Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਗੋਲੀਕਾਂਡ ਮਾਮਲਾ : ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਫਿਰ ਦੋ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ

March 26, 2019 08:17 AM

ਫ਼ਰੀਦਕੋਟ, 25 ਮਾਰਚ, (ਪੋਸਟ ਬਿਊਰੋ)- ਕੋਟਕਪੂਰਾ ਗੋਲੀਕਾਂਡ ਕੇਸ ਵਿੱਚ ਦੋਸ਼ੀ ਨਾਮਜ਼ਦ ਕੀਤੇ ਗਏ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਨੂੰ ਅੱਜ ਇੱਥੇ ਜੁਡੀਸ਼ਲ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਉਸ ਦਾ ਦੋ ਦਿਨਾਂ ਦਾ ਪੁਲਸ ਰਿਮਾਂਡ ਜਾਰੀ ਕਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਚਰਨਜੀਤ ਸ਼ਰਮਾ ਅੱਜ ਕੱਲ੍ਹ ਪਟਿਆਲਾ ਜੇਲ ਵਿੱਚ ਬੰਦ ਹਨ ਤੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਰੰਟ ਉੱਤੇ ਲਿਆ ਕੇ ਅਦਾਲਤ ਪੇਸ਼ ਕੀਤਾ ਗਿਆ ਸੀ। ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਲਈ ਪੰਜ ਦਿਨ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਸਾਬਕਾ ਐਸ ਐਸ ਪੀ ਨੂੰ ਸਿਰਫ 2 ਦਿਨ ਪੁਲਿਸ ਰਿਮਾਂਡ ਉੱਤੇਦਿੱਤਾ। ਚਰਨਜੀਤ ਸ਼ਰਮਾ ਦੇ ਵਕੀਲਾਂ ਨੇ ਅਦਾਲਤ ਵਿਚ ਕਿਹਾ ਕਿ ਜਾਂਚ ਟੀਮ ਨੇ ਸਿਆਸੀ ਸ਼ਹਿ ਉੱਤੇ ਜਾਂਚ ਬਹਾਨੇ ਚਰਨਜੀਤ ਸ਼ਰਮਾ ਨੂੰ ਗੋਲੀਕਾਂਡ ਕੇਸ ਵਿੱਚ ਨਾਮਜ਼ਦ ਕੀਤਾ, ਪਰ ਸਰਕਾਰੀ ਪੱਖ ਨੇ ਕੋਟਕਪੂਰਾ ਗੋਲੀਕਾਂਡ ਨੂੰ ਪਿਛਲੀ ਸਰਕਾਰ ਦੇ ਵਕਤ ਪੁਲੀਸ ਵੱਲੋਂ ਕੀਤੀ ਸੋਚੀ ਸਮਝੀ ਸਾਜਿਸ਼ ਕਿਹਾ। ਅਦਾਲਤ ਦੀ ਸੁਣਵਾਈ ਵੇਲੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਦੀ ਸਿਹਤ ਖ਼ਰਾਬ ਸੁਣ ਕੇ ਅਦਾਲਤ ਨੇ ਉਸ ਨੂੰ ਮੈਡੀਕਲ ਸਹਾਇਤਾ ਦੇਣ ਦਾ ਹੁਕਮ ਵੀ ਜਾਰੀ ਕਰ ਦਿਤਾ ਹੈ।
ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰਦੀ ਪੰਜਾਬ ਪੁਲਸ ਦੀ ਵਿਸ਼ੇਸ਼ ਟੀਮ ਨੇ ਇਸ ਬਾਰੇ ਕੁਝ ਨਵੇਂ ਸਬੂਤ ਪੇਸ਼ ਕੀਤੇ ਹਨ। ਸਿਟ ਨੇ ਸਬੂਤ ਪੇਸ਼ ਕਰ ਕੇ ਕਿਹਾ ਕਿ ਪੁਲਸ ਨੇ ਜਾਣ ਬੁੱਝ ਕੇ ਉਸ ਮੌਕੇਓਥੇ ਹਾਲਾਤ ਵਿਗਾੜੇ ਤੇ ਪ੍ਰਦਰਸ਼ਨਕਾਰੀਆਂ ਨੂੰ ਭੱਦੇ ਸ਼ਬਦ ਵੀ ਕਹੇ ਤੇ ਇੱਕ ਮੁਜ਼ਾਹਰਾਕਾਰੀ ਨੂੰ ਥੱਪੜਮਾਰਿਆ ਸੀ।ਦੂਜੇ ਪਾਸੇ ਇਸ ਕੇਸ ਦੇਮੁਲਜ਼ਮ ਨਾਮਜ਼ਦ ਕੀਤੇ ਆਈ ਜੀ ਅਤੇ ਐਸ ਐਸ ਪੀ ਦੋਵੇਂ ਜਣੇ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਮੁਜ਼ਾਹਰਾਕਾਰੀਆਂ ਉੱਤੇ ਗੋਲੀ ਚਲਾਉਣ ਦੇ ਦੋਸ਼ਾਂ ਨੂੰ ਰੱਦ ਚੁੱਕੇ ਹਨ। ਵਿਸ਼ੇਸ਼ ਜਾਂਚ ਟੀੰਮ ਨੇ ਆਪਣੀ ਰਿਪੋਰਟ `ਚ ਦੋਸ਼ ਲਾਇਆ ਕਿ ਪੁਲਸ ਨੇ ਡਿਊਟੀ ਮੈਜਿਸਟਰੇਟ, ਜੋ ਮੌਕੇ ਉੱਤੇ ਹਾਜ਼ਰ ਸੀ, ਦੀ ਮਨਜ਼ੂਰੀ ਬਿਨਾਂ ਆਮ ਲੋਕਾਂ ਉੱਤੇ ਪਹਿਲਾਂ ਲਾਠੀਚਾਰਜ ਕੀਤਾ ਤੇ ਫਿਰ ਗੋਲੀ ਚਲਾ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਤੋਂ ਸਾਬਤ ਹੋਵੇ ਕਿ ਪੁਲਸ ਨੂੰ ਲੋਕਾਂਤੋਂ ਖਤਰਾ ਸੀ, ਕਿਉਂਕਿ ਕਿਸੇ ਮੁਜ਼ਾਹਰਾਕਾਰੀ ਕੋਲ ਹਥਿਆਰ ਨਹੀਂ ਸੀ। ਵਿਸ਼ੇਸ਼ ਜਾਂਚ ਟੀਮ ਨੇ ਕਿਹਾ ਕਿ ਪੁਲਸ ਨੇ ਚਰਨਜੀਤ ਸ਼ਰਮਾ ਦੀ ਜਿਪਸੀ ਉੱਤੇ 12 ਬੋਰ ਦੀ ਬੰਦੂਕ ਨਾਲ ਖੁਦ ਗੋਲੀਆਂ ਚਲਾ ਕੇ ਝੂਠੇ ਸਬੂਤ ਤਿਆਰ ਕੀਤੇ ਤੇ ਮੁਜ਼ਾਹਰਾਕਾਰੀਆਂ ਖ਼ਿਲਾਫ਼ ਦਰਜ ਕੀਤੇ ਕੇਸ ਵਿੱਚ ਕਿਹਾ ਕਿ ਲੋਕਾਂ ਨੇ ਏ ਐਸ ਆਈ ਸੁਰਿੰਦਰ ਕੁਮਾਰ ਨੂੰ ਕੁੱਟਿਆ ਸੀ, ਜਿਸ ਕਾਰਨ ਸਵੈ ਰੱਖਿਆ ਲਈ ਪੁਲਸ ਨੇ ਗੋਲੀ ਚਲਾਈ ਸੀ। ਇਸ ਤੋਂ ਉਲਟ ਥਾਣੇਦਾਰ ਸੁਰਿੰਦਰ ਕੁਮਾਰ ਨੇ ਵਿਸ਼ੇਸ਼ ਜਾਂਚ ਟੀਮ ਨੂੰ ਬਿਆਨ ਦਿੱਤੇ ਹਨ ਕਿ ਪੁਲਸ ਨੇ ਉਸ ਦੀ ਕੁੱਟਮਾਰ ਤੋਂ ਕਾਫੀ ਸਮਾਂ ਪਹਿਲਾਂ ਲੋਕਾਂ ਉੱਤੇ ਗੋਲੀ ਚਲਾ ਦਿੱਤੀ ਸੀ ਤੇ ਪੁਲਸ ਗੋਲੀ ਨਾਲ ਦੋ ਵਿਅਕਤੀਆਂ ਦੀ ਮੌਤ ਤੋਂ ਬਾਅਦ ਲੋਕਾਂ ਨੇ ਪੁਲਸ ਦੀਆਂ ਗੱਡੀਆਂ ਸਾੜੀਆਂ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ