Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਭੰਸਾਲੀ ਦੀ ‘ਇੰਸ਼ਾ ਅੱਲ੍ਹਾ’ ਵਿੱਚ ਸਲਮਾਨ ਅਤੇ ਆਲੀਆ ਪਹਿਲੀ ਵਾਰ ਇਕੱਠੇ

March 26, 2019 08:27 AM

ਬੀਤੇ ਕਈ ਦਿਨਾਂ ਤੋਂ ਇੰਡਸਟਰੀ ਵਿੱਚ ਚਰਚਾ ਹੈ ਕਿ ਸਲਮਾਨ ਖਾਨ ਤੇ ਸੰਜੇ ਲੀਲਾ ਭੰਸਾਲੀ 19 ਸਾਲ ਬਾਅਦ ਇਕੱਠੇ ਕੰਮ ਕਰਨ ਵਾਲੇ ਹਨ, ਪਰ ਇਸ ਦੇ ਲੀਡ ਅਭਿਨੇਤਰੀ ਕੌਣ ਹੋਵੇਗੀ ਇਸ 'ਤੇ ਲਗਾਤਾਰ ਕਿਆਸ ਲਾਏ ਜਾ ਰਹੇ ਸਨ। ਇਸ ਫਿਲਮ ਦੀ ਸਟਾਰਕਾਸਟ ਅਤੇ ਨਾਂਅ ਦੋਵਾਂ ਬਾਰੇ ਆਫੀਸ਼ੀਅਲ ਅਨਾਊਂਸਮੈਂਟ ਕਰ ਦਿੱਤੀ ਗਈ ਹੈ। ਫਿਲਮ ਦਾ ਨਾਂਅ ‘ਇੰਸ਼ਾ ਅੱਲ੍ਹਾ’ ਹੋਵੇਗਾ, ਜਿਸ ਵਿੱਚ ਸਲਮਾਨ ਖਾਨ ਦੇ ਆਪੋਜ਼ਿਟ ਆਲੀਆ ਭੱਟ ਨੂੰ ਸਾਈਨ ਕੀਤਾ ਹੈ। ਦੋਵੇਂ ਪਹਿਲੀ ਵਾਰ ਕਿਸੇ ਫਿਲਮ ਵਿੱਚ ਇਕੱਠੇ ਹੋਣਗੇ। ਪਹਿਲਾਂ ਚਰਚਾ ਸੀ ਕਿ ਇਸ ਵਿੱਚ ਦੀਪਿਕਾ ਪਾਦੂਕੋਣ ਕੰਮ ਕਰ ਸਕਦੀ ਹੈ, ਪਰ ਮੇਕਰਸ ਨੇ ਅਨਾਊਂਸਮੈਂਟ ਕਰ ਕੇ ਸਾਰੇ ਕਿਆਸਾਂ 'ਤੇ ਰੋਕ ਲਾ ਦਿੱਤੀ ਹੈ। ਫਿਲਮ ਦੀ ਸ਼ੂਟਿੰਗ ਇਸੇ ਸਾਲ ਦੇ ਅੰਤ ਤੱਕ ਸ਼ੁਰੂ ਹੋ ਸਕਦੀ ਹੈ। ਹਾਲੇ ਤੱਕ ਇਸ ਦੀ ਕਹਾਣੀ ਅਤੇ ਪਲਾਟ ਨਾਲ ਜੁੜੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਸਲਮਾਨ ਖਾਨ ਨੇ ਆਪਣੇ ਟਵਿੱਟਰ 'ਤੇ ਲਿਖਿਆ, ‘‘20 ਸਾਲ ਹੋ ਚੁੱਕੇ ਹਨ, ਪਰ ਮੈਂ ਖੁਸ਼ ਹਾਂ ਕਿ ਭੰਸਾਲੀ ਅਤੇ ਮੈਂ ਫਿਲਮ ‘ਇੰਸ਼ਾ ਅੱਲ੍ਹਾ’ ਵਿੱਚ ਇਕੱਠੇ ਕੰਮ ਕਰਨ ਵਾਲੇ ਹਾਂ। ਇਸ ਫਿਲਮ ਵਿੱਚ ਆਲੀਆ ਦੇ ਨਾਲ ਕੰਮ ਕਰਨ ਦਾ ਇੰਤਜ਼ਾਰ ਕਰ ਰਿਹਾ ਹਾਂ।”
ਸਲਮਾਨ ਅਤੇ ਭੰਸਾਲੀ ਨੇ 19 ਸਾਲ ਪਹਿਲਾਂ ਬਲਾਕਬਸਟਰ ਫਿਲਮ ‘ਹਮ ਦਿਲ ਦੇ ਚੁਕੇ ਸਨਮ’ ਵਿੱਚ ਇਕੱਠੇ ਕੰਮ ਕੀਤਾ ਸੀ। ਫਿਲਮ ਸੁਪਰ-ਡੁਪਰ ਹਿੱਟ ਰਹੀ, ਪਰ ਇਸ ਦੇ ਬਾਅਦ ਦੋਵਾਂ ਨੇ ਕਦੇ ਇਕੱਠੇ ਕੰਮ ਨਹੀਂ ਕੀਤਾ। ਦੋਵਾਂ ਦਾ ਇੰਨਾ ਲੰਬਾ ਬ੍ਰੇਕ ਸਾਰਿਆਂ ਨੂੰ ਰੜਕ ਰਿਹਾ ਸੀ। ਕਈ ਵਾਰ ਇਨ੍ਹਾਂ ਵਿੱਚ ਤਣਾਅ ਦੀਆਂ ਖਬਰਾਂ ਵੀ ਆਈਆਂ, ਪਰ ਪਿਛਲੇ ਦਿਨਾਂ ਸਲਮਾਨ ਨੇ ਇਹ ਗੱਲ ਸਵੀਕਾਰੀ ਕਿ ਉਹ ਭੰਸਾਲੀ ਨਾਲ ਫਿਲਮ ਵਾਲੇ ਹਨ ਤੇ ਚਾਹੁੰਦੇ ਹਨ ਕਿ ਭੰਸਾਲੀ ਉਨ੍ਹਾਂ ਨੂੰ ਜਲਦੀ ਸਕ੍ਰਿਪਟ ਸੌਂਪਣ। ਆਖਰ ਦੋਵਾਂ ਨੇ ਆਪਣੀ ਅਗਲੀ ਫਿਲਮ ਦੀ ਅਨਾਊਂਸਮੈਂਟ ਕਰ ਦਿੱਤੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ