Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਔਕਲੈਂਡ ਕ੍ਰਿਕਟ ਵੱਲੋਂ ਕਰਵਾਏ ਗਏ ਟੀ-20 ਲੀਗ-1ਏ ਗ੍ਰੇਡ ਦੀ ਟ੍ਰਾਫੀ `ਤੇ 'ਸੁਪਰਜਾਇੰਟਸ' ਨੇ ਕੀਤਾ ਕਬਜ਼ਾ

March 26, 2019 09:50 AM

ਔਕਲੈਂਡ, 25 ਮਾਰਚ (ਹਰਜਿੰਦਰ ਸਿੰਘ ਬਸਿਆਲਾ): ਬੀਤੇ ਕੱਲ੍ਹ ਔਕਲੈਂਡ ਕ੍ਰਿਕੇਟ ਵੱਲੋਂ ਕਰਵਾਏ ਜਾਂਦੇ 'ਸੰਡੇ ਟੀ-20 ਲੀਗ' ਮੈਚ ਸਮਾਪਤ ਹੋ ਗਏ। ਇਸ ਵਿਚ ਕੁੱਲ 1-ਏ ਗ੍ਰੇਡ ਦੀਆਂ ਕੁੱਲ 8 ਟੀਮਾਂ ਨੇ ਭਾਗ ਲਿਆ। ਭਾਰਤੀ ਮੁੰਡਿਆਂ ਦੀ ਟੀਮ ਜੋ ਕਿ ਔਕਲੈਂਡ ਯੂਨੀਵਰਸਿਟੀ ਕ੍ਰਿਕਟ ਕਲੱਬ ਦੇ ਬੈਨਰ ਹੇਠ ਖੇਡ ਰਹੀ ਸੀ, ਨੇ ਇਸ ਲੀਗ ਦਾ ਫਾਈਨਲ ਮੈਚ 14 ਦੌੜਾਂ ਦੇ ਨਾਲ ਟਰਾਫੀ ਉਤੇ ਕਬਜ਼ਾ ਕੀਤਾ। ਜਿਵੇਂ ਕਿ ਟੀਮ ਦਾ ਨਾਂਅ 'ਸੁਪਰਜਾਇੰਟਸ' (ਚਮਕਦਾ ਤਾਰਾ) ਰੱਖਿਆ ਗਿਆ ਹੈ, ਉਵੇਂ ਹੀ ਸਾਰੇ ਖਿਡਾਰੀਆਂ ਦੀ ਖੇਡ ਕੱਲ੍ਹ ਦੇ ਇਸ ਮੈਚ ਦੇ ਚਮਕੀ। 'ਸੁਪਰਜਾਇੰਟਸ' ਦੀ ਟੀਮ ਨੇ 146 ਦੌੜਾਂ ਦਾ ਟੀਚਾ ਆਪਣੀ ਵਿਰਧੀ ਟੀਮ 'ਬੈਸ਼ ਬ੍ਰਿਗੇਡ' ਦੇ ਸਾਹਮਣੇ ਰੱਖਿਆ। ਵਿਰੋਧੀ ਟੀਮ 132 ਦੌੜਾਂ ਬਣਾ ਕੇ ਆਲ ਆਊਟ ਹੋ ਗਈ ਅਤੇ 'ਸੁਪਰਜਾਇੰਟਸ' ਨੇ ਅੰਤਿਮ ਮੁਕਾਬਲਾ ਜਿੱਤ ਕੇ ਟ੍ਰਾਫੀ ਉਤੇ ਆਪਣਾ ਕਬਜ਼ਾ ਜਮਾ ਲਿਆ। ਟੀਮ ਦੇ ਕਪਤਾਨ ਜੇ.ਡੀ. ਸੰਧੂ, ਉਪ ਕਪਤਾਨ ਸਨੇਹ ਬਰਾੜ ਨੇ ਸਾਰੇ ਖਿਡਾਰੀਆਂ ਦੀ ਖੂਬ ਹੌਂਸਲਾ ਅਫਜਾਈ ਕੀਤਾ। ਟੀਮ ਦੇ ਆਰਗੇਨਾਈਜ਼ਰ ਅਤੇ ਵਿਕਟ ਕੀਪਰ ਗਗਨ ਸ਼ੇਰਗਿੱਲ ਸੀਕਰੀ ਨੇ ਦੱਸਿਆ ਕਿ ਟੀਮ ਨੇ ਕੁੱਲ 16 ਮੈਚ ਖੇਡੇ ਜਿਨ੍ਹਾਂ ਵਿਚੋਂ 14 ਦੇ ਉਤੇ ਜਿੱਤ ਪ੍ਰਾਪਤ ਕੀਤੀ। ਸਾਰੇ ਜੇਤੂ ਖਿਡਾਰੀਆਂ ਨੂੰ ਮੈਡਲਜ਼ ਦੇ ਨਾਲ ਸਨਮਾਨਿਤ ਕੀਤਾ ਗਿਆ। ਟੀਮ ਦੇ ਬਾਕੀ ਖਿਡਾਰੀਆਂ ਦੇ ਵਿਚ ਸ਼ਾਮਿਲ ਸਨ ਤੇਜਿੰਦਰ ਚਾਹਲ, ਕਰਮ ਥਿਆੜਾ, ਪਵ ਭੁੱਲਰ, ਬੀ. ਸਿੱਧੂ, ਹਰਦੀਪ ਨਰਵਾਲ, ਮੋਹਿਤ, ਹੈਰੀ ਸੰਘਾ, ਭਾਰਤ, ਗੁਰਜੰਟ ਸਿੰਘ, ਰਿਸ਼ੀ ਅਤੇ ਹਰਮੀਤ ਸਿੰਘ। ਇਹ ਟੀਮ ਅਗਲੇ ਸੀਜਨ ਦੀ ਤਿਆਰੀ ਦੇ ਵਿਚ ਵੀ ਇਸੇ ਤਰ੍ਹਾਂ ਜੁਟੇ ਰਹੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ