੇ ਮਜੀਠੀਆ ਦੇ ਵਕੀਲ ਜਾ ਕੇ ਜੱਜ ਕੋਲ ਪੇਸ਼ ਹੋਏ ਤੇ ਹੁਕਮ ਵਾਪਸ ਲੈਣ ਦੀ ਮੰਗ ਕੀਤੀ। ਅਕਾਲੀ ਆਗੂਆਂ ਦੇ ਵਕੀਲ ਨੇ ਕਿਹਾ ਕਿ ਦੋਵਾਂ ਆਗੂਆਂ ਨੂੰ ਅਦਾਲਤ ਵਲੋਂ ਜਾਰੀ ਹੋਇਆ ਨੋਟਿਸ ਨਹੀਂ ਸੀ ਮਿਲਿਆ, ਜਿਸ ਕਾਰਨ ਦੋਵੇਂ ਅਦਾਲਤ ਵਿਚ ਪੇਸ਼ ਨਹੀਂ ਹੋ ਸਕੇ। ਇਸ ਪਿਛੋਂ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਵਰੰਟ ਰੱਦ ਕਰ ਕੇ ਨੋਟਿਸ ਜਾਰੀ ਕਰ ਦਿੱਤੇ। ਅੱਗੋਂ ਇਸ ਮਾਮਲੇ ਦੀ ਸੁਣਵਾਈ 29 ਅਪ੍ਰੈਲ ਨੂੰ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ