Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਦੇਸ਼ ਧਰੋਹ ਕੇਸ ਵਿੱਚ ਅਦਾਲਤ ਨੇ ਮੁਸ਼ੱਰਫ ਨੂੰ 3 ਬਦਲ ਦਿੱਤੇ

March 26, 2019 08:19 AM

ਇਸਲਾਮਾਬਾਦ, 25 ਮਾਰਚ, (ਪੋਸਟ ਬਿਊਰੋ)- ਪਾਕਿਸਤਾਨ ਹਾਈ ਕੋਰਟ ਨੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੇ ਖਿਲਾਫ ਦੇਸ਼ਧਰੋਹ ਦੇ ਕੇਸ ਵਿੱਚ ਆਪਣਾ ਬਿਆਨ ਦਰਜ ਕਰਾਉਣ ਲਈ ਤਿੰਨ ਬਦਲ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਜੇ ਵਿਸ਼ੇਸ਼ ਅਦਾਲਤ ਮੁਸ਼ੱਰਫ ਦਾ ਬਿਆਨ ਦਰਜ ਕਰਵਾਉਣ `ਚ ਅਸਫਲ ਰਹਿੰਦੀ ਹੈ ਤਾਂ ਸੁਪਰੀਮ ਕੋਰਟ ਵੀ ਇਸ ਵਿੱਚ ਦਖਲ ਦੇ ਸਕਦੀ ਹੈ।
ਚੀਫ ਜਸਟਿਸ ਆਸਿਫ ਸਈਦ ਖੋਸਾ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਮੁਸ਼ੱਰਫ ਦਾ ਕੇਸ ਹਰ ਸਥਿਤੀ ਵਿੱਚ ਚੱਲੇਗਾ। ਅਦਾਲਤ ਨੇ ਸੁਣਵਾਈ ਮੌਕੇ ਮੁਸ਼ੱਰਫ ਦੇ ਲਗਾਤਾਰ ਗੈਰ-ਹਾਜ਼ਿਰ ਰਹਿਣ ਉੱਤੇ ਨਰਾਜ਼ਗੀ ਜ਼ਾਹਿਰ ਕੀਤੀ। ਜਸਟਿਸ ਖੋਸਾ ਨੇ ਕਿਹਾ ਕਿ ਕਦੇ ਮੁਸ਼ੱਰਫ ਹਸਪਤਾਲ ਜਾਂਦੇ ਤਾਂ ਕਦੇ ਆਪਣੇ ਘਰ ਜਾਂਦੇ ਹਨ। ਪਿਛਲੀ ਸੁਣਵਾਈ ਤੋਂ ਬਾਅਦ ਸਾਨੂੰ ਯਕੀਨ ਸੀ ਕਿ ਉਹ ਹਸਪਤਾਲ ਵਿੱਚ ਦਾਖਲ ਹੋ ਜਾਣਗੇ। ਲੱਗਦਾ ਹੈ ਕਿ ਅਦਾਲਤ ਆਉਣ ਵੇਲੇ ਉਨ੍ਹਾਂ ਦੀ ਕਾਰ ਗਲਤ ਦਿਸ਼ਾ ਵਿੱਚ ਮੁੜ ਜਾਂਦੀ ਹੈ।
ਜਨਰਲ ਮੁਸ਼ੱਰਫ (75 ਸਾਲ) 2016 ਤੋਂ ਦੁਬਈ ਵਿੱਚ ਹਨ। ਸਾਲ 2007 ਵਿੱਚ ਆਪਣੇ ਦੇਸ਼ ਦਾ ਸੰਵਿਧਾਨ ਰੱਦ ਕਰਨ ਦੇ ਦੋਸ਼ ਵਿੱਚ ਉਨ੍ਹਾਂ ਖਿਲਾਫ ਦੇਸ਼ਧਰੋਹ ਦਾ ਕੇਸ ਚੱਲ ਰਿਹਾ ਹੈ। ਇਸ ਕੇਸ ਦੇ ਦੋਸ਼ੀ ਪਾਏ ਜਾਣ ਉੱਤੇ ਉਨ੍ਹਾਂ ਨੂੰ ਮੌਤ ਜਾਂ ਉਮਰ ਕੈਦ ਹੋ ਸਕਦੀ ਹੈ। ਜਸਟਿਸ ਖੋਸਾ ਨੇ ਕਿਹਾ ਕਿ ਇਕ ਬਦਲ ਹੈ ਕਿ ਮੁਸ਼ੱਰਫ ਅਗਲੀ ਸੁਣਵਾਈ ਮੌਕੇ ਹਾਜ਼ਿਰ ਹੋਣ। ਦੂਜਾ ਬਦਲ ਇਹ ਕਿ ਮੁਸ਼ੱਰਫ ਨੂੰ ਵੀਡੀਓ ਲਿੰਕ ਨਾਲ ਆਪਣਾ ਬਿਆਨ ਦਰਜ ਕਰਵਾਉਣਾ ਚਾਹੀਦਾ ਹੈ। ਤੀਜਾ ਬਦਲ ਇਹ ਹੈ ਕਿ ਮੁਸ਼ੱਰਫ ਦੇ ਵਕੀਲ ਸਲਮਾਨ ਸਫਦਰ ਨੂੰ ਉਨ੍ਹਾਂ ਵਲੋਂ ਜਵਾਬ ਦੇਣਾ ਚਾਹੀਦਾ ਹੈ। ਜਸਟਿਸ ਖੋਸਾ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਮੁੱਕੇ ਦਿਖਾਉਂਦੇ ਸਨ, ਪਰ ਉਨ੍ਹਾਂ ਨੂੰ ਅਦਾਲਤ ਨੂੰ ਮੁੱਕੇ ਨਹੀਂ ਦਿਖਾਉਣੇ ਚਾਹੀਦੇ। ਉਨ੍ਹਾਂ ਨੇ ਕਿਹਾ ਕਿ ਜੇ ਦੋਸ਼ੀ ਅਦਾਲਤ ਵਿੱਚ ਪੇਸ਼ ਨਾ ਹੋਵੇ ਤਾਂ ਕੀ ਕੀਤਾ ਜਾ ਸਕਦਾ ਹੈ। ਫਿਲਹਾਲ ਮੁਸ਼ੱਰਫ ਦੇ ਵਕੀਲ ਨੇ ਸਾਰੇ ਬਦਲ ਰੱਦ ਕਰ ਦਿੱਤੇ ਤੇ ਕਿਹਾ ਕਿ ਉਨ੍ਹਾਂ ਦੇ ਕਲਾਈਂਟ ਨਿੱਜੀ ਤੌਰ ਉੱਤੇ ਜਾਂ ਵੀਡੀਓ ਲਿੰਕ ਰਾਹੀਂ ਸਵਾਲਾਂ ਦੇ ਜਵਾਬ ਨਹੀਂ ਦੇ ਸਕਦੇ, ਕਿਉਂਕਿ ਉਹ ਬਹੁਤ ਬੀਮਾਰ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ